ਪੜਚੋਲ ਕਰੋ
Advertisement
ਪੰਜਾਬ ਸਰਕਾਰ ਪਿੰਡਾਂ ਵਿਚ ਵਸਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ : ਸਪੀਕਰ ਸੰਧਵਾਂ
Faridkot News : ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀਆਂ ਹਦਾਇਤਾਂ ਤੇ ਚੇਅਰਮੈਨ ਯੋਜਨਾ ਬੋਰਡ ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ ਢਿੱਲਵਾਂ ਵਿਖੇ ਅੱਜ ਵਿਕਾਸ ਕਾਰਜਾਂ ਸਬੰਧੀ ਯੋਜਨਾ ਤਿਆਰ ਕਰਨ
Faridkot News : ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀਆਂ ਹਦਾਇਤਾਂ ਤੇ ਚੇਅਰਮੈਨ ਯੋਜਨਾ ਬੋਰਡ ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ ਢਿੱਲਵਾਂ ਵਿਖੇ ਅੱਜ ਵਿਕਾਸ ਕਾਰਜਾਂ ਸਬੰਧੀ ਯੋਜਨਾ ਤਿਆਰ ਕਰਨ ਲਈ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਚਾਇਤੀ ਵਿਭਾਗ, ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ।
ਇਸ ਮੌਕੇ ਸ. ਢਿੱਲਵਾਂ ਨੇ ਦੱਸਿਆ ਕਿ ਪਿੰਡ ਵਾਸੀਆਂ ਨੂੰ ਬਰਸਾਤ ਦੇ ਮੌਕੇ ਤੇ ਗਲੀਆਂ ਵਿਚ ਪਾਣੀ ਖੜ੍ਹਨ ਦੀ ਸਮੱਸਿਆ, ਪੀਣ ਵਾਲੇ ਪਾਣੀ ਦੀ ਸਮੱਸਿਆ ਆਦਿ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਨੂੰ ਪਿੰਡ ਵਾਸੀਆਂ ਨੇ ਸਪੀਕਰ ਸ. ਸੰਧਵਾਂ ਦੇ ਧਿਆਨ ਵਿੱਚ ਲਿਆਂਦਾ। ਜਿਸ ਤੇ ਕਾਰਵਾਈ ਕਰਦਿਆਂ ਅੱਜ ਉਨ੍ਹਾਂ ਵੱਲੋਂ ਪਿੰਡ ਦੇ ਵਿੱਚ ਨਵਾਂ ਸੀਵਰੇਜ਼ ਪਾਉਣ ਦੇ ਲਈ ਵਿਉਂਤਬੰਦੀ ਕੀਤੀ ਗਈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਅਤੇ ਗੰਦੇ ਪਾਣੀ ਦੇ ਨਿਕਾਸ ਵਿੱਚ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੇ ਆਪ ਵਿਧਾਇਕ ਵੱਲੋਂ ਸਬ ਇੰਸਪੈਕਟਰ ਨੂੰ ਆਪਣੇ ਦਫਤਰ ਸੱਦ ਕੇ ਆਪਣੇ ਸਮਰਥਕਾਂ ਤੋਂ ਕੁਟਵਾਉਣ ਲਈ ਵਿਧਾਇਕ ਦੀ ਗ੍ਰਿਫਤਾਰੀ ਮੰਗੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਕ੍ਰਿਕਟ
ਸਿਹਤ
ਦੇਸ਼
Advertisement