Faridkot News :  ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀਆਂ ਹਦਾਇਤਾਂ ਤੇ ਚੇਅਰਮੈਨ ਯੋਜਨਾ ਬੋਰਡ ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ ਢਿੱਲਵਾਂ ਵਿਖੇ ਅੱਜ ਵਿਕਾਸ ਕਾਰਜਾਂ ਸਬੰਧੀ ਯੋਜਨਾ ਤਿਆਰ ਕਰਨ ਲਈ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਚਾਇਤੀ ਵਿਭਾਗ, ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ।

ਇਸ ਮੌਕੇ ਸ. ਢਿੱਲਵਾਂ ਨੇ ਦੱਸਿਆ ਕਿ ਪਿੰਡ ਵਾਸੀਆਂ ਨੂੰ ਬਰਸਾਤ ਦੇ ਮੌਕੇ ਤੇ ਗਲੀਆਂ ਵਿਚ ਪਾਣੀ ਖੜ੍ਹਨ ਦੀ ਸਮੱਸਿਆ, ਪੀਣ ਵਾਲੇ ਪਾਣੀ ਦੀ ਸਮੱਸਿਆ ਆਦਿ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਨੂੰ ਪਿੰਡ ਵਾਸੀਆਂ ਨੇ ਸਪੀਕਰ ਸ. ਸੰਧਵਾਂ ਦੇ ਧਿਆਨ ਵਿੱਚ ਲਿਆਂਦਾ। ਜਿਸ ਤੇ ਕਾਰਵਾਈ ਕਰਦਿਆਂ ਅੱਜ ਉਨ੍ਹਾਂ ਵੱਲੋਂ ਪਿੰਡ ਦੇ ਵਿੱਚ ਨਵਾਂ ਸੀਵਰੇਜ਼ ਪਾਉਣ ਦੇ ਲਈ ਵਿਉਂਤਬੰਦੀ ਕੀਤੀ ਗਈ।


 

 ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਅਤੇ ਗੰਦੇ ਪਾਣੀ ਦੇ ਨਿਕਾਸ ਵਿੱਚ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 




 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ