ਪੜਚੋਲ ਕਰੋ

Festival Season: ਪੰਜਾਬ ਸਰਕਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟ ਰਹਿਤ ਖੁਰਾਕੀ ਵਸਤਾਂ ਯਕੀਨੀ ਬਣਾਉਣ ਲਈ ਵਚਨਬੱਧ, ਦੁੱਧ ਉਤਪਾਦਾਂ ‘ਤੇ ਨਿਗਰਾਨੀ ਵਧਾਈ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟ ਰਹਿਤ ਖੁਰਾਕੀ ਵਸਤਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ।

Festival Season In Punjab: ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦੁੱਧ, ਦੁੱਧ ਤੋਂ ਬਣੀਆਂ ਵਸਤਾਂ ਅਤੇ ਮਠਿਆਈਆਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਹੁਣ ਦੁੱਧ ਉਤਪਾਦਾਂ ‘ਤੇ ਨਿਗਰਾਨੀ ਨੂੰ ਵਧਾ ਦਿੱਤਾ ਗਿਆ ਹੈ।ਪੰਜਾਬ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਨੇ ਦੁੱਧ ਉਤਪਾਦਨ ਇਕਾਈਆਂ, ਡਿਸਟ੍ਰੀਬਿਊਸ਼ਨ ਨੈੱਟਵਰਕ ਅਤੇ ਰਿਟੇਲ ਆਊਟਲੇਟਸ ‘ਤੇ ਨਿਗਰਾਨੀ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟਖੋਰੀ ਦੀ ਸਮੱਸਿਆ ਨਾਲ ਨਜਿੱਠਣ ਅਤੇ ਮਿਆਰੀ ਭੋਜਨ ਪਦਾਰਥਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਉਣ ਲਈ ਅੰਤਰ-ਜ਼ਿਲ੍ਹਾ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਇਹ ਟੀਮਾਂ ਮਿਲਾਵਟ ਦਾ ਪਤਾ ਲਗਾਉਣ ਲਈ ਇਨ੍ਹਾਂ ਉਤਪਾਦਾਂ ਦੇ ਨਿਯਮਤ ਨਮੂਨੇ ਲੈਣ ਦੇ ਨਾਲ-ਨਾਲ ਇਸ ਦੀ ਟੈਸਟਿੰਗ ਕਰ ਰਹੀਆਂ ਹਨ। ਇਸ ਮੁਹਿੰਮ ਦੌਰਾਨ ਹੁਣ ਤੱਕ ਅਕਤੂਬਰ ਮਹੀਨੇ ਦੌਰਾਨ ਜਾਂਚ ਲਈ 934 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚ ਖੋਆ ਦੇ 43 ਨਮੂਨੇ, ਖੋਏ ਤੋਂ ਬਣਾਈ ਗਈ ਮਠਿਆਈ ਦੇ 97, ਰੰਗਦਾਰ ਮਠਿਆਈ ਦੇ 92 ਨਮੂਨੇ, ਪਨੀਰ ਦੇ 27 ਨਮੂਨੇ, ਰੰਗਦਾਰ ਬੇਕਰੀ ਆਈਟਮ ਕੇਕ ਦੇ 112 ਨਮੂਨੇ, ਚਾਂਦੀ ਦੇ ਵਰਕ ਵਾਲੀ ਮਿਠਾਈ ਦੇ 70 ਨਮੂਨੇ, ਸੁੱਕੇ ਮੇਵੇ ਦੇ 104 ਨਮੂਨੇ ਅਤੇ ਵੱਖ-ਵੱਖ ਖਾਣ-ਪੀਣ ਵਾਲੇ ਪਦਾਰਥਾਂ ਦੇ 389 ਨਮੂਨੇ ਸ਼ਾਮਲ ਹਨ।

ਸਟੇਟ ਫੂਡ ਲੈਬਾਰਟਰੀ ਤੋਂ ਜਾਂਚ ਰਿਪੋਰਟ ਮਿਲਣ ਉਪਰੰਤ ਉਲੰਘਣਾ ਕਰਨ ਵਾਲਿਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ। ਡਾ. ਬਲਬੀਰ ਸਿੰਘ ਨੇ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਲਈ ਲੋਕਾਂ ਨੂੰ ਸੁਚੇਤ ਰਹਿਣ ਅਤੇ ਕਿਸੇ ਵੀ ਦੁਕਾਨ 'ਤੇ ਮਿਲਾਵਟ ਦਾ ਸ਼ੱਕ ਹੋਣ 'ਤੇ ਇਸ ਸਬੰਧੀ ਰਿਪੋਰਟ ਕਰਨ ਲਈ ਵੀ ਕਿਹਾ।

ਕਿਸੇ ਵੀ ਕਿਸਮ ਦੀ ਮਿਲਾਵਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਉਨ੍ਹਾਂ ਕਿਹਾ ਕਿ ਗੁਣਵੱਤਾ ਦੇ ਮਾਪਦੰਡਾਂ ਨਾਲ ਸਮਝੌਤਾ ਕਰਨ ਵਾਲੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਆਮ ਲੋਕਾਂ ਨੂੰ ਅਸਲ ਉਤਪਾਦਾਂ ਦੀ ਪਛਾਣ ਕਰਨ ਅਤੇ ਭੋਜਨ ਵਿੱਚ ਮਿਲਾਵਟ ਸਬੰਧੀ ਸ਼ੱਕੀ ਗਤੀਵਿਧੀਆਂ ਦੀ ਰਿਪੋਰਟ ਕਰਨ ਬਾਰੇ ਜਾਗਰੂਕ ਕਰਨ ਲਈ ਜਨ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ। ਕਮਿਸ਼ਨਰ ਐਫ.ਡੀ.ਏ. ਡਾ. ਅਭਿਨਵ ਤ੍ਰਿਖਾ ਨੇ ਦੁਹਰਾਇਆ ਕਿ ਸਮੁੱਚਾ ਫੂਡ ਸੇਫਟੀ ਵਿੰਗ ਪੰਜਾਬ ਵਿੱਚ ਖੁਰਾਕ ਸੁਰੱਖਿਆ ਅਤੇ ਗੁਣਵੱਤਾ ਦੇ ਮਿਆਰ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਮਿਲਾਵਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਫੂਡ ਸੇਫਟੀ ਅਧਿਕਾਰੀਆਂ ਵੱਲੋਂ ਸਵੇਰ ਅਤੇ ਦੇਰ ਸ਼ਾਮ ਮੁਹਿੰਮ ਚਲਾਈ ਜਾ ਰਹੀ

ਉਨ੍ਹਾਂ ਕਿਹਾ ਕਿ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਖਾਸ ਕਰਕੇ ਖੋਆ ਅਤੇ ਹੋਰ ਮਠਿਆਈਆਂ ਦੀ ਅੰਤਰ-ਜ਼ਿਲ੍ਹਾ ਅਤੇ ਅੰਤਰ-ਰਾਜੀ ਸਪਲਾਈ ਨੂੰ ਕੰਟਰੋਲ ਅਤੇ ਚੈਕਿੰਗ ਲਈ ਸੂਬੇ ਭਰ ਵਿੱਚ ਫੂਡ ਸੇਫਟੀ ਅਧਿਕਾਰੀਆਂ ਵੱਲੋਂ ਸਵੇਰ ਅਤੇ ਦੇਰ ਸ਼ਾਮ ਮੁਹਿੰਮ ਚਲਾਈ ਜਾ ਰਹੀ ਹੈ। ਫੂਡ ਸੇਫਟੀ ਦੇ ਜੁਆਇੰਟ ਕਮਿਸ਼ਨਰ ਹਰਜੋਤ ਪਾਲ ਸਿੰਘ ਨੇ ਦੱਸਿਆ ਕਿ ਮਿਠਾਈਆਂ ਅਤੇ ਬੇਕਰੀ ਨਿਰਮਾਤਾਵਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਕੁਦਰਤੀ ਰੰਗਾਂ ਦੀ ਹੀ ਵਰਤੋਂ ਕਰਨ ਅਤੇ ਲੋੜ ਪੈਣ 'ਤੇ ਫੂਡ ਸੇਫਟੀ ਰੈਗੂਲੇਸ਼ਨਜ਼ 2011 ਤਹਿਤ ਸਿਰਫ਼ ਸਿੰਥੈਟਿਕ ਰੰਗਾਂ ਦੀ ਹੀ ਵਰਤੋਂ ਕੀਤੀ ਜਾਵੇ।

ਇਸ ਦੌਰਾਨ ਜ਼ਿਲ੍ਹਾ ਬਰਨਾਲਾ ਵਿੱਚ ਮਿਲਾਵਟੀ ਘਿਓ, ਸਰ੍ਹੋਂ ਦੇ ਤੇਲ ਅਤੇ ਰਿਫਾਇੰਡ ਤੇਲ ਦੀ ਵੱਡੀ ਖੇਪ ਜ਼ਬਤ ਕੀਤੀ ਗਈ। ਇਸੇ ਤਰ੍ਹਾਂ ਜ਼ਿਲ੍ਹਾ ਅੰਮ੍ਰਿਤਸਰ ਦੀ ਟੀਮ ਨੇ 337 ਕਿਲੋ ਨਕਲੀ ਖੋਆ ਅਤੇ 115 ਕਿਲੋ ਵਨਸਪਤੀ ਨਸ਼ਟ ਕੀਤੀ ਅਤੇ ਇਸ ਦੇ ਨਾਲ ਹੀ ਮਿਲਾਵਟਖੋਰੀ ਲਈ ਵਰਤਿਆ ਜਾ ਰਿਹਾ 62 ਕਿਲੋ ਐਸ.ਐਮ.ਪੀ. ਵੀ ਜ਼ਬਤ ਕੀਤਾ। ਟੀਮਾਂ ਨੇ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਮਿਆਦ ਪੁਗਾ ਚੁੱਕੀਆਂ ਦਾਲਾਂ ਦਾ ਸਟਾਕ ਵੀ ਜ਼ਬਤ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Advertisement
ABP Premium

ਵੀਡੀਓਜ਼

Farmers  Protest | ਕਿਸਾਨ ਆਗੂ ਡੱਲੇਵਾਲ ਨਾਲ ਜੁੜੀ ਵੱਡੀ ਅਪਡੇਟ! |Abp SanjhaFarmers Protest | Shambhu Border | ਹਰਿਆਣਾ ਦੇ ਗੋਲਿਆਂ ਖ਼ਿਲਾਫ਼ ਕਿਸਾਨਾਂ ਦਾ ਵੱਡਾ ਕਦਮ! |Abp SanjhaMC Election | ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ! |Partap Bazwa Vs Cm MaanAkali Dal |  'ਦਾਗ਼ੀ ਧੜੇ' ਦੀ ਸਜ਼ਾ ਹੋਈ ਪੂਰੀ, ਅੱਜ ਸੁਧਾਰ ਲਹਿਰ ਭੰਗ ਕਰਕੇ ਮੁੜ ਅਕਾਲੀ ਦਲ 'ਚ ਹੋਣਗੇ ਸ਼ਾਮਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ
ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ
ਹਰਿਆਣਾ ਸਰਕਾਰ ਦੀ ਕਿਸਾਨਾਂ ਤੇ ਕਾਰਵਾਈ ਸਾਰੀ ਦੁਨੀਆ ਨੇ ਦੇਖੀ
ਹਰਿਆਣਾ ਸਰਕਾਰ ਦੀ ਕਿਸਾਨਾਂ ਤੇ ਕਾਰਵਾਈ ਸਾਰੀ ਦੁਨੀਆ ਨੇ ਦੇਖੀ
ਡੱਲੇਵਾਲ ਦੀ ਵਿਗੜੀ ਸਿਹਤ, 11 ਕਿਲੋ ਘਟਿਆ ਭਾਰ, ਅੱਜ ਕਿਸਾਨ ਵੀ ਕਰਨਗੇ ਭੁੱਖ ਹੜਤਾਲ, ਬਣਾਈ ਜਾਵੇਗੀ ਅਗਲੀ ਰਣਨੀਤੀ
ਡੱਲੇਵਾਲ ਦੀ ਵਿਗੜੀ ਸਿਹਤ, 11 ਕਿਲੋ ਘਟਿਆ ਭਾਰ, ਅੱਜ ਕਿਸਾਨ ਵੀ ਕਰਨਗੇ ਭੁੱਖ ਹੜਤਾਲ, ਬਣਾਈ ਜਾਵੇਗੀ ਅਗਲੀ ਰਣਨੀਤੀ
Embed widget