Faridkot News : ਲਿਫ਼ਟ ਪੰਪਾਂ ਦੇ ਮਸਲੇ ਤੇ ਕਿਸੇ ਵੀ ਕਿਸਾਨ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਨੁਕਸਾਨ ਨਹੀਂ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਕਿਸਾਨ,ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਚਨਬੱਧ ਹੈ। 

 

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਹੋਰ ਆਸਾਨੀ ਨਾਲ ਉਪਲਬਧ ਕਰਵਾਉਣ ਲਈ ਇੱਕ ਪੈਰਲਰ ਨਹਿਰ ਬਣਾਓਣ ਦਾ ਸਰਵਾ ਚੱਲ ਰਿਹਾ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ  ਨਿਸ਼ਚਿੰਤ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜੋ ਵੀ ਕਦਮ ਉਠਾਏਗੀ,ਕਿਸਾਨਾਂ ਦੀ ਭਲਾਈ ਲਈ ਹੀ ਉਠਾਏਗੀ।


ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਪਹਿਲਾਂ ਵੀ ਪੰਜਾਬ ਦੇ ਹਰ ਖੇਤ ਵਿੱਚ ਨਹਿਰੀ ਪਾਣੀ ਪੁੱਜਦਾ ਕੀਤਾ ਹੈ। ਜਿਸ ਨਾਲ ਕਿਸਾਨਾਂ ਵੱਲੋਂ ਮੋਟਰਾਂ ਨਹੀਂ ਚਲਾਈਆਂ ਗਈਆਂ ਸਨ ਅਤੇ ਧਰਤੀ ਹੇਠਲਾ ਜ਼ਮੀਨੀ ਪਾਣੀ ਦਾ ਪੱਧਰ ਉੱਚਾ ਹੋਇਆ। 

 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਲਗਾਤਾਰ ਕਿਸਾਨਾਂ ਦੇ ਹੱਕ ਵਿੱਚ ਫੈਸਲੇ ਕੀਤੇ ਜਾ ਰਹੇ ਹਨ। ਜਿਸ ਨਾਲ ਕਿਸਾਨੀ ਦਾ ਪੱਧਰ ਲਗਾਤਾਰ ਉੱਚਾ ਉਠ ਰਿਹਾ ਹੈ।‌ ਉਨ੍ਹਾਂ ਇਹ ਦੁਹਰਾਇਆ ਕਿ ਪੰਜਾਬ ਸਰਕਾਰ ਅਜਿਹਾ ਕੋਈ ਕਦਮ ਨਹੀਂ ਚੁੱਕੇਗੀ ਜਿਸ ਨਾਲ  ਕਿਸਾਨੀ ਨੂੰ ਠੇਸ ਪਹੁੰਚੇ। ਉਨ੍ਹਾਂ ਜ਼ਿਲ੍ਹਾ ਫ਼ਰੀਦਕੋਟ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਅਤੇ ਝੂਠੀਆਂ ਖਬਰਾਂ ਤੇ ਯਕੀਨ ਨਾ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਹਮੇਸ਼ਾਂ ਕਿਸਾਨਾਂ ਦੇ ਨਾਲ ਹੈ।

 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 



 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ