ਪੜਚੋਲ ਕਰੋ

ਸੂਬੇ ਦੇ ਹਰ ਘਰ ’ਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ: ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ CM ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਤੱਕ ਪੀਣ ਦਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦੇ ਲਈ ਕਿਸੇ ਵੀ ਤਰ੍ਹਾਂ ਦੇ ਫੰਡ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਚੰਡੀਗੜ੍ਹ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਤੱਕ ਪੀਣ ਦਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦੇ ਲਈ ਕਿਸੇ ਵੀ ਤਰ੍ਹਾਂ ਦੇ ਫੰਡ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਉਹ ਹੁਸ਼ਿਆਰਪੁਰ ਦੇ ਪਿੰਡ ਅਹਿਰਾਣਾ ਖੁਰਦ ਵਿਖੇ ਕਰੀਬ 17 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਦੇ ਨਵੇਂ ਬੋਰ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਹਿਰਾਣਾ ਖੁਰਦ ਦਾ ਟਿਊਬਵੈਲ ਦਾ ਬੋਰ ਫੇਲ ਹੋਣ ਕਾਰਨ ਇਥੇ ਦੁਬਾਰਾ ਬੋਰ ਕਰਵਾਇਆ ਗਿਆ ਹੈ, ਤਾਂ ਜੋ ਲੋਕਾਂ ਤੱਕ ਸਾਫ਼ ਪੀਣ ਦਾ ਪਾਣੀ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡ ਅਹਿਰਾਣਾ ਖੁਰਦ ਦੇ 397 ਘਰਾਂ ਅਤੇ ਪਿੰਡ ਫਦਮਾਂ ਦੇ 170 ਘਰਾਂ ਦੇ 4705 ਲੋਕਾਂ ਨੁੰ ਲਾਭ ਪਹੁੰਚੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਮੁੱਖ ਮਕਸਦ ਹੈ ਕਿ ਸੂਬੇ ਦੇ ਹਰ ਘਰ ਨਲ ਤੇ ਹਰ ਘਰ ਜਲ ਦੀ ਸੁਵਿਧਾ ਪਹੁੰਚੇ, ਤਾਂ ਜੋ ਸਾਰਿਆਂ ਨੂੰ ਪੀਣ ਦਾ ਸਾਫ ਪਾਣੀ ਮਿਲੇ ਅਤੇ ਇਸ ਟੀਚੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇਸ਼ ਦਾ ਪਹਿਲਾਂ ਇਸ ਤਰ੍ਹਾਂ ਦਾ ਰਾਜ ਬਣ ਗਿਆ ਹੈ, ਜਿਥੋਂ ਦੇ 10 ਜ਼ਿਲਿ੍ਹਆਂ ਵਿਚ ਲੋਕਾਂ ਤੱਕ ਹਰ ਘਰ ਨਲ ਤੇ ਹਰ ਘਰ ਜਲ ਪਹੁੰਚਿਆ ਹੈ, ਜੋ ਕਿ ਸੂਬੇ ਲਈ ਮਾਣ ਵਾਲੀ ਗੱਲ ਹੈ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਲੋਕਾਂ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਜਿਥੇ ਤੁਰੰਤ ਕੰਮ ਕਰਨ ਦੀ ਜ਼ਰੂਰਤ ਹੈ, ਉਥੇ ਬਿਨਾਂ ਦੇਰੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਦੌਰਾਨ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ।

ਇਸ ਮੌਕੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਹਰਮਿੰਦਰ ਸਿੰਘ ਸੰਧੂ, ਮੋਹਨ ਲਾਲ, ਵਰਿੰਦਰ ਸ਼ਰਮਾ ਬਿੰਦੂ, ਸੂਰਜ ਪ੍ਰਕਾਸ਼, ਲਖਵੀਰ ਸਿੰਘ, ਕਾਰਜਕਾਰੀ ਇੰਜੀਨੀਅਰ ਗੁਰਪ੍ਰੀਤ ਸਿੰਘ, ਉਪ ਮੰਡਲ ਇੰਜੀਨੀਅਰ ਵਿਕਾਸ ਸੈਣੀ, ਜੇ.ਈ. ਗੁਰਵਿੰਦਰ ਸਿੰਘ, ਵਰੁਣ ਭੱਟੀ ਤੋਂ ਇਲਾਵਾ ਸਰਪੰਚ ਰੇਖਾ ਰਾਣੀ, ਸੰਤੋਸ਼ ਕੁਮਾਰੀ, ਪ੍ਰੇਮ ਸਿੰਘ, ਮੋਹਿੰਦਰ ਪਾਲ, ਹਰਮੇਸ਼ ਕੁਮਾਰ, ਬਲਵਿੰਦਰ ਕੌਰ, ਜੋਗਾ, ਮਹਿੰਦਰ ਸਿੰਘ, ਹਰਦੀਪ ਸਿੰਘ, ਲਖਵੀਰ ਥਿਆੜਾ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Advertisement
ABP Premium

ਵੀਡੀਓਜ਼

Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Embed widget