ਪੜਚੋਲ ਕਰੋ

Punjab News: ਪੰਜਾਬ ਸਰਕਾਰ ਬੱਚਿਆਂ ਅਤੇ ਔਰਤਾਂ ਦੀ ਤੰਦਰੁਸਤ ਸਿਹਤ ਲਈ ਵਚਨਬੱਧ: ਬਲਜੀਤ ਕੌਰ

Punjab News: ਕੈਬਨਿਟ ਮੰਤਰੀ ਨੇ ਦੱਸਿਆ ਕਿ ਪੋਸ਼ਣ ਮਾਹ ਕੁਪੋਸ਼ਣ ਦੇ ਵੱਧ ਸ਼ਿਕਾਰ (ਐਸਏਐਮ) ਅਤੇ ਅੰਸ਼ਕ ਤੌਰ ‘ਤੇ ਕੁਪੋਸ਼ਣ ਦੇ ਸ਼ਿਕਾਰ (ਐਮਏਐਮ) ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ 'ਤੇ ਧਿਆਨ ਕੇਂਦ੍ਰਿਤ ਕਰਨ ਨਾਲ ਸਬੰਧਤ ਹੈ।

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ। 

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੋਸ਼ਣ ਮਾਹ ਕੁਪੋਸ਼ਣ ਦੇ ਵੱਧ ਸ਼ਿਕਾਰ (ਐਸਏਐਮ) ਅਤੇ ਅੰਸ਼ਕ ਤੌਰ ‘ਤੇ ਕੁਪੋਸ਼ਣ ਦੇ ਸ਼ਿਕਾਰ (ਐਮਏਐਮ) ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ 'ਤੇ ਧਿਆਨ ਕੇਂਦ੍ਰਿਤ ਕਰਨ ਨਾਲ ਸਬੰਧਤ ਹੈ। ਪੋਸ਼ਣ ਅਭਿਆਨ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ, ਕਿਸ਼ੋਰ ਲੜਕੀਆਂ ਅਤੇ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਪੋਸ਼ਣ ਸਬੰਧੀ ਨਤੀਜਿਆਂ ਨੂੰ ਸੰਪੂਰਨ ਰੂਪ ਵਿੱਚ ਬਿਹਤਰ ਬਣਾਉਣ ਦਾ ਯਤਨ ਕਰਦਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਹੀਨਾ ਭਰ ਚੱਲਣ ਵਾਲੀ ਇਸ ਮੁਹਿੰਮ ਨੂੰ ਵੱਡੇ ਪੱਧਰ ‘ਤੇ ਚਲਾਉਣ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਿਹਤ ਤੇ ਪਰਿਵਾਰ ਅਤੇ ਆਰ.ਬੀ.ਐਸ.ਕੇ., ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਕੂਲ ਸਿੱਖਿਆ ਵਿਭਾਗ, ਮੱਛੀ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਹੁਨਰ ਵਿਕਾਸ ਵਿਭਾਗ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਖੇਤਰੀ ਸਟਾਫ਼ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਾ ਸਟਾਫ ਆਂਗਣਵਾੜੀ ਵਰਕਰਾਂ, ਹੈਲਪਰਾਂ, ਸੁਪਰਵਾਈਜ਼ਰਾਂ ਅਤੇ ਸੀਡੀਪੀਓਜ਼ ਵੱਲੋਂ ਐਨ.ਜੀ.ਓਜ਼, ਆਸ਼ਾ ਵਰਕਰਾਂ, ਏਐਨਐਮਜ਼, ਖੇਤੀਬਾੜੀ ਸਭਾਵਾਂ, ਸਹਿਕਾਰੀ ਸਭਾਵਾਂ, ਸਵੈ-ਸਹਾਇਤਾ ਸਮੂਹਾਂ, ਯੂਥ ਕਲੱਬਾਂ ਆਦਿ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ।

ਮੰਤਰੀ ਨੇ ਦੱਸਿਆ ਕਿ ਪੋਸ਼ਣ ਮਾਹ ਦੌਰਾਨ ਮਾਂ ਦਾ ਦੁੱਧ ਚੁੰਘਾਉਣਾ ਅਤੇ ਸੰਪੂਰਨ ਖੁਰਾਕ ਦੇਣਾ, ਸਵਸਥ ਬਾਲਕ ਸਪ੍ਰਧਾ, ਪੋਸ਼ਣ ਵੀ ਪੜ੍ਹਾਈ ਵੀ, ਮਿਸ਼ਨ ਲਾਈਫ ਦੁਆਰਾ ਪੋਸ਼ਣ ਵਿੱਚ ਸੁਧਾਰ ਕਰਨਾ, ਮੇਰੀ ਮਿੱਟੀ ਮੇਰਾ ਦੇਸ਼, ਕਬਾਇਲੀ ਲੋਕਾਂ ਵਿੱਚ ਪੋਸ਼ਣ ਜਾਗਰੂਕਤਾ ਫੈਲਾਉਣਾ ਅਤੇ ਟੈਸਟ, ਟ੍ਰੀਟ, ਟਾਕ ਅਨੀਮੀਆ ਵਿਸ਼ਿਆਂ 'ਤੇ ਕੇਂਦਰਿਤ ਗਤੀਵਿਧੀਆਂ 'ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਨੀਮੀਆ ਅਤੇ ਢੁਕਵੀਂ ਸਾਫ-ਸਫਾਈ ਬਾਰੇ ਜਾਗਰੂਕਤਾ ਫੈਲਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦਾ ਉਦੇਸ਼ ਉਹਨਾਂ ਨੂੰ ਕਸਰਤ ਅਤੇ ਵਾਤਾਵਰਣ ਸੁਧਾਰ ਦੇ ਨਾਲ-ਨਾਲ ਸਿਹਤਮੰਦ ਅਤੇ ਪੌਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸ਼ਣ ਅਭਿਆਨ ਪੰਜਾਬ ਵਿੱਚ ਕੁਪੋਸ਼ਣ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਬੱਚਿਆਂ ਤੇ ਮਾਵਾਂ ਦੀ ਨਰੋਈ ਸਿਹਤ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ, ਵਰਕਸ਼ਾਪਾਂ ਅਤੇ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ।  ਇੱਕ-ਦੂਜੇ ਦੇ ਸਹਿਯੋਗ ਨਾਲ ਇਨ੍ਹਾਂ ਬੱਚਿਆਂ ਦੇ ਜੀਵਨ ਵਿੱਚ ਮਹੱਤਵਪੂਰਨ ਸੁਧਾਰ ਲਿਆ ਕੇ ਪੰਜਾਬ ਦੇ ਸੁਨਿਹਰੀ ਭਵਿੱਖ ਵਿੱਚ ਯੋਗਦਾਨ ਪਾ ਸਕਦੇ ਹਾਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget