Punjab: ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਦੇ ਬੇਰੋਜ਼ਗਾਰ ਤੇ ਪੜ੍ਹੇ-ਲਿਖੇ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਆਪਣੇ ਪੈਰਾ ਸਿਰ ਖੜ੍ਹੇ ਕਰਨ ਲਈ ਵਿਸ਼ੇਸ਼ ਉੱਦਮ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਜੱਸੀ ਪੌ ਵਾਲੀ ਵਿਖੇ ਸਟੇਟ ਬੈਂਕ ਆਫ਼ ਇੰਡੀਆ ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਦੀ 2 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।


ਇਸ ਮੌਕੇ ਉਨ੍ਹਾਂ ਦੇ ਨਾਲ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਮ੍ਰਿੰਤਲਾਲ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਰਾਹੁਲ, ਸਟੇਟ ਬੈਂਕ ਆਫ਼ ਇੰਡੀਆ ਦੇ ਉਪ ਮਹਾਂ ਪ੍ਰਬੰਧਕ ਸ਼੍ਰੀ ਰਜਨੀਸ਼ ਕੁਮਾਰ, ਖੇਤਰੀ ਪ੍ਰਬੰਧਕੀ ਮਨਜੀਤ ਸਿੰਘ, ਐਸਬੀਆਈ ਦੇ ਲੀਡ ਬੈਂਕ ਮੈਨੇਜ਼ਰ ਮੰਜੂ ਮਲਹੋਤਰਾ ਆਦਿ ਹਾਜ਼ਰ ਸਨ।


ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਸਮੂਹ ਪਿੰਡ ਵਾਸੀਆਂ ਨੂੰ ਆਰਸੇਟੀ ਦੀ ਨਵੀਂ ਬਿਲਡਿੰਗ ਦੀ ਉਸਾਰੀ ਦੇ ਆਰੰਭ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਆਰਸੇਟੀ ਦੇ ਸਹਿਯੋਗ ਸਦਕਾ ਵੱਖ-ਵੱਖ ਸਿਖਲਾਈ ਪ੍ਰੋਗਰਾਮ ਜਿਵੇਂ ਬਿਊਟੀ ਪਾਰਲਰ, ਸਿਲਾਈ-ਕੱਢਾਈ, ਡੇਅਰੀ ਫਾਰਮਿੰਗ, ਦੁਕਾਨਕਾਰੀ ਆਦਿ ਦੀ ਸਿਖਲਾਈ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ।


ਇਸ ਦੌਰਾਨ ਕੈਬਨਿਟ ਮੰਤਰੀ ਮੀਤ ਹੇਅਰ ਨੂੰ ਪਿੰਡ ਦੀ ਸਰਪੰਚ ਪਰਮਜੀਤ ਕੌਰ ਧਾਲੀਵਾਲ ਤੇ ਜਗਦੇਵ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਸ਼ਖਸ਼ੀਅਤਾਂ ਵਲੋਂ ਗੁਲਦਸਤੇ ਤੇ ਸਿਰੋਪਾਓ ਭੇਂਟ ਕੀਤੇ ਗਏ।


ਇਸ ਮੌਕੇ ਆਰਸੇਟੀ ਦੇ ਡਾਇਰੈਕਟਰ ਭੂਸ਼ਣ ਕੁਮਾਰ ਨੇ ਆਰਸੇਟੀ ਦੀ ਕਾਰਗੁਜ਼ਾਰੀ ਬਾਰੇ ਵਿਸ਼ਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਇਹ ਵੀ ਕਿਹਾ ਕਿ ਟ੍ਰੇਨਿੰਗ ਦੌਰਾਨ ਸਿਖਿਆਰਥੀਆਂ ਨੂੰ ਦੁਪਿਹਰ ਦਾ ਖਾਣਾ-ਪੀਣਾ, ਟ੍ਰੇਨਿੰਗ ਲਈ ਲੋੜੀਂਦਾ ਸਾਜੋ-ਸਮਾਨ ਆਦਿ ਵੀ ਮੁਹੱਈਆ ਕਰਵਾਇਆ ਜਾਂਦਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: