ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ "ਘਰ-ਘਰ ਰੋਜ਼ਗਾਰ" ਤਹਿਤ ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਵਿੱਢੀ ਗਈ ਹੈ, ਜਿਸ ਅਧੀਨ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐਸ.ਐਸ.ਐਸ.ਬੀ.) ਰਾਹੀਂ ਵੱਖ ਵੱਖ ਵਿਭਾਗਾਂ ਵਿੱਚ 2,280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਇਹ ਜਾਣਕਾਰੀ ਅੱਜ ਇੱਥੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬੋਰਡ ਨੇ ਭਰਤੀ ਮੁਹਿੰਮ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਤੇ ਇਸ ਸਬੰਧੀ ਇਸ਼ਤਿਹਾਰ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ।


ਇਹ ਵੀ ਪੜ੍ਹੋ: Diljaan Death: ਨਹੀਂ ਰਹੇ ਪੰਜਾਬੀ ਗਾਇਕ ਦਿਲਜਾਨ, ਸੜਕ ਹਾਦਸੇ 'ਚ ਦਰਦਨਾਕ ਮੌਤ


ਮੁੱਖ ਸਕੱਤਰ ਨੇ ਕਿਹਾ ਕਿ ਪੀ.ਐਸ.ਐਸ.ਐਸ.ਬੀ. ਨਿਰਪੱਖ ਤੇ ਪਾਰਦਰਸ਼ੀ ਭਰਤੀ ਮੁਹਿੰਮ ਨੂੰ ਯਕੀਨੀ ਬਣਾਏਗਾ ਤੇ ਬੋਰਡ ਵੱਲੋਂ ਵੀਡੀਓਗ੍ਰਾਫੀ, ਜੈਮਰ ਤੇ ਬਾਇਓਮੈਟ੍ਰਿਕ ਤਕਨਾਲੋਜੀ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਮੈਰਿਟ-ਆਧਾਰਤ ਚੋਣ ਨੂੰ ਯਕੀਨੀ ਬਣਾਉਂਦਿਆਂ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

 

ਇਹ ਵੀ ਪੜ੍ਹੋ: Coronavirus India: ਦੇਸ਼ 'ਚ ਪਿਛਲੇ 24 ਘੰਟੇ 'ਚ 56,211 ਨਵੇਂ ਮਾਮਲੇ ਸਾਹਮਣੇ ਆਏ, 271 ਲੋਕਾਂ ਦੀ ਮੌਤ

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਜੇਲ੍ਹਾਂ ਵਿਭਾਗ ਵਿੱਚ ਵਾਰਡਨ ਤੇ ਮੈਟਰਨ ਦੀਆਂ 847 ਅਸਾਮੀਆਂ, ਲੋਕਾਂ ਲਈ ਤੇਜ਼ੀ ਨਾਲ ਇਨਸਾਫ਼ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਵਿੱਚ ਲੀਗਲ ਕਲਰਕ ਦੀਆਂ 199 ਅਸਾਮੀਆਂ, ਸਿੱਖਿਆ ਵਿਭਾਗ ਵਿੱਚ 807 ਲਾਇਬ੍ਰੇਰੀਅਨ, ਉਦਯੋਗ ਤੇ ਵਣਜ ਵਿਭਾਗ ਵਿਚ 56 ਸੀਨੀਅਰ ਉਦਯੋਗਿਕ ਵਿਕਾਸ ਅਫਸਰ, 61 ਬਲਾਕ ਪੱਧਰੀ ਐਕਸਟੈਂਸ਼ਨ ਅਫ਼ਸਰ, 51 ਆਬਕਾਰੀ ਤੇ ਕਰ ਨਿਰੀਖਕ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਵਿੱਚ 120 ਤਕਨੀਕੀ ਸਹਾਇਕ, ਸਮਾਜਿਕ ਸੁਰੱਖਿਆ ਵਿਭਾਗ ਵਿੱਚ 112 ਸੁਪਰਵਾਈਜ਼ਰ ਤੇ 27 ਮੱਛੀ ਪਾਲਣ ਅਧਿਕਾਰੀਆਂ ਦੀਆਂ ਅਸਾਮੀਆਂ ਭਰਨ ਲਈ ਭਰਤੀ ਮੁਹਿੰਮ ਚਲਾਈ ਜਾਵੇਗੀ।

 


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ


 



Education Loan Information:

Calculate Education Loan EMI