ਚੰਡੀਗੜ੍ਹ: ਵਿਦੇਸ਼ਾਂ ਵਿੱਚ ਰਹਿੰਦੇ ਪਰਵਾਸੀ ਭਾਰਤੀਆਂ ਨੂੰ ਪੰਜਾਬ ਸਰਕਾਰ ਵੱਡੀ ਰਾਹਤ ਦੇਣ ਜਾ ਰਹੀ ਹੈ। ਪਰਵਾਸੀ ਭਾਰਤੀਆਂ ਦੀ ਪੰਜਾਬ ਅੰਦਰ ਜਾਇਦਾਦ ਦੀ ਰਾਖੀ ਲਈ ਪੰਜਾਬ ਸਰਕਾਰ ਜਲਦੀ ਹੀ ਕਾਨੂੰਨ ਬਣਾ ਰਹੀ ਹੈ। ਇਹ ਖੁਲਾਸਾ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਦੀਆਂ ਸੰਪਤੀਆਂ ਦੀ ਰਾਖੀ ਲਈ ਸਰਕਾਰ ਜਲਦੀ ਹੀ ਪੰਜਾਬ ਵਿਧਾਨ ਸਭਾ ਵਿੱਚ ਕਾਨੂੰਨ ਲਿਆਏਗੀ।
ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਐਨਆਰਆਈਜ਼ ਦੀ ਮਲਕੀਅਤ ਵਾਲੀ ਖੇਤੀ ਜ਼ਮੀਨ ਦੀ ਗਿਰਦਾਵਰੀ ਉਨ੍ਹਾਂ ਦੇ ਨਾਂ ’ਤੇ ਕੀਤੀ ਜਾਵੇਗੀ ਤਾਂ ਜੋ ਕੁਝ ਅਨੈਤਿਕ ਤੱਤਾਂ ਦੁਆਰਾ ਜਾਇਦਾਦਾਂ ਦੀ ਗੈਰਕਨੂੰਨੀ/ਧੋਖਾਧੜੀ ਨਾਲ ਵਿਕਰੀ ਨੂੰ ਰੋਕਿਆ ਜਾ ਸਕੇ।
ਦੱਸ ਦਈਏ ਕਿ ਪੰਜਾਬ ਵਿੱਚ ਪਰਵਾਸੀ ਭਾਰਤੀਆਂ ਦੀਆਂ ਜ਼ਮੀਨਾਂ ਉੱਪਰ ਕਬਜ਼ਿਆਂ ਦੇ ਅਨੇਕਾਂ ਕੇਸ ਸਾਹਮਣੇ ਆ ਰਹੇ ਹਨ। ਪਰਵਾਸੀ ਭਾਰਤੀ ਇਸ ਬਾਰੇ ਲੰਬੇ ਸਮੇਂ ਤੋਂ ਆਵਾਜ਼ ਉਠਾ ਰਹੇ ਹਨ ਪਰ ਇਸ ਬਾਰੇ ਕੋਈ ਸਖਤ ਕਾਨੂੰਨ ਨਹੀਂ ਹੈ। ਹੁਣ ਪੰਜਾਬ ਸਰਕਾਰ ਨੇ ਭਰੋਸਾ ਦਵਾਇਆ ਹੈ ਕਿ ਜਲਦ ਹੀ ਇਸ ਬਾਰੇ ਸਖਤ ਕਾਨੂੰਨ ਬਣੇਗਾ ਜਿਸ ਨਾਲ ਪਰਵਾਸੀ ਭਾਰਤੀਆਂ ਨੂੰ ਵੱਡਾ ਲਾਭ ਮਿਲੇਗਾ।
ਪੰਜਾਬ ਸਰਕਾਰ ਨੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਸ਼ਹਿਰਾਂ ਤੇ ਪਿੰਡਾਂ ਦੇ ‘ਲਾਲ ਲਕੀਰ’ ਅੰਦਰ ਪੈਂਦੇ ਘਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਮਾਲਕੀ ਹੱਕ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਦੋ ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਇਹ ਸਕੀਮ ਸਿਰਫ ਪਿੰਡਾਂ ਦੇ ਲੋਕਾਂ ਲਈ ਸ਼ੁਰੂ ਕੀਤੀ ਗਈ ਸੀ ਜਿਸ ਦਾ ਘੇਰਾ ਵਧਾ ਕੇ ਹੁਣ ਲਾਲ ਲਕੀਰ ਅੰਦਰ ਸ਼ਹਿਰਾਂ ਦੇ ਯੋਗ ਵਾਸੀਆਂ ਲਈ ਵੀ ਲਾਗੂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਬੀਜੇਪੀ ਸਰਕਾਰ ਦਾ ਵੱਡਾ ਫੈਸਲਾ, ਹੁਣ ਸਰਕਾਰੀ ਮੁਲਾਜ਼ਮ RSS ਦੀਆਂ ਸਰਗਰਮੀਆਂ 'ਚ ਹੋ ਸਕਦੇ ਸ਼ਾਮਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/