ਪੜਚੋਲ ਕਰੋ

ਪੰਜਾਬ 'ਚ ਜ਼ਮੀਨਾਂ ਦੇ ਕੁਲੈਕਟਰ ਰੇਟ ਵਧਾਉਣ ਦੀ ਤਿਆਰੀ

ਪੇਂਡੂ ਖੇਤਰਾਂ ਵਿੱਚ ਕੁਲੈਕਟਰ ਰੇਟ 10 ਤੋਂ 15 ਫ਼ੀਸਦੀ ਵਧਾਏ ਜਾ ਰਹੇ ਹਨ ਜਦੋਂਕਿ ਸ਼ਹਿਰੀ ਖੇਤਰ ਵਿਚ 20 ਫ਼ੀਸਦੀ ਤੱਕ ਰੇਟ ਵਧਾਏ ਜਾਣੇ ਹਨ ਤੇ ਕਈ ਥਾਵਾਂ ’ਤੇ ਕੁਲੈਕਟਰ ਰੇਟ ਘਟਾਏ ਵੀ ਜਾ ਰਹੇ ਹਨ।

ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਪੂਰੇ ਸੂਬੇ ਵਿੱਚ ਕੁਲੈਕਟਰ ਰੇਟ (Land collector rate) ਵਧਾਉਣ ਜਾ ਰਹੀ ਹੈ। ਵਧੇ ਹੋਏ ਕੁਲੈਕਟਰ ਰੇਟ ਨਗਰ ਕੌਂਸਲ ਚੋਣਾਂ ਤੋਂ ਬਾਅਦ ਲਾਗੂ ਹੋਣਗੇ। ਬੇਸ਼ੱਕ ਦਿੱਲੀ-ਕਟੜਾ ਰੋਡ ਲਈ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨ ਕੁਲੈਕਟਰ ਰੇਟ ਵਧਾਉਣ ਦੀ ਮੰਗ ਕਰ ਰਹੇ ਸੀ ਪਰ ਵਿਰੋਧੀ ਧਿਰਾਂ ਨੇ ਇਲਜ਼ਾਮ ਲਾਇਆ ਹੈ ਕਿ ਇਸ ਨਾਲ ਜਾਇਦਾਦ ਖਰੀਦਣ ਤੇ ਰਜਿਸਟਰੀ ਕਰਾਉਣ ਵਾਲੇ ਲੋਕਾਂ ਉੱਪਰ ਬੋਝ ਪਏਗਾ। ਸਰਕਾਰੀ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਡਿਪਟੀ ਕਮਿਸ਼ਨਰਾਂ ਵੱਲੋਂ ਕੁਲੈਕਟਰ ਰੇਟ ਵਿੱਚ ਵਾਧੇ ਲਈ ਤਜਵੀਜ਼ਾਂ ਤਿਆਰ ਕਰ ਲਈਆਂ ਗਈਆਂ ਹਨ। ਉਨ੍ਹਾਂ ਦਾ ਤਰਕ ਹੈ ਕਿ ਕੋਵਿਡ ਕਰਕੇ ਪਹਿਲਾਂ ਕੁਲੈਕਟਰ ਰੇਟ ਸੋਧੇ ਨਹੀਂ ਜਾ ਸਕੇ ਸਨ। ਉਧਰ, ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਕੋਵਿਡ ਕਰਕੇ ਬਾਕੀ ਸਭਨਾਂ ਨੂੰ ਰਿਆਇਤ ’ਤੇ ਛੋਟ ਦਿੱਤੀ ਜਾ ਰਹੀ ਜਦੋਂਕਿ ਆਮ ਲੋਕਾਂ ’ਤੇ ਨਵਾਂ ਭਾਰ ਪਾਉਣ ਦੀ ਤਿਆਰੀ ਵਿੱਢੀ ਹੈ। ਸਰਕਾਰੀ ਸੂਤਰਾਂ ਮੁਤਾਬਕ ਪੇਂਡੂ ਖੇਤਰਾਂ ਵਿੱਚ ਕੁਲੈਕਟਰ ਰੇਟ 10 ਤੋਂ 15 ਫ਼ੀਸਦੀ ਵਧਾਏ ਜਾ ਰਹੇ ਹਨ ਜਦੋਂਕਿ ਸ਼ਹਿਰੀ ਖੇਤਰ ਵਿਚ 20 ਫ਼ੀਸਦੀ ਤੱਕ ਰੇਟ ਵਧਾਏ ਜਾਣੇ ਹਨ ਤੇ ਕਈ ਥਾਵਾਂ ’ਤੇ ਕੁਲੈਕਟਰ ਰੇਟ ਘਟਾਏ ਵੀ ਜਾ ਰਹੇ ਹਨ। ਕੌਮੀ ਹਾਈਵੇਅ ’ਤੇ ਪੈਂਦੀ ਜ਼ਮੀਨ ਦੇ ਕੁਲੈਕਟਰ ਰੇਟ ਵਿੱਚ 20 ਤੋਂ 30 ਫ਼ੀਸਦੀ ਦਾ ਵਾਧਾ ਕੀਤੇ ਜਾਣ ਦੀ ਖਬਰ ਹੈ। ਮਾਲ ਤੇ ਮੁੜ ਵਸੇਬਾ ਵਿਭਾਗ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਅਨੁਸਾਰ ਪੰਜਾਬ ਸਟੈਂਪ (ਡੀਲਿੰਗ ਆਫ ਅੰਡਰ ਵੈਲਿਯੂਡ ਇਨਸਟਰੂਮੈਂਟਸ) ਰੂਲਜ਼ 1983 ਦੇ ਰੂਲ 3 ਏ ਅਧੀਨ ਜ਼ਮੀਨ ਦੀਆਂ ਕੀਮਤਾਂ ਵਿੱਚ ਹੋਏ ਉਤਰਾਅ ਚੜ੍ਹਾਅ ਦੇ ਮੱਦੇਨਜ਼ਰ ਕੁਲੈਕਟਰ ਰੇਟ ਸੋਧੇ ਜਾਣੇ ਹਨ ਕਿਉਂਕਿ ਕੋਵਿਡ ਮਹਾਂਮਾਰੀ ਕਰਕੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਮਾਰਕੀਟ ਦੀ ਸਥਿਤੀ ਮੁਤਾਬਕ ਕੁਲੈਕਟਰ ਰੇਟਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਜਾ ਸਕੀ। ਪੱਤਰ ’ਚ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਦਿਹਾਤੀ ਖੇਤਰ ਦੇ ਕੁਲੈਕਟਰ ਰੇਟਾਂ ਦੀਆਂ ਸੰਸ਼ੋਧਿਤ ਸੂਚੀਆਂ ਤਿਆਰ ਕਰਕੇ ਤੁਰੰਤ ਜਾਰੀ ਕੀਤੀਆਂ ਜਾਣ। ਇਹ ਵੀ ਪੜ੍ਹੋTractor Rally: 11ਵੇਂ ਦੌਰ ਦੀ ਬੈਠਕ ਤੋਂ ਪਹਿਲਾਂ ਕਿਸਾਨਾਂ ਦੀ ਲਲਕਾਰ, ਸਰਕਾਰ ਚਾਹੁੰਦੀ ਟਰੈਕਟਰ ਮਾਰਚ ਮੁਲਤਵੀ ਕਰਨਾ ਤਾਂ ਤੁਰੰਤ ਰੱਦ ਕਰੇ ਕਾਨੂੰਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
Embed widget