ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਪੂਰੇ ਸੂਬੇ ਵਿੱਚ ਕੁਲੈਕਟਰ ਰੇਟ (Land collector rate) ਵਧਾਉਣ ਜਾ ਰਹੀ ਹੈ। ਵਧੇ ਹੋਏ ਕੁਲੈਕਟਰ ਰੇਟ ਨਗਰ ਕੌਂਸਲ ਚੋਣਾਂ ਤੋਂ ਬਾਅਦ ਲਾਗੂ ਹੋਣਗੇ। ਬੇਸ਼ੱਕ ਦਿੱਲੀ-ਕਟੜਾ ਰੋਡ ਲਈ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨ ਕੁਲੈਕਟਰ ਰੇਟ ਵਧਾਉਣ ਦੀ ਮੰਗ ਕਰ ਰਹੇ ਸੀ ਪਰ ਵਿਰੋਧੀ ਧਿਰਾਂ ਨੇ ਇਲਜ਼ਾਮ ਲਾਇਆ ਹੈ ਕਿ ਇਸ ਨਾਲ ਜਾਇਦਾਦ ਖਰੀਦਣ ਤੇ ਰਜਿਸਟਰੀ ਕਰਾਉਣ ਵਾਲੇ ਲੋਕਾਂ ਉੱਪਰ ਬੋਝ ਪਏਗਾ।
ਸਰਕਾਰੀ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਡਿਪਟੀ ਕਮਿਸ਼ਨਰਾਂ ਵੱਲੋਂ ਕੁਲੈਕਟਰ ਰੇਟ ਵਿੱਚ ਵਾਧੇ ਲਈ ਤਜਵੀਜ਼ਾਂ ਤਿਆਰ ਕਰ ਲਈਆਂ ਗਈਆਂ ਹਨ। ਉਨ੍ਹਾਂ ਦਾ ਤਰਕ ਹੈ ਕਿ ਕੋਵਿਡ ਕਰਕੇ ਪਹਿਲਾਂ ਕੁਲੈਕਟਰ ਰੇਟ ਸੋਧੇ ਨਹੀਂ ਜਾ ਸਕੇ ਸਨ। ਉਧਰ, ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਕੋਵਿਡ ਕਰਕੇ ਬਾਕੀ ਸਭਨਾਂ ਨੂੰ ਰਿਆਇਤ ’ਤੇ ਛੋਟ ਦਿੱਤੀ ਜਾ ਰਹੀ ਜਦੋਂਕਿ ਆਮ ਲੋਕਾਂ ’ਤੇ ਨਵਾਂ ਭਾਰ ਪਾਉਣ ਦੀ ਤਿਆਰੀ ਵਿੱਢੀ ਹੈ।
ਸਰਕਾਰੀ ਸੂਤਰਾਂ ਮੁਤਾਬਕ ਪੇਂਡੂ ਖੇਤਰਾਂ ਵਿੱਚ ਕੁਲੈਕਟਰ ਰੇਟ 10 ਤੋਂ 15 ਫ਼ੀਸਦੀ ਵਧਾਏ ਜਾ ਰਹੇ ਹਨ ਜਦੋਂਕਿ ਸ਼ਹਿਰੀ ਖੇਤਰ ਵਿਚ 20 ਫ਼ੀਸਦੀ ਤੱਕ ਰੇਟ ਵਧਾਏ ਜਾਣੇ ਹਨ ਤੇ ਕਈ ਥਾਵਾਂ ’ਤੇ ਕੁਲੈਕਟਰ ਰੇਟ ਘਟਾਏ ਵੀ ਜਾ ਰਹੇ ਹਨ। ਕੌਮੀ ਹਾਈਵੇਅ ’ਤੇ ਪੈਂਦੀ ਜ਼ਮੀਨ ਦੇ ਕੁਲੈਕਟਰ ਰੇਟ ਵਿੱਚ 20 ਤੋਂ 30 ਫ਼ੀਸਦੀ ਦਾ ਵਾਧਾ ਕੀਤੇ ਜਾਣ ਦੀ ਖਬਰ ਹੈ।
ਮਾਲ ਤੇ ਮੁੜ ਵਸੇਬਾ ਵਿਭਾਗ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਅਨੁਸਾਰ ਪੰਜਾਬ ਸਟੈਂਪ (ਡੀਲਿੰਗ ਆਫ ਅੰਡਰ ਵੈਲਿਯੂਡ ਇਨਸਟਰੂਮੈਂਟਸ) ਰੂਲਜ਼ 1983 ਦੇ ਰੂਲ 3 ਏ ਅਧੀਨ ਜ਼ਮੀਨ ਦੀਆਂ ਕੀਮਤਾਂ ਵਿੱਚ ਹੋਏ ਉਤਰਾਅ ਚੜ੍ਹਾਅ ਦੇ ਮੱਦੇਨਜ਼ਰ ਕੁਲੈਕਟਰ ਰੇਟ ਸੋਧੇ ਜਾਣੇ ਹਨ ਕਿਉਂਕਿ ਕੋਵਿਡ ਮਹਾਂਮਾਰੀ ਕਰਕੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਮਾਰਕੀਟ ਦੀ ਸਥਿਤੀ ਮੁਤਾਬਕ ਕੁਲੈਕਟਰ ਰੇਟਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਜਾ ਸਕੀ। ਪੱਤਰ ’ਚ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਦਿਹਾਤੀ ਖੇਤਰ ਦੇ ਕੁਲੈਕਟਰ ਰੇਟਾਂ ਦੀਆਂ ਸੰਸ਼ੋਧਿਤ ਸੂਚੀਆਂ ਤਿਆਰ ਕਰਕੇ ਤੁਰੰਤ ਜਾਰੀ ਕੀਤੀਆਂ ਜਾਣ।
ਇਹ ਵੀ ਪੜ੍ਹੋ: Tractor Rally: 11ਵੇਂ ਦੌਰ ਦੀ ਬੈਠਕ ਤੋਂ ਪਹਿਲਾਂ ਕਿਸਾਨਾਂ ਦੀ ਲਲਕਾਰ, ਸਰਕਾਰ ਚਾਹੁੰਦੀ ਟਰੈਕਟਰ ਮਾਰਚ ਮੁਲਤਵੀ ਕਰਨਾ ਤਾਂ ਤੁਰੰਤ ਰੱਦ ਕਰੇ ਕਾਨੂੰਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਪੰਜਾਬ 'ਚ ਜ਼ਮੀਨਾਂ ਦੇ ਕੁਲੈਕਟਰ ਰੇਟ ਵਧਾਉਣ ਦੀ ਤਿਆਰੀ
ਏਬੀਪੀ ਸਾਂਝਾ
Updated at:
22 Jan 2021 12:11 PM (IST)
ਪੇਂਡੂ ਖੇਤਰਾਂ ਵਿੱਚ ਕੁਲੈਕਟਰ ਰੇਟ 10 ਤੋਂ 15 ਫ਼ੀਸਦੀ ਵਧਾਏ ਜਾ ਰਹੇ ਹਨ ਜਦੋਂਕਿ ਸ਼ਹਿਰੀ ਖੇਤਰ ਵਿਚ 20 ਫ਼ੀਸਦੀ ਤੱਕ ਰੇਟ ਵਧਾਏ ਜਾਣੇ ਹਨ ਤੇ ਕਈ ਥਾਵਾਂ ’ਤੇ ਕੁਲੈਕਟਰ ਰੇਟ ਘਟਾਏ ਵੀ ਜਾ ਰਹੇ ਹਨ।
ਪੁਰਾਣੀ ਤਸਵੀਰ
- - - - - - - - - Advertisement - - - - - - - - -