ਚੰਡੀਗੜ੍ਹ: ਸੀਐਮ ਭਗਵੰਤ ਮਾਨ ਦੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਮੁਫਤ ਬਿਜਲੀ ਤੋਂ ਬਾਅਦ ਹੁਣ ਮੁਲਾਜ਼ਮਾਂ ਨੂੰ ਖੁਸ਼ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਰਾਜਸਥਾਨ ਤੇ ਛੱਤੀਸਗੜ੍ਹ ਤੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਆਦੇਸ਼ ਮੰਗਵਾਉਣ ਜਾ ਰਹੀ ਹੈ। ਪੰਜਾਬ ਰਾਜ ਦੇ ਮੁਲਾਜ਼ਮ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦੀ ਮੰਗ ਕਰ ਰਹੇ ਹਨ।
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਤਰਫੋਂ ਪਟਿਆਲਾ ਵਿੱਚ ਇੱਕ ਚੋਣ ਰੈਲੀ ਦੌਰਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ ਦੀ ਗਾਰੰਟੀ ਦਿੱਤੀ ਸੀ। ਮੁਲਾਜ਼ਮਾਂ ਵੱਲੋਂ ਸਰਕਾਰ ਤੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁਲਾਜ਼ਮਾਂ ਨਾਲ ਕਈ ਦੌਰ ਦੀਆਂ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਹੁਣ ਸੂਬਾ ਸਰਕਾਰ ਨੇ ਇਸ ਮੰਗ ਨੂੰ ਪੂਰਾ ਕਰਨ ਲਈ ਕਵਾਇਦ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੀ ਤਰਫੋਂ ਅਧਿਕਾਰੀਆਂ ਨੂੰ ਰਾਜਸਥਾਨ ਤੇ ਛੱਤੀਸਗੜ੍ਹ ਰਾਜਾਂ ਤੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਲਾਗੂ ਕਰਨ ਲਈ ਆਦੇਸ਼ ਮੰਗਵਾਉਣ ਤੇ ਡਰਾਫਟ ਤਿਆਰ ਕਰਨ ਲਈ ਕਿਹਾ ਗਿਆ ਹੈ।
ਪੰਜਾਬ ਦੇ ਮੁਲਾਜ਼ਮਾਂ ਨੇ 9 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀ ਗਈ ਗਾਰੰਟੀ ਦੀ ਯਾਦ ਦਿਵਾਈ। ਇਸ ਤੋਂ ਬਾਅਦ ਵਿੱਤ ਮੰਤਰੀ ਨੇ ਮੁਲਾਜ਼ਮ ਆਗੂਆਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਜਲਦੀ ਹੀ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਲਾਗੂ ਕਰਨ ਲਈ ਰਾਜਾਂ ਤੋਂ ਆਦੇਸ਼ ਪ੍ਰਾਪਤ ਕਰਨਗੇ।
ਮੁਲਾਜ਼ਮਾਂ ਦੀ ਇਸ ਅਹਿਮ ਮੰਗ ਨੂੰ ਲੈ ਕੇ ਮੁਲਾਜ਼ਮ ਆਗੂਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਰਹੇਗਾ। ਵਿੱਤ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ। ਇਸ ਦੇ ਨਾਲ ਹੀ ਆਪਣੀਆਂ ਮੰਗਾਂ ਨੂੰ ਲੈ ਕੇ ਯੂਨੀਅਨਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਰਹੇਗਾ।
ਭਗਵੰਤ ਮਾਨ ਸਰਕਾਰ ਕਰੇਗੀ ਇੱਕ ਹੋਰ ਗਾਰੰਟੀ ਪੂਰੀ, ਹੁਣ ਮੁਲਾਜ਼ਮਾਂ ਨੂੰ ਖੁਸ਼ ਕਰਨ ਦੀਆਂ ਤਿਆਰੀਆਂ, ਰਾਜਸਥਾਨ ਤੇ ਛੱਤੀਸਗੜ੍ਹ ਸਰਕਾਰ ਦੇ ਮੰਗਵਾਏ ਆਦੇਸ਼
ਏਬੀਪੀ ਸਾਂਝਾ
Updated at:
15 Jun 2022 10:25 AM (IST)
Edited By: shankerd
ਸੀਐਮ ਭਗਵੰਤ ਮਾਨ ਦੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਮੁਫਤ ਬਿਜਲੀ ਤੋਂ ਬਾਅਦ ਹੁਣ ਮੁਲਾਜ਼ਮਾਂ ਨੂੰ ਖੁਸ਼ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
Bhagwant Mann Government
NEXT
PREV
Published at:
15 Jun 2022 10:25 AM (IST)
- - - - - - - - - Advertisement - - - - - - - - -