Punjab News: ਪੰਜਾਬ ਸਰਕਾਰ ਸੂਬੇ ਭਰ ਦੇ ਕਿਸਾਨਾਂ ਲਈ ਚੁੱਕਣ ਜਾ ਰਹੀ ਵੱਡਾ ਕਦਮ, ਹੁਣ ਮਿਲੇਗੀ ਇਹ ਸਹੂਲਤ
Punjab News: ਪੰਜਾਬੀਆਂ ਲਈ ਪੰਜਾਬ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਖੇਤੀਬਾੜੀ ਖੇਤਰ ਵਿੱਚ ਗ੍ਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦੇ ਹੋਏ, ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਸੂਬੇ ਭਰ ਵਿੱਚ ਖੇਤੀਬਾੜੀ ਲਈ 2,356 ਸੋਲਰ
Punjab News: ਪੰਜਾਬੀਆਂ ਲਈ ਪੰਜਾਬ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਖੇਤੀਬਾੜੀ ਖੇਤਰ ਵਿੱਚ ਗ੍ਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦੇ ਹੋਏ, ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਸੂਬੇ ਭਰ ਵਿੱਚ ਖੇਤੀਬਾੜੀ ਲਈ 2,356 ਸੋਲਰ ਪੰਪ ਲਗਾਏਗੀ। ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਮੈਸਰਜ਼ ਏਵੀਆਈ ਐਪਲਾਇੰਸਜ਼ ਪ੍ਰਾਈਵੇਟ ਲਿਮਟਿਡ, ਮੈਸਰਜ਼ ਪੀਵੀ ਪਾਵਰ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਹਿਮਾਲੀਅਨ ਸੋਲਰ ਨੂੰ ਖੇਤੀਬਾੜੀ ਲਈ 2,356 ਸੋਲਰ ਪੰਪਾਂ ਦੀ ਸਥਾਪਨਾ ਲਈ ਵਰਕ ਆਰਡਰ ਸੌਂਪੇ। ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਕੰਪਨੀਆਂ ਦੀ ਚੋਣ ਪਾਰਦਰਸ਼ੀ ਅਤੇ ਬੋਲੀ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ। ਇਨ੍ਹਾਂ ਸੋਲਰ ਪੰਪਾਂ ਦੀ ਸਥਾਪਨਾ ਦਾ ਕੰਮ 4 ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਉਮੀਦ ਹੈ।
ਦੱਸਣਯੋਗ ਹੈ ਕਿ 3, 5, 7.5 ਅਤੇ 10 HP ਸਮਰੱਥਾ ਵਾਲੇ ਸੋਲਰ ਪੰਪਾਂ 'ਤੇ ਜਨਰਲ ਵਰਗ ਦੇ ਕਿਸਾਨਾਂ ਨੂੰ 60 ਫੀਸਦੀ ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ 80 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਦੱਸਿਆ ਜਾ ਰਿਹਾ ਹੈ ਕਿ ਡਾਰਕ ਜ਼ੋਨਾਂ (ਬਲਾਕ ਜਿੱਥੇ ਪਾਣੀ ਜ਼ਮੀਨ ਦੇ ਹੇਠਾਂ ਡੂੰਘਾ ਗਿਆ ਹੈ) ਵਿੱਚ, ਇਹ ਸੋਲਰ ਪੰਪ ਉਨ੍ਹਾਂ ਕਿਸਾਨਾਂ ਦੇ ਬੋਰਵੈੱਲਾਂ 'ਤੇ ਲਗਾਏ ਜਾਣਗੇ ਜੋ ਪਹਿਲਾਂ ਹੀ ਮਾਈਕਰੋ ਸਿੰਚਾਈ ਪ੍ਰਣਾਲੀਆਂ (ਡਰਿੱਪ ਜਾਂ ਸਪ੍ਰਿੰਕਲਰ) ਦੀ ਵਰਤੋਂ ਕਰ ਰਹੇ ਹਨ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਨ੍ਹਾਂ ਸੋਲਰ ਪੰਪਾਂ ਦੇ ਲੱਗਣ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਰਾਤ ਸਮੇਂ ਆਪਣੇ ਖੇਤਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਇਹ ਪੰਪ ਦਿਨ ਵੇਲੇ ਕੰਮ ਕਰਨਗੇ। ਇਸ ਨਾਲ ਡੀਜ਼ਲ ਦਾ ਖਰਚਾ ਬਚੇਗਾ। ਅਮਨ ਅਰੋੜਾ ਨੇ (ਪੇਡਾ) ਅਧਿਕਾਰੀਆਂ ਨੂੰ ਕਿਸਾਨਾਂ ਦੀ ਭਲਾਈ ਲਈ ਹੋਰ ਖੇਤੀ ਸੋਲਰ ਪੰਪ ਲਗਾਉਣ ਲਈ ਉਪਰਾਲੇ ਕਰਨ ਦੇ ਵੀ ਨਿਰਦੇਸ਼ ਦਿੱਤੇ।