Punjab News: ਪੰਜਾਬ ਸਰਕਾਰ ਪੰਜਾਬੀਆਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ, ਜਿਸ ਲਈ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਵੱਲੋਂ ਸੂਬੇ ਵਿੱਚ ਬਜ਼ੁਰਗਾਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਵਿਭਾਗ ਦੇ ਅਧਿਕਾਰੀ ਘਰ-ਘਰ ਜਾ ਕੇ ਬਜ਼ੁਰਗਾਂ ਦੀ ਸਿਹਤ ਸਬੰਧੀ ਜਾਣਕਾਰੀ ਇਕੱਤਰ ਕਰਨਗੇ।
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗਾਂ ਦਾ ਜੀਵਨ ਸੁਖਾਲਾ ਬਣਾਉਣ ਅਤੇ ਉਨ੍ਹਾਂ ਦੀ ਸਿਹਤ ਨੂੰ ਯਕੀਨੀ ਬਣਾਉਣ ਲਈ ਸਿਹਤ ਸਰਵੇਖਣ ਕਰਵਾਉਣ ਲਈ ਉਨ੍ਹਾਂ ਬਾਰੇ ਮੁਕੰਮਲ ਜਾਣਕਾਰੀ ਹੋਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਬਜ਼ੁਰਗਾਂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਅਤੇ ਉਨ੍ਹਾਂ ਦਾ ਜੀਵਨ ਸੁਖੀ ਬਣਾਉਣਾ ਹੈ। ਸਾਡੇ ਬਜ਼ੁਰਗ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਣਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਆਂਗਣਵਾੜੀ ਸੁਪਰਵਾਈਜ਼ਰ ਘਰ-ਘਰ ਜਾ ਕੇ ਐਮ-ਸੇਵਾ ਮੋਬਾਈਲ ਐਪ ਵਿੱਚ ਡਾਟਾ ਇਕੱਠਾ ਕਰਨਗੇ। ਮੋਬਾਈਲ ਐਪ ਹਰੇਕ ਸੁਪਰਵਾਈਜ਼ਰ ਨੂੰ ਪੈਨਸ਼ਨਰਾਂ ਦੇ ਵੇਰਵੇ ਪ੍ਰਦਰਸ਼ਿਤ ਕਰੇਗੀ। ਇਸ ਵਿੱਚ ਲਾਭਪਾਤਰੀ ਦਾ ਨਾਮ, ਪਿਤਾ/ਪਤੀ ਦਾ ਨਾਮ, ਪਿੰਡ/ਪਤਾ, ਫ਼ੋਨ ਨੰਬਰ, ਉਮਰ ਅਤੇ ਲਿੰਗ ਦੇ ਨਾਲ-ਨਾਲ ਉਹਨਾਂ ਦੀ ਸਿਹਤ ਅਤੇ ਤੰਦਰੁਸਤੀ ਦਾ ਮੁਲਾਂਕਣ ਕਰਨ ਲਈ ਤਿਆਰ ਕੀਤਾ ਗਿਆ ਇੱਕ ਸਰਵੇਖਣ ਸ਼ਾਮਲ ਹੈ।
ਮੰਤਰੀ ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਬਜ਼ੁਰਗ ਦੀ ਫੋਟੋ, ਮ੍ਰਿਤਕ ਦੇ ਕੇਸ ਵਿੱਚ ਮੌਤ ਦੀ ਮਿਤੀ, ਮੌਤ ਦਾ ਸਰਟੀਫਿਕੇਟ ਅਪਲੋਡ ਕੀਤਾ ਜਾਵੇ ਅਤੇ ਮੁੜ ਜਾਂਚ ਕੀਤੀ ਜਾਵੇ। ਸਿਹਤ ਸਰਵੇਖਣ ਵਿੱਚ ਬਜ਼ੁਰਗਾਂ ਨਾਲ ਸਤਿਕਾਰ ਨਾਲ ਪੇਸ਼ ਆਉਣ ਲਈ ਵੀ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਬਜ਼ੁਰਗਾਂ ਦੇ ਸਿਹਤ ਸਰਵੇਖਣ ਲਈ ਸਿਖਲਾਈ ਦਿੱਤੀ ਗਈ ਹੈ। ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਪੈਨਸ਼ਨਰਜ਼ ਦੀ ਪੈਨਸ਼ਨ ਅਧੂਰੀ ਜਾਂ ਗਲਤ ਜਾਣਕਾਰੀ ਕਾਰਨ ਰੋਕੀ ਗਈ ਹੈ, ਉਹ ਡੀਜੀਆਰ ਹੈਲਪਲਾਈਨ (1100) ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦੇ ਹਨ।