ਪੜਚੋਲ ਕਰੋ

Punjab Liquor: ਹੁਣ ਪੰਜਾਬ 'ਚ QR Code ਰਾਹੀਂ ਰੱਖੀ ਜਾਵੇਗੀ ਸ਼ਰਾਬ ਦੀ ਸਪਲਾਈ ’ਤੇ ਨਜ਼ਰ

ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮਹਾਜਨ ਨੇ ਸਬੰਧਤ ਵਿਭਾਗਾਂ ਨੂੰ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਚੰਡੀਗੜ੍ਹ: ਸਰਹੱਦੀ ਸੂਬੇ ‘ਚ ਨਕਲੀ ਸ਼ਰਾਬ ਦੀ ਵਿਕਰੀ ਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਲਦੀ ਕੁਇਕ ਰਿਸਪਾਂਸ (QR Code)-ਕੋਡ ਆਧਾਰਤ ਟਰੈਕ ਤੇ ਟ੍ਰੇਸ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਫੀਕਲ ਸਲੱਜ ਤੇ ਸੈਪਟੇਜ਼ ਮੈਨੇਜਮੈਂਟ (FSSS) ਨੂੰ ਲਾਗੂ ਕਰਨ ਲਈ ਤਕਨੀਕੀ ਸਹਾਇਤਾ ਇਕਾਈ (TSU) ਸਥਾਪਤ ਕੀਤੀ ਜਾਵੇਗੀ।

ਮੁੱਖ ਸਕੱਤਰ ਪੰਜਾਬ ਵਿਨੀ ਮਹਾਜਨ ਨੇ ਮੰਗਲਵਾਰ ਇੱਥੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (PIDB) ਦੀ ਕਾਰਜਕਾਰੀ ਕਮੇਟੀ ਦੀ 157ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਆਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ, ਜਿਨ੍ਹਾਂ ਵਿੱਚੋਂ ਕਈ ਜਨਤਕ ਪ੍ਰਾਈਵੇਟ ਭਾਈਵਾਲੀ ਤਹਿਤ ਲਾਗੂ ਕੀਤੇ ਜਾ ਰਹੇ ਹਨ, ਦੀ ਸਮੀਖਿਆ ਵੀ ਕੀਤੀ।

ਸਬੰਧਤ ਅਧਿਕਾਰੀਆਂ ਨੂੰ ਸੂਬੇ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਤੇ ਤਸਕਰੀ ਨੂੰ ਰੋਕਣ ਲਈ ਚੌਕਸ ਰਹਿਣ ਦੇ ਨਿਰਦੇਸ਼ ਦਿੰਦਿਆਂ ਮਹਾਜਨ ਨੇ ਦੱਸਿਆ ਕਿ ਕਿਊ.ਆਰ.-ਕੋਡ ਆਧਾਰਤ ਟਰੈਕ ਤੇ ਟ੍ਰੇਸ ਪ੍ਰਣਾਲੀ ਜਨਤਕ ਨਿੱਜੀ ਭਾਈਵਾਲੀ (PPP) ਦੇ ਆਧਾਰ ’ਤੇ ਤਿਆਰ ਕੀਤੀ ਗਈ ਹੈ, ਜੋ ਸ਼ਰਾਬ ਉਤਪਾਦਨ ਤੇ ਸਪਲਾਈ ਦੀ ਰੀਅਲ ਟਾਈਮ ਡਾਟਾ ਮੌਨੀਟਰਿੰਗ ਤੇ ਤਸਦੀਕ ਰਾਹੀਂ ਨਾਜਾਇਜ਼ ਤੇ ਨਕਲੀ ਸ਼ਰਾਬ ’ਤੇ ਤਿੱਖੀ ਨਜ਼ਰ ਰੱਖਣ ਵਿੱਚ ਮਦਦਗਾਰ ਹੋਵੇਗੀ।

ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮਹਾਜਨ ਨੇ ਸਬੰਧਤ ਵਿਭਾਗਾਂ ਨੂੰ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਪੀਆਈਡੀਬੀ ਕਾਰਜਕਾਰੀ ਕਮੇਟੀ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਤੀਜੇ ਪੜਾਅ ਲਈ 300 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਪ੍ਰਵਾਨਗੀ ਦਿੱਤੀ ਤਾਂ ਜੋ ਸੂਬੇ ਦੇ ਸ਼ਹਿਰੀ ਵਿਕਾਸ ’ਚ ਹੋਰ ਤੇਜ਼ੀ ਲਿਆਂਦੀ ਜਾ ਸਕੇ। ਸੰਗਰੂਰ ਕੋਠੀ, ਦਰਬਾਰ ਹਾਲ ਤੇ ਗੋਲ ਕੋਠੀ, ਕਪੂਰਥਲਾ, ਰਣ ਬਾਸ ਤੇ ਕਿਲਾ ਮੁਬਾਰਕ, ਪਟਿਆਲਾ ਵਿਖੇ ਚੱਲ ਰਹੇ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।

ਇਸ ਦੌਰਾਨ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੋਹਾਲੀ ਅਤੇ ਅੰਮ੍ਰਿਤਸਰ ਵਿਖੇ ਕ੍ਰਮਵਾਰ 6 ਏਕੜ ਤੇ 8.26 ਏਕੜ ਵਿੱਚ ਕਮਰਸ਼ੀਅਲ-ਕਮ-ਕਨਵੈਨਸ਼ਨ ਸੈਂਟਰ ਦੇ ਪ੍ਰਾਜੈਕਟਾਂ ਨੂੰ ਸੋਧੇ ਹੋਏ ਮਾਪਦੰਡਾਂ ਨਾਲ ਪ੍ਰਵਾਨਗੀ ਦਿੱਤੀ ਗਈ।

ਇਹ ਵੀ ਪੜ੍ਹੋDairy Farming: ਡੇਅਰੀ ਫਾਰਮ ਤੇ ਗਊ ਸ਼ਾਲਾ ਖੋਲ੍ਹਣ ਦੇ ਕੀ ਨਿਯਮ? ਸਰਕਾਰ ਨੇ ਕੀਤੀ ਸਖਤੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget