Punjab News: ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਨੌਜਵਾਨਾਂ ਨੂੰ ਅਜਿਹਾ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਵੱਧ ਤੋਂ ਵੱਧ ਖੇਡਾਂ ਵੱਲ ਧਿਆਨ ਦੇ ਸਕਣ। 


ਇਸ ਮੌਕੇ ਮੰਤਰੀ ਵਾਰਡ ਨੰਬਰ ਚਾਰ ਵਿੱਚ ਗੌਤਮ ਨਗਰ ਵਿਕਾਸ ਸੁਸਾਇਟੀ ਵੱਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਮੁਹੱਲਾ ਵਾਸੀਆਂ ਦੀ ਮੰਗ ’ਤੇ ਗੌਤਮ ਨਗਰ ਪਾਰਕ ਦਾ ਨਾਂ ਭਗਵਾਨ ਪਰਸ਼ੂਰਾਮ ਪਾਰਕ ਰੱਖਣ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕੌਂਸਲਰ ਅਸ਼ੋਕ ਮਹਿਰਾ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁਹੱਲਾ ਵਾਸੀਆਂ ਦੇ ਸਹਿਯੋਗ ਨਾਲ ਗੌਤਮ ਨਗਰ ਪਾਰਕ ਦੀ ਸਾਂਭ-ਸੰਭਾਲ ਬਹੁਤ ਵਧੀਆ ਢੰਗ ਨਾਲ ਕੀਤੀ ਜਾ ਰਹੀ ਹੈ। ਪਾਰਕ ਵਿੱਚ ਬੂਟੇ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਮੰਗ ’ਤੇ ਜਲਦੀ ਹੀ ਇੱਥੇ ਬਾਸਕਟਬਾਲ ਕੋਰਟ ਵੀ ਬਣਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਪਾਰਕ ਦੇ ਵਿਕਾਸ ਲਈ ਇੱਕ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। 


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 'ਖੇਡਣ ਵਤਨ ਪੰਜਾਬ ਦੀਆਂ' ਰਾਹੀਂ ਸੂਬੇ 'ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਬਹੁਤ ਵਧੀਆ ਕੰਮ ਕੀਤਾ ਹੈ ਅਤੇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਸ ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਪੰਜਾਬ ਭਰ ਤੋਂ ਹਰ ਵਰਗ ਦੇ ਲੋਕਾਂ ਨੇ ਭਾਗ ਲਿਆ ਹੈ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿੱਚ ਖੇਡ ਪ੍ਰੇਮੀ ਮਾਹੌਲ ਸਿਰਜਿਆ ਗਿਆ ਹੈ ਤਾਂ ਜੋ ਨੌਜਵਾਨ ਖੇਡਾਂ ਵਿੱਚ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਦਾ ਨਾਂ ਰੌਸ਼ਨ ਕਰ ਸਕਣ।


ਇਸ ਮੌਕੇ ਕੌਂਸਲਰ ਵਿਜੇ ਅਗਰਵਾਲ, ਮੁਖੀ ਰਾਮ, ਡਾ: ਗੁਰਦੀਪ ਸ਼ਰਮਾ, ਅਸ਼ੋਕ ਸ਼ਰਮਾ, ਨਿੱਕਾ ਸੈਣੀ, ਪੀ.ਸੀ.ਸ਼ਰਮਾ, ਆਰ. ਕੇ.ਕੋਹਲੀ, ਅਗਨੀਪਾਲ ਸਿੰਘ ਸਾਹਨੀ, ਵਰਿੰਦਰ ਵੈਦ, ਡਾ: ਅਮਿਤ ਸ਼ਰਮਾ, ਕਰਤਾਰ ਸਿੰਘ, ਹਰਮੇਸ਼ ਤਲਵਾੜ, ਰਜਿੰਦਰ ਮਲਹੋਤਰਾ, ਅਸ਼ੋਕ ਖੁੱਲਰ, ਗੁਰਮੇਲ ਰਾਮ, ਬ੍ਰਜੇਸ਼ ਸ਼ਰਮਾ, ਅਜੇ ਸ਼ਾਰਦਾ, ਅਜੀਤ ਸਿੰਘ, ਕੁਲਦੀਪ ਗੁਪਤਾ, ਸੰਜੇ ਗੁਪਤਾ, ਸਤਿਆਪਾਲ ਬੱਗਾ, ਡਾ. ਸੁਮੇਸ਼ ਸੋਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।