Punjab News: ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਨੂੰ ਲੈਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਜਿੱਥੇ ਝੋਨੇ ਦੀ ਖਰੀਦ ਨੂੰ ਚਰਚਾ ਕੀਤੀ ਗਈ ਹੈ। ਸੀਐੱਮ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਝੋਨੇ ਦੀ ਖਰੀਦ ਲਈ ਤਿਆਰ ਹੈ ਅਤੇ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।


ਹੋਰ ਪੜ੍ਹੋ : ਪੁੱਤ ਬਣੇ ਕਪੁੱਤ! ਤਿੰਨ ਪੁੱਤਰਾਂ ਨੇ 85 ਸਾਲਾਂ ਬਜ਼ੁਰਗ ਮਾਂ ਨੂੰ ਗਲੀ 'ਚ ਰਹਿਣ ਲਈ ਕੀਤਾ ਮਜ਼ਬੂਰ


 



ਐਕਸ ਉੱਤੇ ਪੋਸਟ ਕਰਦੇ ਹੋਇਆ ਲਿਖਿਆ ਹੈ- ''1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਨੂੰ ਲੈਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਖਰੀਦ ਪ੍ਰਬੰਧਾਂ ਨੂੰ ਲੈਕੇ ਚਰਚਾ ਕੀਤੀ...ਇਸ ਮੀਟਿੰਗ 'ਚ ਰਾਇਸ ਮਿੱਲਰਜ਼ ਦੇ ਨੁਮਾਇੰਦਿਆਂ ਨੂੰ ਵੀ ਸੱਦਿਆ, ਕਿਉਂਕਿ ਇਹ ਵੀ ਖਰੀਦ ਪ੍ਰਕਿਰਿਆ ਵਿੱਚ ਸਟੇਕ ਹੋਲਡਰ ਨੇ... ਇਹਨਾਂ ਦੇ ਕੇਂਦਰ ਨਾਲ ਜੁੜੇ ਮਸਲੇ ਨੂੰ ਲੈਕੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਜੀ ਨਾਲ ਵੀ ਮੌਕੇ 'ਤੇ ਗੱਲ ਕੀਤੀ ਤੇ ਉਹਨਾਂ ਨੇ ਵੀ ਸਟੋਰੇਜ ਦੀ ਸਮੱਸਿਆ ਦੂਰ ਕਰਨ ਦਾ ਭਰੋਸਾ ਦਿੱਤਾ...ਪੰਜਾਬ ਸਰਕਾਰ ਝੋਨੇ ਦੀ ਖਰੀਦ ਲਈ ਤਿਆਰ ਹੈ...ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ...''


 


 






 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।