ਪੜਚੋਲ ਕਰੋ

ਪੰਜਾਬ ਸਰਕਾਰ ਪਰਾਲੀ ਪ੍ਰਬੰਧਨ ਲਈ ਗੰਭੀਰ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪਰਵਾਸੀ ਮਾਮਲੇ ਮੰਤਰੀ  ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਚਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਦੂਜਾ ਗੇੜ ਸ਼ੁਰੂ ਕਰ ਦਿੱਤਾ ਗਿਆ ਹੈ

Punjab News: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪਰਵਾਸੀ ਮਾਮਲੇ ਮੰਤਰੀ  ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਚਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਦੂਜਾ ਗੇੜ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਆਉਣ ਵਾਲੇ ਦਿਨਾਂ ਅੰਦਰ 229 ਏਕੜ 3 ਕਨਾਲ ਤੇ 9 ਮਰਲੇ ਜ਼ਮੀਨ ਛਡਵਾਈ ਜਾਵੇਗੀ ਜਿਸ ਉਤੇ ਕਿਸੇ ਵੀ ਤਰ੍ਹਾਂ ਦਾ ਕਾਨੂੰਨੀ ਅੜਿੱਕਾ ਨਹੀਂ ਹੈ।

ਪਟਿਆਲਾ ਵਿਖੇ ਪੁੱਜੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਚਾਇਤ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਉਤੇ ਹੋਏ ਨਾਜਾਇਜ਼ ਕਬਜ਼ੇ ਛੁਡਾਉਣ ਦੀ 1 ਮਈ ਤੋਂ ਕੀਤੀ ਗਈ ਸ਼ੁਰੂਆਤ ਤਹਿਤ ਹੁਣ 9126 ਏਕੜ ਜ਼ਮੀਨ ਤੋਂ ਕਬਜ਼ੇ ਛੁਡਵਾਏ ਜਾ ਚੁੱਕੇ ਹਨ ਤੇ ਝੋਨੇ ਦੀ ਵਾਢੀ ਤੋਂ ਬਾਅਦ ਹੁਣ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦਾ ਦੂਜਾ ਗੇੜ ਸ਼ੁਰੂ ਕੀਤਾ ਗਿਆ ਹੈ। ਇਸ ਲਈ ਅਫ਼ਸਰਾਂ ਦੀਆਂ ਟੀਮਾਂ ਲਗਾ ਦਿੱਤੀਆਂ ਗਈਆਂ ਹਨ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੁਝ ਜ਼ਮੀਨਾਂ ਤਾਂ ਅਜਿਹੀਆਂ ਹਨ ਜਿਨ੍ਹਾਂ ਦਾ ਪਤਾ ਸੀ ਕਿ ਇਨ੍ਹਾਂ ਉਤੇ ਕਬਜ਼ੇ ਹਨ ਤੇ ਕੁਝ ਜ਼ਮੀਨਾਂ ਅਜਿਹੀਆਂ ਹਨ ਜਿਨ੍ਹਾਂ ਉਤੇ ਨਾਜਾਇਜ਼ ਕਬਜ਼ਿਆਂ ਦਾ ਪਤਾ ਨਹੀਂ ਸੀ, ਜਿਸ ਦਾ ਮਾਲ ਵਿਭਾਗ ਦੇ ਰਿਕਾਰਡ ਨੂੰ ਪੂਰੀ ਗਹਿਰਾਈ ਨਾਲ ਘੋਖਣ ਤੋਂ ਬਾਅਦ ਪਤਾ ਲੱਗਿਆ ਹੈ। ਪੜਤਾਲ ਦੌਰਾਨ ਵਿਭਾਗ ਨੇ 26300 ਏਕੜ ਵਾਹੀਯੋਗ ਪੰਚਾਇਤੀ ਜ਼ਮੀਨ ਦੀ ਸ਼ਨਾਖਤ ਕੀਤੀ ਹੈ, ਜੋ ਪੰਚਾਇਤਾਂ ਦੇ ਕੋਲ ਨਹੀਂ ਸੀ, ਜਿਸ ਦੀ ਅੰਦਾਜਨ ਬਾਜ਼ਾਰੀ ਕੀਮਤ ਲਗਭਗ 9200 ਕਰੋੜ ਰੁਪਏ ਹੈ ਤੇ ਜੇਕਰ ਇਸ ਨੂੰ ਲੀਜ਼ ਦੇ ਦਿੱਤਾ ਜਾਂਦਾ ਹੈ ਤਾਂ ਸਰਕਾਰ ਤੇ ਪੰਚਾਇਤਾਂ ਨੂੰ ਸਾਲ ਦਾ 71 ਕਰੋੜ ਰੁਪਏ ਪ੍ਰਾਪਤ ਹੋ ਸਕਦੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਸਾਰੀਆਂ ਸਰਕਾਰੀ ਜ਼ਮੀਨਾਂ ਤੋਂ ਆਉਣ ਵਾਲੇ ਸਮੇਂ ਵਿੱਚ ਨਾਜਾਇਜ਼ ਕਬਜ਼ੇ ਛੁਡਵਾ ਕੇ ਰਹੇਗੀ ਅਤੇ ਕਿਸੇ ਨੂੰ ਵੀ ਪੰਚਾਇਤੀ ਜ਼ਮੀਨ ਉਤੇ ਨਾਜਾਇਜ਼ ਕਬਜ਼ੇ ਨਹੀਂ ਕਰਨ ਦੇਵੇਗੀ। ਉਨ੍ਹਾਂ ਕਿਹਾ ਕਿ 75 ਸਾਲ ਤੋਂ ਰਾਜਸੀ ਪਾਰਟੀਆਂ ਨੇ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕਰਕੇ ਆਪਣੇ ਨਿੱਜੀ ਹਿੱਤਾਂ ਲਈ ਵਰਤੀਆਂ ਹਨ ਪਰ ਪਹਿਲੀ ਵਾਰ ਭਗਵੰਤ ਮਾਨ ਦੀ ਅਗਵਾਈ ਵਿੱਚ ਬਣੀ ਆਮ ਆਦਮੀ ਦੀ ਸਰਕਾਰ ਨੇ ਜ਼ਮੀਨਾਂ ਪੰਚਾਇਤ ਨੂੰ ਕਬਜ਼ੇ ਛੁਡਵਾ ਕੇ ਵਾਪਸ ਸੌਂਪੀਆਂ ਹਨ।

ਕੈਬਨਿਟ ਮੰਤਰੀ ਨੇ ਪਰਾਲੀ ਪ੍ਰਬੰਧਨ ਸਬੰਧੀ ਕਿਹਾ ਕਿ ਸਰਕਾਰ ਵੱਲੋਂ 1 ਲੱਖ 22 ਹਜ਼ਾਰ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਸਬਸਿਡੀ ਉਤੇ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਹੋਰ ਮਸ਼ੀਨਰੀ ਸਬਸਿਡੀ ਉਤੇ ਦੇਣ ਲਈ 15 ਅਕਤੂਬਰ ਤੱਕ ਅਰਜ਼ੀਆਂ ਮੰਗੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ ਦਾ ਵੀ ਅਸਰ ਦੇਖਣ ਨੂੰ ਮਿਲ ਰਿਹਾ ਹੈ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਪਰਾਲੀ ਸਾੜਨ ਦੇ ਘੱਟ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਸਮੇਂ ਵਿੱਚ ਪਰਾਲੀ ਦਾ ਮਸਲਾ ਪੂਰੀ ਤਰ੍ਹਾਂ ਹੱਲ ਕਰ ਦੇਵੇਗੀ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੇ ਪ੍ਰਧਾਨ ਵੀਰਪਾਲ ਕੌਰ ਚਹਿਲ, ਆਮ ਆਦਮੀ ਪਾਰਟੀ ਦੇ ਈਵੈਂਟ ਇੰਚਾਰਜ ਅੰਗਰੇਜ਼ ਸਿੰਘ ਰਾਮਗੜ੍ਹ ਤੋਂ ਇਲਾਵਾ ਪੰਚਾਇਤ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget