ਪੜਚੋਲ ਕਰੋ

ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ : ਡਾ. ਬਲਜੀਤ ਕੌਰ

Punjab News :ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ (Anganwadi Centers) ਦੀਆਂ ਬੁਨਿਆਦੀ ਸਹੂਲਤਾਂ ਪੂਰੀਆਂ ਕਰਨ ਲਈ ਠੋਸ ਕਦਮ ਚੁੱਕ ਰਹੀ ਹੈ ਤਾਂ

Punjab News :ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ (Anganwadi Centers) ਦੀਆਂ ਬੁਨਿਆਦੀ ਸਹੂਲਤਾਂ ਪੂਰੀਆਂ ਕਰਨ ਲਈ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਆਂਗਣਵਾੜੀ ਸੈਂਟਰਾਂ ਦੀਆਂ ਵੱਖ-ਵੱਖ ਸਕੀਮਾਂ/ਪ੍ਰੋਗਰਾਮਾਂ ਬਾਰੇ ਜ਼ਿਕਰ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ‘ਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਂਟਰਾਂ (Anganwadi Centers) ਰਾਹੀਂ 6 ਸਾਲ ਤੱਕ ਦੇ ਬੱਚੇ, ਗਰਭਵਤੀ ਅਤੇ ਦੁੱਧ-ਪਿਲਾਊ ਔਰਤਾਂ ਨੂੰ ਪੂਰਕ ਪੋਸ਼ਣ ਆਹਾਰ, ਟੀਕਾਕਰਣ, ਸਿਹਤ ਸਿੱਖਿਆ, ਸਿਹਤ ਤੇ ਪੋਸ਼ਣ ਸਬੰਧੀ ਸਿੱਖਿਆ ਅਤੇ ਰੈਫਰਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਦੇ ਨਾਲ ਹੀ 3-6 ਸਾਲ ਦੇ ਬੱਚਿਆਂ ਨੂੰ ਗੈਰ- ਰਸਮੀ ਪ੍ਰੀ-ਸਕੂਲ ਸਿੱਖਿਆ ਵੀ ਮੁਹੱਈਆ ਕਰਵਾਈ ਜਾਂਦੀ ਹੈ।

ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਆਂਗਣਵਾੜੀ ਸੈਂਟਰਾਂ ਦੀਆਂ ਇੱਕ ਹਜ਼ਾਰ ਬਿਲਡਿੰਗਾਂ ਦੀ ਨੁਹਾਰ ਬਦਲਣ ਲਈ ਰੂਰਲ ਡਿਵੈਲਪਮੈਂਟ ਵਿਭਾਗ ਨਾਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਪਖਾਨਿਆਂ ਦੀ ਉਸਾਰੀ ਲਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਮਿਲ ਕੇ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਆਂਗਣਵਾੜੀ ਸੈਂਟਰਾਂ ਲਈ ਬਿਲਡਿੰਗਾਂ, ਬਾਲਾ ਪੇਂਟਿੰਗਸ, ਬੱਚਿਆਂ ਦੇ ਬੈਠਣ ਲਈ ਫਰਨੀਚਰ ਖੇਡਣ ਲਈ ਖਿਡੌਣੇ, ਝੂਲੇ ਅਤੇ ਪ੍ਰੀ-ਸਕੂਲ ਸਿੱਖਿਆ ਲਈ ਜ਼ਰੂਰੀ ਸਮਾਨ ਜੁਟਾਉਣ ਲਈ ਸਮਰੱਥ ਵਿਅਕਤੀਆਂ ਤੇ ਸੰਸਥਾਵਾਂ ਕੋਲ਼ੋਂ ਮਦਦ ਲੈਣ ਦੇ ਵਿਸ਼ੇਸ਼ ਉਪਰਾਲੇ ਕਰਨ ਲਈ ਵੀ ਕਿਹਾ, ਤਾਂ ਜੋ ਚਾਹਵਾਨ ਨਾਗਰਿਕ ਵੀ ਸਰਕਾਰ ਦਾ ਸਹਿਯੋਗ ਕਰਕੇ ਆਪਣਾ ਯੋਗਦਾਨ ਪਾ ਸਕਣ।

ਕੈਬਨਿਟ ਮੰਤਰੀ ਨੇ ਆਮ ਨਾਗਰਿਕਾਂ, ਲੋਕ ਭਲਾਈ ਜਥੇਬੰਦੀਆਂ, ਪੰਚਾਇਤਾਂ ਅਤੇ ਐਨ. ਆਰ. ਆਈ. ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਵਿੱਚ ਲੋੜੀਂਦੀਆਂ ਵਸਤੂਆਂ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਪਣਾ ਯੋਗਦਾਨ ਪਾਉਣ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਵੱਲੋਂ 07 ਅਗਸਤ 2023 ਤੱਕ ਜ਼ਿਲ੍ਹਾ ਪੱਧਰ ‘ਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਆਂਗਣਵਾੜੀ ਸੈਂਟਰਾਂ ਦੀ ਚੋਣ ਕੀਤੀ ਜਾਵੇਗੀ ਅਤੇ ਵਧੀਆ ਕੰਮ ਕਰਨ ਵਾਲੇ ਜ਼ਿਲ੍ਹੇ ਦੇ ਤਿੰਨ (3) ਆਂਗਣਵਾੜੀ ਸੈਂਟਰਾਂ ਦੇ ਆਂਗਣਵਾੜੀ ਵਰਕਰ, ਹੈਲਪਰ, ਸੁਪਰਵਾਈਜ਼ਰ ਅਤੇ ਸੀ.ਡੀ.ਪੀ.ਓ. ਨੂੰ 15 ਅਗਸਤ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ 10 ਅਗਸਤ ਤੱਕ ਰਿਪੋਰਟ ਭੇਜਣ ਦੇ ਆਦੇਸ਼ ਦਿੱਤੇ। ਉਨ੍ਹਾਂ ਵਿੱਚੋਂ ਸਟੇਟ ਲੈਵਲ ਤੇ 10 ਆਂਗਣਵਾੜੀ ਸੈਂਟਰਾਂ ਦੇ ਸਮੂਹ ਸਟਾਫ਼ ਨੂੰ 15 ਅਗਸਤ ਤੇ ਫੇਸਬੁੱਕ ਲਾਈਵ ਰਾਹੀਂ ਸਨਮਾਨਿਤ ਕੀਤਾ ਜਾਵੇਗਾ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget