ਇਹ ਵੀ ਪੜ੍ਹੋ : ਥਾਈਲੈਂਡ ਨਾਲ ਵੀ ਜੁੜੇ ਅੰਮ੍ਰਿਤਪਾਲ ਦੇ ਸਬੰਧ ? ਕੁਨੈਕਸ਼ਨ ਲੱਭਣ ਵਿੱਚ ਜੁਟੀਆਂ ਜਾਂਚ ਏਜੰਸੀਆਂ
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਯੋਗ ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ 3,07,219 ਯੂਡੀਆਈਡੀ ਕਾਰਡ ਜਾਰੀ ਕੀਤੇ ਗਏ ਹਨ ਅਤੇ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜ਼ਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 10ਵਾਂ ਦਰਜਾ ਹਾਸਲ ਹੋਇਆ ਹੈ।
ਇਹ ਵੀ ਪੜ੍ਹੋ : ਬਾਰਸ਼ ਤੇ ਗੜੇਮਾਰੀ ਕਾਰਨ ਨੁਕਸਾਨ ਦੇ ਮੁਆਵਜ਼ੇ ਸਬੰਧੀ ਬਦਲਾਅ, ਸੀਐਮ ਮਾਨ ਵੱਲੋਂ ਹਰ ਨੁਕਸਾਨ ਦੀ ਭਰਪਾਈ ਦਾ ਐਲਾਨ
ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਡਿਸਏਬਿਲਟੀ ਸੈੱਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਸੈੱਲ ਅਪਾਹਜ ਵਿਅਕਤੀਆਂ ਲਈ ਅਪੰਗਤਾ ਸਕੀਮਾਂ ਦੇ ਲਾਭ ਲੈਣ ਲਈ ਇੱਕ ਸਿੰਗਲ ਵਿੰਡੋ ਪਲੇਟਫਾਰਮ ਹੋਵੇਗਾ।
ਉਨ੍ਹਾਂ ਸੂਬੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰਾਂ ਜਾਂ ਸਿਵਲ ਹਸਪਤਾਲ ਵਿਖੇ ਸੰਪਰਕ ਕਰਕੇ ਯੂਡੀਆਈਡੀ ਕਾਰਡ ਲਈ ਜ਼ਰੂਰ ਅਪਲਾਈ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝੇ ਨਾ ਰਹਿਣ।