ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ  ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹਦਾਇਤਾਂ ਮੁਤਾਬਕ 30 ਅਪ੍ਰੈਲ ਤੋਂ ਬਾਅਦ ਬਦਲੀਆਂ 'ਤੇ ਸੰਪੂਰਨ ਰੋਕ ਹੇਗੀ। ਇਸ ਸਬੰਧੀ ਸਰਕਾਰ ਨੇ ਰਾਜ ਦੇ ਸਮੂਹ ਵਿਭਾਗਾਂ ਦੇ ਮੁਖੀ, ਡਵੀਜਨਾਂ ਦੇ ਕਮਿਸ਼ਨਰਾਂ, ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਉਪ ਮੰਡਲ ਅਫਸਰ (ਸਿਵਲ) ਸਮੇਤ ਸਮੂਹ ਬੋਰਡ/ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਤੇ ਮੈਨੇਜਿੰਗ ਡਾਇਰੈਕਟਰਾਂ ਨੂੰ ਨੋਟਿਸ ਜਾਰੀ ਕੀਤਾ ਹੈ।

ਇਸ ਨੋਟਿਸ ਵਿੱਚ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਹਨ। ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਪੰਜਾਬ ਰਾਜ ਦੇ ਵਿਭਾਗਾਂ, ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਦੀਆਂ ਆਮ ਬਦਲੀਆਂ ਤੇ ਤਾਇਨਾਤੀਆਂ ਕਰਨ ਦਾ ਸਮਾਂ ਮਿਤੀ 1-04-2021 ਤੋਂ ਮਿਤੀ 30-04-2021 ਤੱਕ ਹੋਵੇਗਾ।



ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਇਸ ਤੋਂ ਇਲਾਵਾ ਫ਼ਸਲ ਖਰੀਦ ਗਤੀਵਿਧੀਆਂ ਨਾਲ ਸਬੰਧ ਰੱਖਣ ਵਾਲੇ ਵਿਭਾਗਾਂ ਵਿਚ ਆਮ ਬਦਲੀਆਂ ਦਾ ਸਮਾਂ ਮਿਤੀ 24-03-2021 ਤੋਂ ਮਿਤੀ 15-04-2021 ਤੱਕ ਹੋਵੇਗਾ। ਕੋਵਿਡ-19 ਦੀ ਸਥਿਤੀ ਦੇ ਮੱਦੇਨਜ਼ਰ ਪ੍ਰਬੰਧਕੀ ਵਿਭਾਗ ਯਕੀਨੀ ਬਣਾਉਣ ਕਿ ਆਮ ਬਦਲੀਆਂ ਦੀ ਗਿਣਤੀ ਘੱਟ ਤੋਂ ਘੱਟ ਰੱਖੀ ਜਾਵੇ। ਮਿਤੀ 30-04-2021 ਤੋਂ ਬਾਅਦ ਬਦਲੀਆਂ 'ਤੇ ਸੰਪੂਰਨ ਰੋਕ ਹੋਵੇਗੀ। ਇਹ ਪੱਤਰ ਮੁੱਖ ਮੰਤਰੀ ਦੀ ਪ੍ਰਵਾਨਗੀ ਨਾਲ ਜਾਰੀ ਹੋਇਆ ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ