ਪੰਜਾਬ ਸਰਕਾਰ ਵੱਲੋਂ ਲੜਕੀਆਂ ਲਈ ਸ਼ੁਰੂ ਕੀਤੀ ਗਈ ‘ਆਸ਼ੀਰਵਾਦ ਸਕੀਮ’ ਨੂੰ ਲੈ ਕੇ ਨਵੇਂ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਆਦੇਸ਼ ਮਾਪਿਆਂ ਲਈ ਵੱਡੀ ਰਾਹਤ ਲੈ ਕੇ ਆਏ ਹਨ। ਅਸਲ ਵਿੱਚ, ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਪਿੱਛੜਾ ਵਰਗ ਵਿਭਾਗ ਨੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਦੇ ਸਮੇਂ ਦਿੱਤੀ ਜਾਣ ਵਾਲੀ ‘ਆਸ਼ੀਰਵਾਦ ਯੋਜਨਾ’ ਦੇ ਤਹਿਤ ਲਾਭ ਲੈਣ ਲਈ ਅਹਿਮ ਫੈਸਲਾ ਕੀਤਾ ਹੈ।
ਸੂਬਾ ਸਰਕਾਰ ਨੇ ਦਿੱਤੀ ਇਹ ਸੁਵਿਧਾ
ਹੁਣ ਸਰਕਾਰ ਨੇ ‘ਆਸ਼ੀਰਵਾਦ ਪੋਰਟਲ’ 'ਤੇ ਅਰਜ਼ੀ ਕਰਨ ਦੀ ਸਮੇਂ-ਸੀਮਾ ਵਿਆਹ ਦੀ ਤਾਰੀਖ ਤੋਂ ਪਹਿਲਾਂ ਵਾਲੇ 30 ਦਿਨਾਂ ਤੋਂ ਵਧਾ ਕੇ ਹੁਣ 2 ਮਹੀਨੇ ਕਰ ਦਿੱਤੀ ਹੈ।
ਇਸ ਨਾਲ ਲਾਭਪਾਤਰੀਆਂ ਨੂੰ ਅਰਜ਼ੀਆਂ ਦਾਖਲ ਕਰਨ ਵਿੱਚ ਹੋਰ ਸੁਵਿਧਾ ਮਿਲੇਗੀ।
ਇਸ ਨਵੇਂ ਕਦਮ ਨਾਲ ਹੁਣ ਯੋਗ ਪਰਿਵਾਰਾਂ ਨੂੰ ਇਸ ਯੋਜਨਾ ਲਈ ਅਰਜ਼ੀ ਦੇਣ ਵਾਸਤੇ ਵਾਧੂ ਸਮਾਂ ਮਿਲੇਗਾ। ਇਸ ਨਾਲ ਕੋਈ ਵੀ ਹੱਕਦਾਰ ਪਰਿਵਾਰ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਹੀਂ ਰਹੇਗਾ।
ਇਹ ਵਾਲੇ ਲੋਕਾਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਆਸ਼ੀਰਵਾਦ ਯੋਜਨਾ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਕਿਉਂਕਿ ਆਸ਼ੀਰਵਾਦ ਯੋਜਨਾ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਜੁੜੀ ਹੋਈ ਹੈ, ਇਸ ਲਈ ਵਿਆਹ ਦੀਆਂ ਰਸਮਾਂ ਵਿੱਚ ਵਿਆਸਤ ਹੋਣ ਕਾਰਨ ਲਾਭਪਾਤਰੀਆਂ ਕੋਲ ਅਰਜ਼ੀ ਦੇਣ ਲਈ ਕਾਫ਼ੀ ਸਮਾਂ ਨਹੀਂ ਹੁੰਦਾ ਸੀ।
ਪਹਿਲਾਂ ਦੀ ਸ਼ਰਤ ਮੁਤਾਬਕ, ਵਿਆਹ ਤੋਂ 30 ਦਿਨਾਂ ਬਾਅਦ ਅਰਜ਼ੀ ਦੇਣ ਦੀ ਮਿਆਦ ਕਾਰਨ ਕਈ ਯੋਗ ਪਰਿਵਾਰ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ ਸਨ। ਹੁਣ ਲੋਕਾਂ ਦੀ ਇਸ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਨੇ ਸਮਾਂ-ਸੀਮਾ ਵਧਾ ਕੇ ਵਿਆਹ ਦੀ ਤਾਰੀਖ ਤੋਂ 2 ਮਹੀਨੇ ਕਰ ਦਿੱਤੀ ਹੈ, ਜਿਸ ਨਾਲ ਹੋਰ ਤੋਂ ਹੋਰ ਪਾਤਰ ਪਰਿਵਾਰ ਇਸ ਯੋਜਨਾ ਦਾ ਫਾਇਦਾ ਲੈ ਸਕਣਗੇ।
ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਨਾਗਰਿਕਾਂ ਨੂੰ ਬਿਹਤਰ ਸੁਵਿਧਾਵਾਂ ਦੇਣ ਅਤੇ ਉਨ੍ਹਾਂ ਦੀ ਜ਼ਿੰਦਗੀ ਸੁਖਮਈ ਬਣਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਆਸ਼ੀਰਵਾਦ ਯੋਜਨਾ ਦੀ ਅਰਜ਼ੀ ਮਿਆਦ ਵਧਾਉਣਾ ਇਸੀ ਯਤਨ ਦਾ ਹਿੱਸਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।