Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
ਪੰਜਾਬ ਦੀਆਂ 5 ਨਗਰ ਨਿਗਮਾਂ ਦੀਆਂ ਆਮ ਚੋਣਾਂ ਅਤੇ 4 ਨਗਰ ਨਿਗਮਾਂ ਦੀਆਂ ਉਪ ਚੋਣਾਂ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
![Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ Punjab government issues notification regarding municipal elections, know when votes will be held Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ](https://feeds.abplive.com/onecms/images/uploaded-images/2024/11/22/0813a62ab83f3f6844fb88bc5b99d0db1732289261333700_original.jpg?impolicy=abp_cdn&imwidth=1200&height=675)
ਪੰਜਾਬ ਦੀਆਂ 5 ਨਗਰ ਨਿਗਮਾਂ ਦੀਆਂ ਆਮ ਚੋਣਾਂ ਅਤੇ 4 ਨਗਰ ਨਿਗਮਾਂ ਦੀਆਂ ਉਪ ਚੋਣਾਂ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਜੀ ਹਾਂ ਪੰਜਾਬ ਸਰਕਾਰ ਨੇ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਇਸ ਸਾਲ ਦੇ ਅੰਤ ਦੇ ਵਿੱਚ ਚੋਣਾਂ ਹੋਣਗੀਆਂ।
ਇਸ ਤਰ੍ਹਾਂ ਦਸੰਬਰ ਦੇ ਅੰਤ ਤੱਕ ਕੁੱਲ 9 ਨਗਰ ਨਿਗਮਾਂ ਦੀਆਂ ਚੋਣਾਂ ਹੋਣਗੀਆਂ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਅਤੇ ਬਠਿੰਡਾ, ਬਰਨਾਲਾ, ਹੁਸ਼ਿਆਰਪੁਰ ਅਤੇ ਅਬੋਹਰ ਨਗਰ ਨਿਗਮਾਂ ਦੀਆਂ ਆਮ ਚੋਣਾਂ ਸ਼ਾਮਲ ਹਨ।
ਪੰਜਾਬ ਦੀਆਂ 44 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਅਤੇ 43 ਨਗਰ ਕੌਂਸਲਾਂ ਦੀਆਂ ਉਪ ਚੋਣਾਂ ਵੀ ਦਸੰਬਰ ਦੇ ਅੰਤ ਤੱਕ ਹੋਣਗੀਆਂ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਤਰ੍ਹਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ ਕੁੱਲ 87 ਨਗਰ ਕੌਂਸਲਾਂ ਦੀਆਂ ਚੋਣਾਂ ਦਸੰਬਰ ਦੇ ਅੰਤ ਤੱਕ ਕਰਵਾਈਆਂ ਜਾਣਗੀਆਂ।
ਨਗਰ ਨਿਗਮ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਜਨਵਰੀ ਤੋਂ ਅਪ੍ਰੈਲ ਦਰਮਿਆਨ 5 ਨਗਰ ਨਿਗਮਾਂ ਦਾ ਕਾਰਜਕਾਲ ਖਤਮ ਹੋ ਗਿਆ ਸੀ, ਜਿਸ ਤੋਂ ਬਾਅਦ ਨਗਰ ਨਿਗਮ ਚੋਣਾਂ ਹੋਣੀਆਂ ਸਨ, ਪਰ ਵਾਰਡਬੰਦੀ ਕਾਰਨ ਚੋਣਾਂ ਨਹੀਂ ਹੋ ਸਕੀਆਂ ਸਨ। ਜਿਸ ਤੋਂ ਬਾਅਦ ਮਾਮਲਾ ਸੁਪਰੀਮ ਕੋਰਟ 'ਚ ਪਹੁੰਚ ਗਿਆ ਅਤੇ ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜਲਦੀ ਤੋਂ ਜਲਦੀ ਚੋਣਾਂ ਕਰਵਾਉਣ ਲਈ ਕਿਹਾ। ਹੁਣ ਸਰਕਾਰ ਨੇ ਨਗਰ ਨਿਗਮ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਇਸ ਸਬੰਧੀ ਸ਼ਡਿਊਲ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)