Punjab News : ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਇੱਕੋ ਸਮੇਂ ਦੋ ਅਹੁਦਿਆਂ ’ਤੇ ਕੰਮ ਕਰਨ ਨੂੰ ਲੈ ਕੇ ਹੁਣ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਨੋਟਿਸ ਜਾਰੀ ਕਰਕੇ ਸਰਕਾਰ ਨੇ ਤਿੰਨ ਦਿਨਾਂ ਵਿੱਚ ਵਿੱਚ ਸਪੱਸ਼ਟੀਕਰਨ ਮੰਗਿਆ ਹੈ।
ਉਪਰੋਕਤ ਵਿਸ਼ੇ ਅਤੇ ਹਵਾਲੇ ਅਧੀਨ ਦਰਜ ਪੱਤਰਾਂ ਦੇ ਸਬੰਧ ਵਿੱਚ ਆਪ ਨੂੰ ਦੱਸਿਆ ਜਾਂਦਾ ਕਿ ਆਂਗਨਬਾੜੀ ਸਰਵਿਸਿਜ਼ ਸਕੀਮ ਅਧੀਨ ਆਂਗਨਵਾੜੀ ਵਰਕਰਾਂ/ ਹੈਲਪਰਾਂ ਦੀ ਡਿਊਟੀ ਅਤੇ ਜਿੰਮੇਵਾਰੀ ਵਿਭਾਗ ਵੱਲੋ ਔਰਤਾਂ ਅਤੇ ਬੱਚਿਆ ਦੀ ਭਲਾਈ ਲਈ ਚਲਾਈਆ ਜਾ ਰਹੀਆ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਹੁੰਦਾ ਹੈ।
ਇਸ ਸਬੰਧ ਵਿੱਚ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਆਂਗਨਵਾੜੀ ਸੈਂਟਰਾਂ ਦੇ ਨਿਰਧਾਰਿਤ ਸਮੇਂ ਦੌਰਾਨ ਜਰੂਰੀ ਕੰਮਾਂ ਦੇ ਭੁਗਤਾਨ ਲਈ ਆਪਣੀ ਬਤੌਰ ਆਂਗਨਵਾੜੀ ਵਰਕਰ/ ਹੈਲਪਰ ਡਿਊਟੀ ਨਿਭਾਉਣੀ ਲਾਜ਼ਮੀ ਹੁੰਦੀ ਹੈ। ਇਸ ਤਰ੍ਹਾਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਇੱਕੋ ਸਮੇਂ ਦੋ- ਦੋ ਅਹੁਦਿਆਂ ਤੇ ਕੰਮ ਕਰਨ ਕਾਰਨ ਸੌਂਪੀਆਂ ਗਈਆਂ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਾਇਆ ਜਾ ਸਕਦਾ, ਜਿਸ ਨਾਲ ਵਿਭਾਗ ਦਾ ਅਕਸ ਖਰਾਬ ਹੁੰਦਾ ਹੈ।
ਭਾਰਤ ਸਰਕਾਰ, ਮੁੱਖ ਦਫਤਰ ਅਤੇ ਜਿਲ੍ਹਾ ਪ੍ਰੋਗਰਾਮ ਅਫਸਰ, ਸ਼ਹੀਦ ਭਗਤ ਸਿੰਘ ਨਗਰ ਜੀ ਪਾਸੋਂ ਪ੍ਰਾਪਤ ਹਦਾਇਤਾਂ ਦੇ ਸਨਮੁੱਖ ਆਪ ਨੂੰ ਲਿਖਿਆ ਜਾਂਦਾ ਹੈ ਕਿ ਆਪ ਵੱਲੋਂ ਇੱਕੋ ਸਮੇਂ ਤੇ ਦੋ-ਦੋ ਅਹੁਦਿਆਂ ਆਂਗਨਵਾੜੀ ਹੈਲਪਰ ਅਤੇ ਪਿੰਡ ਐਮਾਂ ਵਿਖੇ ਬਤੌਰ ਸਰਪੰਚ) 'ਤੇ ਕੰਮ ਕੀਤਾ ਜਾ ਰਿਹਾ ਹੈ, ਜੋ ਕਿ ਵਿਭਾਗ ਦੇ ਹਵਾਲੇ ਅਧੀਨ ਦਰਸਾਏ ਗਏ ਪੱਤਰਾਂ ਰਾਹੀਂ ਜਾਰੀ ਹਦਾਇਤਾ ਦੀ ਉਲੰਘਨਾ ਹੈ।
ਇਸ ਨੂੰ ਮੁੱਖ ਰੱਖਦੇ ਹੋਏ ਆਪ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦੇ ਹੋਏ ਹਦਾਇਤ ਕੀਤੀ ਜਾਦੀ ਹੈ ਕਿ ਵਿਭਾਗੀ ਹਦਾਇਤਾਂ ਦੀ ਉਲੰਘਨਾ ਕਰਨ 'ਤੇ ਆਪ ਵਿਰੁੱਧ ਕਿਉਂ ਨਾ ਅਨੁਸ਼ਾਸ਼ਨਿਕ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਆਪਣਾ ਸਪੱਸ਼ਟੀਕਰਨ ਪੱਤਰ ਜਾਰੀ ਹੋਣ ਤੋਂ 3 ਦਿਨਾ ਦੇ ਅੰਦਰ-2 ਇਸ ਦਫਤਰ ਨੂੰ ਭੇਜਿਆ ਜਾਵੇ। ਸਪੱਸ਼ਟੀਕਰਨ ਨਾ ਦੇਣ ਜਾਂ ਢੁਕਵਾਂ ਸਪੱਸ਼ਟੀਕਰਨ ਨਾ ਪ੍ਰਾਪਤ ਹੋਣ ਦੀ ਸੂਰਤ ਵਿੱਚ ਆਪ ਵਿਰੁੱਧ ਵਿਭਾਗੀ ਹਦਾਇਤਾ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ