ਪੜਚੋਲ ਕਰੋ

Punjab Omicron Update : ਓਮੀਕਰੋਨ ਦੇ ਕਹਿਰ ਮਗਰੋਂ ਪੰਜਾਬ ਸਰਕਾਰ ਵੱਲੋਂ ਸਖਤ ਹੁਕਮ

ਪੰਜਾਬ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਮੁੜ ਵੱਧਣ ਲੱਗੀ ਹੈ। ਬੁੱਧਵਾਰ ਨੂੰ ਰਾਜ ਵਿੱਚ ਕਰੋਨਾਵਾਇਰਸ ਦੇ 40 ਨਵੇਂ ਕੇਸ ਸਾਹਮਣੇ ਆਏ ਹਨ ਜਦੋਂਕਿ 32 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।

ਚੰਡੀਗੜ੍ਹ: ਦੁਨੀਆ ਭਰ ਵਿੱਚ ਕੋਵਿਡ-19 ਦੇ ਨਵੇਂ ਵੇਰੀਐਂਟ ‘ਓਮੀਕਰੋਨ’ ਨੇ ਕਹਿਰ ਮਚਾ ਦਿੱਤਾ ਹੈ। ਇਸ ਮਗਰੋਂ ਪੰਜਾਬ ਸਰਕਾਰ ਵੱਲੋਂ ਸਖਤ ਹੁਕਮ ਦਿੱਤੇ ਗਏ ਹਨ। ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਕਰੋਨਾ ਦੀ ਜਾਂਚ ਸਬੰਧੀ ਸੂਬੇ ਵਿੱਚ ਰੋਜ਼ਾਨਾ 40 ਹਜ਼ਾਰ ਟੈਸਟ ਕਰਨ ਦੇ ਹੁਕਮ ਦਿੱਤੇ ਹਨ।

ਸੋਨੀ ਨੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਸਣੇ ਪੰਜਾਬ ਰਾਜ ਦੇ ਸਿਵਲ ਸਰਜਨ ਤੇ ਕੁਝ ਸੀਐਚਸੀ/ਪੀਐਚਸੀ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ‘ਓਮੀਕਰੋਨ’ ਦੇ ਸੰਭਾਵੀ ਖ਼ਤਰੇ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਚਰਚਾ ਕੀਤੀ।

ਉਧਰ, ਪੰਜਾਬ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਮੁੜ ਵੱਧਣ ਲੱਗੀ ਹੈ। ਬੁੱਧਵਾਰ ਨੂੰ ਰਾਜ ਵਿੱਚ ਕਰੋਨਾਵਾਇਰਸ ਦੇ 40 ਨਵੇਂ ਕੇਸ ਸਾਹਮਣੇ ਆਏ ਹਨ ਜਦੋਂਕਿ 32 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਇਸ ਵੇਲੇ ਸੂਬੇ ਵਿੱਚ 331 ਐਕਟਿਵ ਕੇਸ ਹਨ। ਸਿਹਤ ਵਿਭਾਗ ਅਨੁਸਾਰ 24 ਘੰਟਿਆਂ ਵਿੱਚ ਕਰੋਨਾ ਕਾਰਨ ਇੱਕ ਮਰੀਜ਼ ਦੀ ਮੌਤ ਹੋ ਗਈ। ਇਹ ਮੌਤ ਜਲੰਧਰ ਵਿੱਚ ਹੋਈ ਹੈ।

ਦੱਸ ਦਈਏ ਕਿ ਕੋਰੋਨਾ ਵਾਇਰਸ ਦੀ ਲਾਗ ਦੇ ਨਵਾਂ ਰੂਪ ਓਮੀਕ੍ਰੋਨ ਨੇ ਹੁਣ ਅਮਰੀਕਾ ਤੇ ਯੂਏਈ ਵਿੱਚ ਵੀ ਦਸਤਕ ਦੇ ਦਿੱਤੀ ਹੈ। ਦੋਵਾਂ ਦੇਸ਼ਾਂ ਵਿੱਚ ਓਮੀਕ੍ਰੋਨ ਦਾ ਇੱਕ-ਇੱਕ ਕੇਸ ਪਾਇਆ ਗਿਆ ਹੈ। ਇਸ ਦੇ ਨਾਲ ਹੀ ਅਜਿਹੇ ਦੇਸ਼ਾਂ ਦੀ ਗਿਣਤੀ ਵਧ ਗਈ ਹੈ ਜਿੱਥੇ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਮਾਮਲੇ ਸਾਹਮਣੇ ਆਏ ਹਨ। ਹੁਣ ਘੱਟੋ-ਘੱਟ 25 ਅਜਿਹੇ ਦੇਸ਼ ਹੋ ਗਏ ਹਨ। ਇਸ ਤੋਂ ਪਹਿਲਾਂ, WHO ਵਲੋਂ ਦੱਸਿਆ ਗਿਆ ਸੀ ਕਿ Omicron ਘੱਟੋ-ਘੱਟ 23 ਦੇਸ਼ਾਂ ਵਿੱਚ ਫੈਲ ਚੁੱਕਾ ਹੈ। WHO ਦੇ ਇਸ ਬਿਆਨ ਤੋਂ ਬਾਅਦ ਅਮਰੀਕਾ ਅਤੇ UAE ਵਿੱਚ ਓਮਿਕ੍ਰੋਨ ਦੇ ਮਾਮਲੇ ਸਾਹਮਣੇ ਆਏ ਹਨ।
 
ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget