Punjab GST Portal: ਜੀਐਸਟੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਬਿੱਲ ਲਿਆਓ ਇਨਾਮ ਪਾਓ ਸਕੀਮ ਲਾਂਚ ਕੀਤੀ ਗਈ। ਇਸ ਤੋਂ ਇਲਾਵਾ ਮੇਰਾ ਬਿੱਲ ਐਪ ਵੀ ਲਾਂਚ ਕੀਤੀ ਹੈ। ਇਹ ਜਾਣਕਾਰੀ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜੀਐਸਟੀ ਨੂੰ ਲੈ ਕੇ ਬਿੱਲ ਲਿਆਓ ਇਨਾਮ ਪਾਓ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਨਾਲ ਜੀਐਸਟੀ ਟੈਕਸ ਭਰਨ ਲਈ ਲੋਕਾਂ ਨੂੰ ਹੁੰਗਾਰਾ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਇੱਕ ਬੰਦੇ ਨੂੰ ਇੱਕ ਮਹੀਨੇ ਵਿੱਚ ਇੱਕ ਹੀ ਇਨਾਮ ਮਿਲੇਗਾ।

ਉਨ੍ਹਾਂ ਕਿਹਾ ਕਿ ਕਰ ਤੇ ਆਬਕਾਰੀ ਵਿਭਾਗ ਨੇ ਲੋਕਾਂ 'ਚ ਟੈਕਸ ਪ੍ਰਤੀ ਜਾਗਰੂਕ ਪੈਦਾ ਕਰਨ ਲਈ ਐਪ ਤਿਆਰ ਕੀਤੀ ਹੈ, ਜਿਸ ਤਹਿਤ 200 ਰੁਪਏ ਦ‍ਾ ਸਾਮਾਨ ਖਰੀਦਣ 'ਤੇ ਇਕ ਹਜ਼ਾਰ ਰੁਪਏ ਦਾ ਇਨਾਮ ਕੱਢਿਆ ਜਾਵੇਗਾ। ਹਰੇਕ ਮਹੀਨੇ 29 ਲੱਖ ਰੁਪਏ ਦ‍ਾ ਇਨਾਮ ਕੱਢਿਆ ਜਾਵੇਗਾ।  

ਉਨ੍ਹਾਂ ਕਿਹਾ ਕਿ ਪੰਜਾਬ 'ਚ ਜਿੱਥੇ ਕਿੱਤੇ ਵੀ ਟੈਕਸ ਚੋਰੀ ਦੀ ਸ਼ਿਕਾਇਤ ਮਿਲਦੀ ਹੈ ਤਾਂ ਉਥੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਆਦਾ ਤੋਂ ਜ਼ਿਆਦਾ ਇਨਾਮ 10 ਲੱਖ ਰੁਪਏ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਨਾਲ ਗਾਹਕਾਂ ਨੂੰ ਅਸਲ ਸਾਮਾਨ ਮਿਲੇਗਾ, ਸਰਕਾਰ ਦੇ ਟੈਕਸ 'ਚ ਵਾਧਾ ਹੋਵੇਗਾ ਤੇ ਟੈਕਸ ਚੋਰੀ ਵੀ ਬਚ ਜਾਵੇਗੀ। ਚੀਮਾ ਨੇ ਦੱਸਿਆ ਕਿ ਸ਼ਰਾਬ, ਡੀਜ਼ਲ ਤੇ ਪੈਟਰੋਲ 'ਤੇ ਇਨਾਮ ਨਹੀਂ ਮਿਲੇਗਾ।
 
ਉਨ੍ਹਾਂ ਨੇ ਦੱਸਿਆ ਕਿ ਇਸ ਐਪ ਰਾਹੀਂ ਟੈਕਸ ਚੋਰੀ ਦਾ ਰੁਝਾਨ ਬੰਦ ਹੋਵੇਗਾ ਤੇ ਟੈਕਸ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਟੈਕਸ ਚੋਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਨਾਲ ਗਲਤ ਜੀਐਸਟੀ ਤੇ ਗਲਤ ਬਿੱਲ ਬਾਰੇ ਵੀ ਜਾਣਕਾਰੀ ਮਿਲੇਗੀ।

Continues below advertisement


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 




 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ