ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖਿਡਾਰੀਆਂ ਲਈ ਵੱਡੀ ਸੁਵਿਧਾ ਦੀ ਸ਼ੁਰੂਆਤ

ਰਾਣਾ ਸੋਢੀ ਨੇ ਦੱਸਿਆ ਕਿ ਖੇਡ ਵਿਭਾਗ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਵਿਭਾਗ ਨੇ ਆਪਣੀ ਪਹਿਲੀ ਮੋਬਾਈਲ ਐਪ ਲਾਂਚ ਕੀਤੀ ਹੈ।

ਚੰਡੀਗੜ੍ਹ: ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਖੇਡ ਵਿਭਾਗ ਅਤੇ ਪੰਜਾਬ ਦੇ ਸਮੂਹ ਖਿਡਾਰੀਆਂ ਨੂੰ ਡਿਜੀਟਲ ਪਲੇਟਫ਼ਾਰਮ 'ਤੇ ਲਿਆਉਣ ਲਈ ਵਿਸ਼ੇਸ਼ ਮੋਬਾਈਲ ਐਪ ਦੀ ਸ਼ੁਰੂਆਤ ਕੀਤੀ।

ਰਾਣਾ ਸੋਢੀ ਨੇ ਦੱਸਿਆ ਕਿ ਖੇਡ ਵਿਭਾਗ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਵਿਭਾਗ ਨੇ ਆਪਣੀ ਪਹਿਲੀ ਮੋਬਾਈਲ ਐਪ ਲਾਂਚ ਕੀਤੀ ਹੈ। ਉਨ੍ਹਾਂ ਕਿਹਾ ਕਿ "ਖੇਡੋ ਪੰਜਾਬ" ਨਾਮੀ ਇਸ ਮੋਬਾਈਲ ਐਪ ਦੀ ਸ਼ੁਰੂਆਤ ਨਾਲ ਮੌਜੂਦਾ ਖਿਡਾਰੀ ਅਤੇ ਉੱਭਰਦੇ ਖਿਡਾਰੀ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਣਗੇ ਅਤੇ ਆਪਣੇ ਕੌਮਾਂਤਰੀ/ਕੌਮੀ/ਰਾਜ ਪੱਧਰ ਦੇ ਮੁਕਾਬਲੇਬਾਜ਼ਾਂ ਅਤੇ ਟੀਚਿਆਂ ਦੀ ਪਛਾਣ ਕਰਨ ਤੋਂ ਇਲਾਵਾ ਆਪਣੀ ਦਿਲਚਸਪੀ ਵਾਲੀ ਕੋਈ ਵੀ ਖੇਡ ਚੁਣ ਸਕਣਗੇ। ਉਨ੍ਹਾਂ ਕਿਹਾ ਕਿ ਇਹ ਉੱਦਮ ਖਿਡਾਰੀਆਂ ਵਿੱਚ ਮੁਕਾਬਲੇ ਲਈ ਉਤਸ਼ਾਹ ਨੂੰ ਵਧਾਉਣ ਵਿੱਚ ਸਹਾਇਤਾ ਕਰੇਗਾ।

ਰਾਣਾ ਸੋਢੀ ਨੇ ਕਿਹਾ ਕਿ ਡਿਜੀਟਲ ਪਲੇਟਫ਼ਾਰਮ ਜ਼ਰੀਏ ਖਿਡਾਰੀ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਸਥਿਤ ਸਾਰੇ ਕੋਚਿੰਗ ਸੈਂਟਰਾਂ ਅਤੇ ਵਿੰਗਾਂ ਨੂੰ ਲੱਭ ਸਕਣਗੇ। ਇਸ ਡਿਜੀਟਾਈਜ਼ੇਸ਼ਨ ਨਾਲ ਜ਼ਿਲ੍ਹਾ ਖੇਡ ਅਫ਼ਸਰਾਂ/ਕੋਚਾਂ ਦੀ ਹਾਜ਼ਰੀ, ਸਮੇਂ ਦੀ ਪਾਬੰਦੀ, ਵਧੀਆ ਖੇਡ ਪ੍ਰਦਰਸ਼ਨ ਆਦਿ ਦੀਆਂ ਸਾਰੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਸਕੇਗੀ। ਰਾਣਾ ਸੋਢੀ ਨੇ ਕਿਹਾ ਕਿ ਸੂਬਾ ਸਰਕਾਰ ਰਿਹਾਇਸ਼ੀ ਵਿੰਗਾਂ ਲਈ ਡਾਈਟ ਮਨੀ ਵਜੋਂ ਪ੍ਰਤੀ ਦਿਨ ਪ੍ਰਤੀ ਖਿਡਾਰੀ 200 ਰੁਪਏ ਅਤੇ ਡੇਅ ਸਕਾਲਰ ਵਿੰਗਾਂ ਲਈ ਡਾਈਟ ਮਨੀ ਵਜੋਂ ਪ੍ਰਤੀ ਖਿਡਾਰੀ ਨੂੰ 100 ਰੁਪਏ ਪ੍ਰਤੀ ਦਿਨ ਵੱਡੀ ਰਕਮ ਖ਼ਰਚ ਕਰ ਰਹੀ ਹੈ। ਹੁਣ ਖੇਡ ਵਿਭਾਗ ਦੇ ਡਿਜੀਟਲ ਪਲੇਟਫ਼ਾਰਮ ਰਾਹੀਂ ਇਸ ਸਕੀਮ ਦਾ ਵਿੱਤੀ ਅਤੇ ਪ੍ਰਬੰਧਕੀ ਕੰਟਰੋਲ ਸੌਖਾ ਹੋ ਜਾਵੇਗਾ।

ਰਾਣਾ ਗੁਰਮੀਤ ਸਿੰਘ ਸੋਢੀ ਨੇ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪਹਿਲਕਦਮੀ ਨੂੰ ਹਕੀਕਤ ਬਣਾਉਣ ਲਈ ਉਨ੍ਹਾਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਰੰਗ ਲਿਆਈ ਹੈ। ਇਸੇ ਦੌਰਾਨ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਦੇ ਦੱਸਿਆ ਕਿ ਇਹ ਐਪ ਅਗਲੇ ਕੁਝ ਦਿਨਾਂ ਵਿੱਚ ਮੋਬਾਈਲ ਦੇ ਐਂਡਰਾਇਡ ਅਤੇ ਆਈ.ਓ.ਐਸ. ਵਰਜ਼ਨ ਤੋਂ ਡਾਊਨਲੋਡ ਕੀਤੀ ਜਾ ਸਕੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ

ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ

ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ

ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ

Embed widget