ਚੰਡੀਗੜ੍ਹ: ਪੰਜਾਬ 'ਚ ਅਕਤੂਬਰ ਮਹੀਨੇ ਦੇ ਦੂਜੇ ਹਫ਼ਤੇ ਤੱਕ 126 ਅਰਬਨ ਲੋਕਲ ਬਾਡੀ ਦੀਆਂ ਚੋਣਾਂ ਕਰਵਾਏ ਜਾਣ ਦੀ ਸੰਭਾਵਨਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਿਗਮ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਸਫਾਰਿਸ਼ ਭੇਜੀ ਜਾ ਸਕਦੀ ਹੈ ਪਰ ਬਹੁਤ ਕੁੱਝ ਕੋਰੋਨਾ ਦੇ ਹਲਾਤਾਂ ਤੇ ਨਿਰਭਰ ਹੋਏਗਾ।
ਹਾਲਾਂਕਿ ਪੰਜਾਬ ਮਿਊਂਸਪਲ ਐਕਟ ਦੇ ਅਨੁਸਾਰ, ਇਹ ਚੋਣਾਂ ਸਤੰਬਰ 2020 ਤੱਕ ਹੋਣੀਆਂ ਹਨ। ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀਆਂ ਦੀ ਇੱਕ ਵੀਡੀਓ ਕਾਨਫਰੰਸ ਬੈਠਕ ਵਿੱਚ ਮਹਿਸੂਸ ਕੀਤਾ ਗਿਆ ਕਿ ਇਸ ਤੇ ਅੰਤਮ ਫੈਸਲਾ ਅਗਲੇ ਕੁਝ ਹਫਤਿਆਂ ਵਿੱਚ ਕੋਰੋਨਾ ਦੀ ਸਥਿਤੀ ਨੂੰ ਵੇਖ ਕੇ ਲਿਆ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਸਤੰਬਰ ਮਹੀਨੇ ਵਿੱਚ ਮਹਾਮਾਰੀ ਦੇ ਸਿਖਰਲੇ ਪੱਧਰ ਤੱਕ ਆਉਣ ਦੀ ਸੰਭਾਵਨਾ ਹੈ।ਇਸ ਲਈ ਕਾਰਪੋਰੇਸ਼ਨਾਂ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਸੰਬਧੀ ਚੋਣ ਕਮਿਸ਼ਨ ਨੂੰ ਕੀਤੀ ਸਿਫਾਰਸ਼ ਨੂੰ ਅੰਤਮ ਰੂਪ ਦੇਣ ਤੋਂ ਪਹਿਲਾਂ ਇਸ ਗੰਭੀਰ ਮਹਾਮਾਰੀ ਦੀਆਂ ਸਾਰੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਣਾ ਬਿਹਤਰ ਰਹੇਗਾ।
ਇਹ ਵੀ ਪੜ੍ਹੋ: ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ
ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ
ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ