Punjab Government Live Updates: ਸਰਕਾਰੀ ਬੱਸਾਂ 'ਚ ਮਹਿਲਾਵਾਂ ਦੇ ਮੁਫ਼ਤ ਸਫ਼ਰ 'ਤੇ ਆਪ ਸਰਕਾਰ ਦਾ ਵੱਡਾ ਫੈਸਲਾ
Martyrs day: ਅੱਜ 23 ਮਾਰਚ ਹੈ, ਭਾਰਤ ਵਿੱਚ ਇਸ ਨੂੰ ਸ਼ਹੀਦ ਜਾਂ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਹ ਦਿਨ ਦੇਸ਼ ਲਈ ਬਹੁਤ ਖਾਸ ਹੈ। ਇਸ ਦਿਨ ਭਾਰਤ ਦੇ ਤਿੰਨ ਯੋਧਿਆਂ ਨੇ ਆਜ਼ਾਦੀ ਸੰਗਰਾਮ ਵਿੱਚ ਫਾਂਸੀ ਦੀ ਸਜ਼ਾ
LIVE
Background
Martyrs day: ਅੱਜ 23 ਮਾਰਚ ਹੈ, ਭਾਰਤ ਵਿੱਚ ਇਸ ਨੂੰ ਸ਼ਹੀਦ ਜਾਂ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਹ ਦਿਨ ਦੇਸ਼ ਲਈ ਬਹੁਤ ਖਾਸ ਹੈ। ਇਸ ਦਿਨ ਭਾਰਤ ਦੇ ਤਿੰਨ ਯੋਧਿਆਂ ਨੇ ਆਜ਼ਾਦੀ ਸੰਗਰਾਮ ਵਿੱਚ ਫਾਂਸੀ ਦੀ ਸਜ਼ਾ ਨੂੰ ਹੱਸ ਕੇ ਗਲੇ ਲਗਾਇਆ ਸੀ। ਜੀ ਹਾਂ, ਅਸੀਂ ਗੱਲ ਕਰ ਰਹੇ ਹਾਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਸ਼ਹਾਦਤ ਦੀ। ਆਓ ਜਾਣਦੇ ਹਾਂ ਕਿ ਅਸੀਂ ਇਸ ਦਿਨ ਨੂੰ ਸ਼ਹੀਦੀ ਦਿਵਸ ਵਜੋਂ ਕਿਉਂ ਮਨਾਉਂਦੇ ਹਾਂ ਅਤੇ ਦੇਸ਼ ਦੀ ਆਜ਼ਾਦੀ ਵਿੱਚ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਕੀ ਯੋਗਦਾਨ ਸੀ।
ਇਸੇ ਮਨਾਉਂਦੇ ਹਾਂ ਅਸੀਂ ਸ਼ਹੀਦੀ ਦਿਵਸ -
ਦਰਅਸਲ, ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਅੱਜ ਦੇ ਦਿਨ ਭਾਵ 23 ਮਾਰਚ 1931 ਨੂੰ ਅੰਗਰੇਜ਼ਾਂ ਨੇ ਫਾਂਸੀ ਦੇ ਦਿੱਤੀ ਸੀ। ਭਾਰਤ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਇਨ੍ਹਾਂ ਤਿੰਨਾਂ ਖਾਸ ਕਰਕੇ ਸ਼ਹੀਦ ਭਗਤ ਸਿੰਘ ਨੂੰ ਮੰਨਦੇ ਹਨ। ਉਨ੍ਹਾਂ ਤੋਂ ਪ੍ਰੇਰਨਾ ਲੈਂਦਾ ਹੈ। ਤਿੰਨਾਂ ਨੇ ਮਹਾਤਮਾ ਗਾਂਧੀ ਤੋਂ ਵੱਖਰਾ ਰਸਤਾ ਅਪਣਾ ਕੇ ਅੰਗਰੇਜ਼ਾਂ ਨਾਲ ਲੜਨਾ ਸ਼ੁਰੂ ਕਰ ਦਿੱਤਾ। ਤਿੰਨਾਂ ਨੇ ਬਹੁਤ ਛੋਟੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਇਨ੍ਹਾਂ ਤਿੰਨਾਂ ਦੀ ਯਾਦ ਵਿੱਚ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਇਸ ਦਿਨ ਨੂੰ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ।
1 ਦਿਨ ਪਹਿਲਾਂ ਦਿੱਤੀ ਗਈ ਸੀ ਫਾਂਸੀ
ਭਾਰਤ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਇਨ੍ਹਾਂ ਤਿੰਨਾਂ ਬਹਾਦਰਾਂ ਨੂੰ ਲਾਹੌਰ ਸੈਂਟਰਲ ਜੇਲ੍ਹ ਵਿੱਚ ਰੱਖਿਆ ਗਿਆ ਸੀ। ਇਤਿਹਾਸਕਾਰ ਦੱਸਦੇ ਹਨ ਕਿ ਇਨ੍ਹਾਂ ਤਿੰਨਾਂ ਨੂੰ ਫਾਂਸੀ ਦੇਣ ਲਈ 24 ਮਾਰਚ 1931 ਦਾ ਦਿਨ ਨਿਸ਼ਚਿਤ ਕੀਤਾ ਗਿਆ ਸੀ ਪਰ ਅੰਗਰੇਜ਼ਾਂ ਨੇ ਇਸ ਵਿਚ ਅਚਾਨਕ ਬਦਲਾਅ ਕਰ ਕੇ ਤੈਅ ਮਿਤੀ ਤੋਂ 1 ਦਿਨ ਪਹਿਲਾਂ ਹੀ ਫਾਂਸੀ ਦੇ ਦਿੱਤੀ। ਇਸ ਦਾ ਕਾਰਨ ਇਹ ਸੀ ਕਿ ਅੰਗਰੇਜ਼ਾਂ ਨੂੰ ਡਰ ਸੀ ਕਿ ਫਾਂਸੀ ਵਾਲੇ ਦਿਨ ਲੋਕ ਰੋਹ ਵਿੱਚ ਨਾ ਆ ਜਾਣ। ਕਿਉਂਕਿ ਇਨ੍ਹਾਂ ਤਿੰਨਾਂ ਦੀ ਉਸ ਸਮੇਂ ਦੇਸ਼ ਦੇ ਨੌਜਵਾਨਾਂ ਅਤੇ ਹੋਰ ਲੋਕਾਂ ਵਿੱਚ ਕਾਫੀ ਪ੍ਰਸਿੱਧੀ ਸੀ। ਤਿੰਨਾਂ ਨੂੰ ਇੱਕ ਦਿਨ ਪਹਿਲਾਂ ਹੀ ਗੁਪਤ ਰੂਪ ਵਿੱਚ ਮੌਤ ਦੀ ਸਜ਼ਾ ਦਿੱਤੀ ਗਈ ਸੀ। ਇਸ ਬਾਰੇ ਕਿਸੇ ਨੂੰ ਪਤਾ ਨਹੀਂ ਲੱਗਣ ਦਿੱਤਾ ਗਿਆ।
ਰਾਜ ਪੱਧਰੀ ਸਮਾਗਮ-
ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਫਿਰੋਜਪੁਰ ਦੇ ਹੁਸੈਨੀਵਾਲਾ ਵਿਖੇ ਰਾਜ ਪਧਰੀ ਸਮਾਗਮ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਥੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨਗੇ। ਸ਼ਹੀਦ ਭਗਤ ਸਿੰਘ , ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦੀ ਸ਼ਹੀਦੀ ਸਮਾਧ ਤੇ ਨਤਮਸਤਕ ਹੋਣਗੇ । ਇਸ ਮੋਕੇ ਸਮਾਧ ਨੂੰ ਬਸੰਤੀ ਰੰਗ ਦੇ ਫੁਲਾਂ ਨਾਲ ਸਜਾਇਆ ਜਾ ਰਿਹਾ ਹੈ।
ਸਰਕਾਰੀ ਬੱਸਾਂ 'ਚ ਮਹਿਲਾਵਾਂ ਦੇ ਮੁਫ਼ਤ ਸਫ਼ਰ 'ਤੇ ਆਪ ਸਰਕਾਰ ਦਾ ਵੱਡਾ ਫੈਸਲਾ
ਸਰਕਾਰੀ ਬੱਸਾਂ 'ਚ ਮਹਿਲਾਵਾਂ ਦੇ ਮੁਫ਼ਤ ਸਫ਼ਰ 'ਤੇ ਆਪ ਸਰਕਾਰ ਦੇ ਨਵੇਂ ਟਰਾਂਸਪੋਰਟ ਮੰਤਰੀ ਨੇ ਫੈਸਲਾ ਲਿਆ ਹੈ ਕਿ ਇਹ ਫ੍ਰੀ ਸੇਵਾ ਜਾਰੀ ਰਹੇਗੀ। ਇਸ 'ਚ ਕੋਈ ਬਦਲਾਅ ਨਹੀਂ ਕੀਤਾ ਜਾਏਗਾ।
ਭਗਵੰਤ ਮਾਨ ਨੇ ਜਾਰੀ ਕੀਤਾ ਐਂਟੀ ਕਰਪਸ਼ਨ ਹੈਲਪ ਲਾਈਨ ਨੰਬਰ
ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਰੋਕਣ ਲਈ ਹੈਲਪ ਲਾਈਨ ਨੰਬਰ ਜਾਰੀ ਕਰ ਦਿੱਤੀ ਹੈ। ਤੁਸੀਂ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤਾਂ ਹੁਣ 9501-200-200 ਨੰਬਰ 'ਤੇ ਕਾਲ ਕਰਕੇ ਦਰਜ ਕਰਵਾ ਸਕਦੇ ਹੋ।
ਭਗਵੰਤ ਮਾਨ ਨੇ ਜਾਰੀ ਕੀਤਾ ਐਂਟੀ ਕਰਪਸ਼ਨ ਹੈਲਪ ਲਾਈਨ ਨੰਬਰ@BhagwantMann pic.twitter.com/fe3ZEvoDlV
— ABP Sanjha (@abpsanjha) March 23, 2022
Punjab: ਸਿਹਤ ਮੰਤਰੀ ਦੀ ਸਿਹਤ ਅਧਿਕਾਰੀਆਂ ਨਾਲ ਪਹਿਲੀ ਮੀਟਿੰਗ
ਸਿਹਤ ਮੰਤਰੀ ਵਿਜੇ ਸਿੰਗਲਾ ਨੇ ਸਿਹਤ ਅਧਿਕਾਰੀਆਂ ਨਾਲ ਕੀਤੀ ਪਹਿਲੀ ਮੀਟਿੰਗ। ਪੰਜਾਬ ਭਵਨ ਵਿੱਚ ਮੀਟਿੰਗ ਜਾਰੀ।ਇਸ ਮੌਕੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਅਤੇ ਸਿਹਤ ਵਿਭਾਗ ਦੇ ਡਾਇਰੈਕਟਰ ਡਾ: ਗੁਰਿੰਦਰਬੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ।ਇਸ ਤੋਂ ਬਾਅਦ ਮੈਡੀਕਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਜਾਵੇਗੀ।
ਅੱਜ ਦੇ ਮਹਾਨ ਦਿਨ 'ਤੇ ਜਾਰੀ ਹੋਵੇਗਾ ਹੈਲਪਲਾਈਨ ਨੰਬਰ- ਪੰਜਾਬ ਸੀਐੱਮ
ਹੁਸੈਨੀਵਾਲਾ ਅਤੇ ਖਟਕੜਕਲਾਂ 'ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਅੱਜ ਦੇ ਮਹਾਨ ਦਿਨ ਮੌਕੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸ਼ੁਰੂਆਤ ਹੋਵੇਗੀ ਅਤੇ ਥੋੜੀ ਦੇਰ 'ਚ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ।
ਖਟਕੜਕਲਾਂ 'ਚ ਸ਼ਹੀਦ-ਏ-ਆਜ਼ਮ ਨੂੰ ਸੀਐੱਮ ਭਗਵੰਤ ਮਾਨ ਨੇ ਦਿੱਤੀ ਸ਼ਰਧਾਂਜਲੀ
ਖਟਕੜਕਲਾਂ 'ਚ ਸ਼ਹੀਦ-ਏ-ਆਜ਼ਮ ਨੂੰ ਸੀਐੱਮ ਭਗਵੰਤ ਮਾਨ ਨੇ ਦਿੱਤੀ ਸ਼ਰਧਾਂਜਲੀ