Punjab Government Employees Transfer: ਪੰਜਾਬ ਵਿੱਚ ਇਸ ਵਾਰ ਸਰਕਾਰੀ ਵਿਭਾਗਾਂ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਤਬਾਦਲੇ 15 ਜੁਲਾਈ ਤੋਂ 15 ਅਗਸਤ ਦਰਮਿਆਨ ਹੋਣਗੇ। ਇਸ ਤੋਂ ਬਾਅਦ ਕਿਸੇ ਵੀ ਵਿਭਾਗ ਵਿੱਚ ਤਬਾਦਲੇ ਨਹੀਂ ਹੋਣਗੇ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਸਰਕਾਰੀ ਆਦੇਸ਼ਾਂ ਮੁਤਾਬਕ ਤਬਾਦਲੇ 23 ਅਪ੍ਰੈਲ 2018 ਨੂੰ ਜਾਰੀ ਕੀਤੀ ਤਬਾਦਲਾ ਨੀਤੀ ਅਨੁਸਾਰ ਕੀਤੇ ਜਾਣਗੇ।



ਦੱਸ ਦਈਏ ਕਿ ਸੂਬਾ ਸਰਕਾਰ ਨੇ ਸੱਤਾ 'ਚ ਆਉਂਦੇ ਹੀ ਇਹ ਫੈਸਲਾ ਕੀਤਾ ਸੀ ਕਿ ਮੁਲਾਜ਼ਮਾਂ ਦੇ ਤਬਾਦਲੇ ਤੈਅ ਸਮੇਂ ਅੰਦਰ ਕੀਤੇ ਜਾਣਗੇ। ਤਬਾਦਲੇ ਦੀ ਪ੍ਰਕਿਰਿਆ ਪੂਰੇ ਸਾਲ ਤੱਕ ਜਾਰੀ ਨਹੀਂ ਰਹੇਗੀ। ਇਸ ਨਾਲ ਦਫ਼ਤਰਾਂ ਦਾ ਕੰਮ ਪ੍ਰਭਾਵਿਤ ਹੁੰਦਾ ਹੈ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਪਿੱਛੇ ਕੋਸ਼ਿਸ਼ ਹੈ ਕਿ ਸਰਕਾਰੀ ਵਿਭਾਗਾਂ ਦੇ ਲੋਕਾਂ ਦਾ ਕੰਮ ਪ੍ਰਭਾਵਿਤ ਨਾ ਹੋਵੇ।



ਦਰਅਸਲ ਪੰਜਾਬ ਵਿੱਚ 3 ਲੱਖ ਤੋਂ ਵੱਧ ਮੁਲਾਜ਼ਮ ਹਨ। ਉਪਰੋਕਤ ਹੁਕਮ ਇਨ੍ਹਾਂ 'ਤੇ ਲਾਗੂ ਹੋਣਗੇ। ਸਰਕਾਰ ਦਾ ਸਪੱਸ਼ਟ ਕਹਿਣਾ ਹੈ ਕਿ ਮੁਲਾਜ਼ਮਾਂ ਨੂੰ ਕਿਸੇ ਵੀ ਪੱਧਰ ’ਤੇ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਹਾਲਾਂਕਿ, ਬਿਮਾਰੀ ਤੇ ਵਿਸ਼ੇਸ਼ ਮਾਮਲਿਆਂ ਵਿੱਚ ਤਬਾਦਲੇ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ। ਸੀਐਮ ਭਗਵੰਤ ਮਾਨ ਨੇ ਖੁਦ ਕਿਹਾ ਹੈ ਕਿ ਉਹ ਮੁਲਾਜ਼ਮਾਂ ਦੇ ਨਾਲ ਖੜ੍ਹੇ ਹਨ। ਉਹ ਉਨ੍ਹਾਂ ਦੀ ਹਰ ਸਮੱਸਿਆ ਤੇ ਦਰਦ ਨੂੰ ਸਮਝਦੇ ਹਨ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।