ਚੰਡੀਗੜ੍ਹ: ਪੰਜਾਬ ਦੀ ਸੂਬਾ ਸਰਕਾਰ ਖਿਲਾਫ ਵਾਅਦੇ ਪੂਰੇ ਨਾ ਕਰਨ ਕਰਕੇ ਲੋਕਾਂ ‘ਚ ਕਾਫੀ ਗੁੱਸਾ ਹੈ। ਪੰਜਾਬ ਦੀ ਜਨਤਾ ਅਕਸਰ ਹੀ ਸਰਕਾਰ ‘ਤੇ ਵਾਅਦਿਆਂ ਤੋਂ ਮੁਕਰਣ ਦੇ ਇਲਜ਼ਾਮ ਲਾਉਂਦੀ ਹੈ। ਜਨਤਾ ਹੀ ਨਹੀਂ ਸੂਬਾ ਸਰਕਾਰ ਇਸ ਮੁੱਦੇ ‘ਤੇ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਹੈ। ਅਜਿਹੇ ‘ਚ ਹੁਣ ਕੈਪਟਨ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੋਜ਼ਗਾਰ’ ਤਹਿਤ 1 ਅਪਰੈਲ, 2017 ਤੋਂ 30 ਸਤੰਬਰ, 2020 ਤੱਕ 15 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ।


ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸਤੰਬਰ 2020 ਤੱਕ ਆਪਣੇ 42 ਮਹੀਨਿਆਂ ਦੇ ਕਾਰਜਕਾਲ ਦੌਰਾਨ ‘ਘਰ-ਘਰ ਰੁਜ਼ਗਾਰ ਤੇ ਵਪਾਰਕ ਮਿਸ਼ਨ’ ਰੁਜ਼ਗਾਰ ਮੇਲੇ, ਜ਼ਿਲ੍ਹਾ ਰੁਜ਼ਗਾਰ ਤੇ ਉਦਯੋਗ ਬਿਊਰੋ ਤੋਂ ਇਲਾਵਾ ਸਵੈ-ਰੋਜ਼ਗਾਰ ਯੋਜਨਾਵਾਂ ਰਾਹੀਂ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਪ੍ਰਸ਼ਾਸਨ ਨੇ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਦੀਆਂ ਕਿਹੜੀਆਂ ਮੰਗਾਂ ਮੰਨੀਆਂ?

ਬੁਲਾਰੇ ਨੇ ਦੱਸਿਆ ਕਿ ਇਨ੍ਹਾਂ 42 ਮਹੀਨਿਆਂ ਵਿਚ ਕੁੱਲ 15.08 ਲੱਖ ਨੌਕਰੀਆਂ ਵਿੱਚੋਂ 58,709 ਸਰਕਾਰੀ ਨੌਕਰੀਆਂ (ਇਕਰਾਰਨਾਮੇ ਦੇ ਅਧਾਰ ‘ਤੇ) ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਨਿੱਜੀ ਖੇਤਰ ਵਿੱਚ 5.70 ਲੱਖ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਤੇ 8.80 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਵਿੱਚ ਮਦਦ ਕੀਤੀ ਗਈ।

ਨੋਟ: ਕੈਪਟਨ ਸਰਕਾਰ ਵਲੋਂ ਕੀਤੇ ਇਸ ਦਾਅਵੇ ‘ਚ ਕਿੰਨੀ ਸਚਾਈ ਹੈ ਇਹ ਤੁਸੀਂ ਏਬੀਪੀ ਨਿਊਜ਼ ਦੀ ਇਸ ਖ਼ਬਰ ‘ਤੇ ਕੁਮੈਂਟ ਕਰਕੇ ਸਾਨੂੰ ਜ਼ਰੂਰ ਦੱਸੋ।

ਪੰਜਾਬ ਦੇ ਪਿੰਡਾਂ ਲਈ ਕੈਪਟਨ ਅਮਰਿੰਦਰ ਦਾ ਵੱਡਾ ਐਲਾਨ, ਜਾਣੋ ਆਖਰ ਕੀ ਹੈ ਮਿਸ਼ਨ ‘ਲਾਲ ਲਕੀਰ’ ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904