Punjab News: ਪੰਜਾਬ ਸਰਕਾਰ ਨੇ ਕਿਸਾਨ ਕੀਤੇ ਖੁਸ਼, ਖੇਤਾਂ ’ਚ ਬਿਜਲੀ ਟਾਵਰ ਲਈ ਵਧਾਈ ਮੁਆਵਜ਼ਾ ਰਾਸ਼ੀ
ਪੰਜਾਬ ਸਰਕਾਰ ਜੋ ਕਿ ਲਗਾਤਾਰ ਸੂਬੇ ਦੇ ਕਿਸਾਨਾਂ ਦੇ ਲਈ ਨਵੇਂ ਅਤੇ ਵੱਖਰੇ ਉਪਰਾਲੇ ਕਰ ਰਹੀ ਹੈ। ਹੁਣ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਲਈ ਖਾਸ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਨੇ ਖੇਤਾਂ 'ਚ ਬਿਜਲੀ ਦੇ ਟਾਵਰ ਲਾਏ ਜਾਣ ਉਤੇ ਕਿਸਾਨਾਂ

Punjab Government: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਲਈ ਚੰਗੀ ਖਬਰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਖੇਤਾਂ 'ਚ ਬਿਜਲੀ ਦੇ ਟਾਵਰ ਲਾਏ ਜਾਣ ਉਤੇ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਵਿਚ ਤਕਰੀਬਨ ਸੌ ਗੁਣਾ ਵਾਧਾ ਕਰ ਦਿੱਤਾ ਹੈ। ਇਸ ਤੋਂ ਇਲਾਵਾ ਜਿਨ੍ਹਾਂ ਕਿਸਾਨਾਂ (farmers) ਦੇ ਖੇਤਾਂ ਵਿਚੋਂ ਵੱਡੀਆਂ ਤਾਰਾਂ ਲੰਘਣਗੀਆਂ, ਉਨ੍ਹਾਂ ਦੇ ਬਦਲੇ ਵਿੱਚ ਵੀ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਨਵਾਂ ਮੁਆਵਜ਼ਾ ਫਾਰਮੂਲਾ ਭਵਿੱਖ ਵਿੱਚ ਕੱਢੀਆਂ ਜਾਣ ਵਾਲੀਆਂ 66 ਕੇਵੀ, 132ਕੇਵੀ, 220 ਕੇਵੀ ਅਤੇ 400 ਕੇਵੀ ਲਾਈਨਾਂ ਉਤੇ ਲਾਗੂ ਹੋਵੇਗਾ। ਬਿਜਲੀ ਵਿਭਾਗ ਨੇ 3 ਫਰਵਰੀ ਨੂੰ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਕਿਸਾਨੀ ਮੁਆਵਜ਼ੇ ’ਚ ਵਾਧੇ ਲਈ ਪ੍ਰਵਾਨਗੀ
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੁੱਝ ਦਿਨ ਪਹਿਲਾਂ ਹੀ ਬਿਜਲੀ ਵਿਭਾਗ ਨੂੰ ਕਿਸਾਨੀ ਮੁਆਵਜ਼ੇ ’ਚ ਵਾਧੇ ਲਈ ਪ੍ਰਵਾਨਗੀ ਦਿੱਤੀ ਸੀ। ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਤਕਰੀਬਨ 125 ਕਰੋੜ ਰੁਪਏ ਸਾਲਾਨਾ ਮੁਆਵਜ਼ੇ ਵਜੋਂ ਮਿਲਣਗੇ। ਇਸ ਤੋਂ ਪਹਿਲਾਂ ਖੇਤਾਂ ’ਚ ਬਿਜਲੀ ਲਾਈਨਾਂ ਦੇ ਟਾਵਰਾਂ ਵਿਚਲੀ ਜਗ੍ਹਾ ਦੀ ਕੀਮਤ ਹੀ ਮਿਲਦੀ ਸੀ ਜੋ ਕਿ ਜ਼ਮੀਨ ਦੀ ਪ੍ਰਤੀ ਏਕੜ ਕੀਮਤ ਦਾ 85 ਫ਼ੀਸਦੀ ਹੁੰਦੀ ਸੀ।
ਹੁਣ ਇਹ ਵਾਲੇ ਖੇਤਾਂ ਵਾਲਿਆਂ ਨੂੰ ਮਿਲੇਗਾ ਮੁਆਵਜ਼ਾ
ਹੁਣ ਜ਼ਮੀਨ ਦੀ ਕੀਮਤ ਦਾ 200 ਫ਼ੀਸਦੀ ਮਿਲੇਗਾ ਅਤੇ ਬਿਜਲੀ ਲਾਈਨਾਂ (power lines) ਵਾਲੇ ਟਾਵਰ ਦੇ ਚਾਰ ਚੁਫੇਰੇ ਇੱਕ-ਇੱਕ ਮੀਟਰ ਜਗ੍ਹਾ ਦਾ ਵੀ ਮੁਆਵਜ਼ਾ ਮਿਲੇਗਾ। ਇਸ ਤੋਂ ਇਲਾਵਾ ਜੇਕਰ ਵੱਡੀ ਬਿਜਲੀ ਲਾਈਨ ਖੇਤਾਂ ’ਚੋਂ ਲੰਘੇਗੀ ਤਾਂ ਉਨ੍ਹਾਂ ਦੀਆਂ ਤਾਰਾਂ ਹੇਠਲੇ ਰਕਬੇ ਦਾ ਮੁਆਵਜ਼ਾ ਵੀ ਕਿਸਾਨਾਂ ਨੂੰ ਮਿਲੇਗਾ। ਪਹਿਲਾਂ ਇਹ ਮੁਆਵਜ਼ਾ ਨਹੀਂ ਮਿਲਦਾ ਸੀ। ਨਵੇਂ ਫ਼ਾਰਮੂਲੇ ਅਨੁਸਾਰ ਹੁਣ ਕਿਸਾਨਾਂ ਨੂੰ ਆਪਣੀ ਜ਼ਮੀਨ ਦਾ ਢੁਕਵਾਂ ਮੁਆਵਜ਼ਾ ਮਿਲੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















