Punjab News: ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਤਬਾਦਲੇ ਨਾਲ ਜੁੜੀ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਪੰਜ ਪੀ.ਸੀ.ਐਸ. (PCS) ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਨਵੇਂ ਹੁਕਮਾਂ ਅਨੁਸਾਰ, ਅਮਿਤ ਸਰੀਨ ਨੂੰ ਏ.ਡੀ.ਸੀ. (ਜਨਰਲ) ਫਿਰੋਜ਼ਪੁਰ ਨਿਯੁਕਤ ਕੀਤਾ ਗਿਆ ਹੈ, ਅਤੇ ਦਮਨਜੀਤ ਸਿੰਘ ਮਾਨ ਨੂੰ ਏ.ਡੀ.ਸੀ. ਪੇਂਡੂ ਵਿਕਾਸ ਪਟਿਆਲਾ ਨਿਯੁਕਤ ਕੀਤਾ ਗਿਆ ਹੈ।
ਹਰਦੀਪ ਸਿੰਘ ਨੂੰ ਅਸਟੇਟ ਅਫਸਰ (ਹਾਊਸਿੰਗ) ਗਮਾਡਾ, ਅਮਰਿੰਦਰ ਸਿੰਘ ਟਿਵਾਣਾ ਨੂੰ ਸੰਯੁਕਤ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ ਨਿਯੁਕਤ ਕੀਤਾ ਗਿਆ ਹੈ, ਅਤੇ ਜੁਗਰਾਜ ਸਿੰਘ ਕਾਹਲੋਂ ਨੂੰ ਐਸ.ਡੀ.ਐਮ. ਮਲੋਟ ਨਿਯੁਕਤ ਕੀਤਾ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਪੁਲਿਸ ਵਿਭਾਗ ਵਿੱਚ ਲਗਾਤਾਰ ਤਬਾਦਲੇ ਜਾਰੀ ਹਨ। ਇਸ ਤੋਂ ਪਹਿਲਾਂ ਵੀ ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸੀ। ਇਸ ਤੋਂ ਪਹਿਲਾਂ ਜਿਨ੍ਹਾਂ ਵੱਡੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ ਉਨ੍ਹਾਂ ਦੇ ਨਾਮ ਜਗਦਾਲੇ ਨੀਲਾਂਬਰੀ ਵਿਜੇ, ਦੀਪਕ ਪਾਰੀਕ ਅਤੇ ਰਵਜੋਤ ਗਰੇਵਾਲ ਦਾ ਤਬਾਦਲਾ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਸੀ। ਇਸ ਵਿੱਚ ਤਰਨਤਾਰਨ ਦੇ ਐਸਐਸਪੀ ਆਈਪੀਐਸ ਦੀਪਕ ਪਾਰੀਕ ਦਾ ਤਬਾਦਲਾ ਕਰ ਦਿੱਤਾ ਗਿਆ। ਹੁਣ 2015 ਬੈਚ ਦੇ ਆਈਪੀਐਸ ਅਧਿਕਾਰੀ ਰਵਜੋਤ ਗਰੇਵਾਲ ਤਰਨਤਾਰਨ ਜ਼ਿਲ੍ਹੇ ਦੇ ਨਵੇਂ ਐਸਐਸਪੀ ਹੋਣਗੇ। ਇਸ ਦੇ ਨਾਲ ਹੀ, ਆਈਪੀਐਸ ਦੀਪਕ ਪਾਰੀਕ (2014 ਬੈਚ) ਨੂੰ ਤਰਨਤਾਰਨ ਤੋਂ ਤਬਦੀਲ ਕਰਕੇ ਐਸਏਐਸ ਨਗਰ ਵਿੱਚ ਨਿਯੁਕਤ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।