ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਨਵੇਂ ਸਾਲ ਯਾਨੀਕਿ 2026 'ਚ ਵੀ ਤਬਾਦਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ 22 IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਤਬਾਦਲਿਆਂ ਵਿੱਚ ਜਲੰਧਰ ਦੇ ਪੀਏਪੀ-2 ਵਿੱਚ ਤੈਨਾਤ ਡੀਆਈਜੀ ਰਾਜਪਾਲ, ਨਰੇਸ਼ ਕੁਮਾਰ, ਅਮਰਦੀਪ ਸਿੰਘ, ਸਨੇਹਪਾਲ, ਸੰਦੀਪ ਧਰੁਵ ਧਾਹੀਆ, ਗੁਲਨੀਤ ਸਿੰਘ ਸਮੇਤ ਹੋਰ ਅਧਿਕਾਰੀ ਸ਼ਾਮਲ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਤਬਾਦਲੇ ਪ੍ਰਸ਼ਾਸਨਿਕ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਗਏ ਹਨ। ਤਬਾਦਲਾ ਹੋਏ IPS ਅਧਿਕਾਰੀਆਂ ਦੀ ਪੂਰੀ ਸੂਚੀ ਹੇਠਾਂ ਦਿੱਤੀ ਗਈ ਹੈ।

Continues below advertisement

 

Continues below advertisement

 

ਦੱਸ ਦਈਏ ਪਿਛਲੇ ਸਾਲ ਵੀ ਵੱਡੇ ਪੱਧਰ ਉੱਤੇ ਫੇਰ ਬਦਲ ਕੀਤੇ ਗਏ ਸਨ। ਹੁਣ ਨਵੇਂ ਸਾਲ ਦੇ ਵਿੱਚ ਵੀ ਤਬਾਦਲਿਆਂ ਦਾ ਦੌਰ ਜਾਰੀ ਹੈ। ਕੁੱਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਸੀ, ਜਿਸ ਵਿੱਚ ਕਈ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ ਅਤੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਆਪਣੀਆਂ ਨਵੀਆਂ ਪੋਸਟਾਂ ‘ਤੇ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ, 2021 ਬੈਚ ਦੀ ਆਈਏਐਸ ਅਧਿਕਾਰੀ ਅਕਸ਼ਿਤਾ ਗੁਪਤਾ, ਜੋ ਹੁਣ ਤੱਕ ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਵਜੋਂ ਤਾਇਨਾਤ ਸੀ, ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਹ ਇਸ ਅਹੁਦੇ ‘ਤੇ ਆਈਏਐਸ ਅਧਿਕਾਰੀ ਵਿਮਲ ਕੁਮਾਰ ਸੇਤੀਆ ਦੀ ਥਾਂ ਲੈਣਗੇ।

ਇਸੇ ਤਰ੍ਹਾਂ, 2020 ਬੈਚ ਦੇ ਪੀਸੀਐਸ ਅਧਿਕਾਰੀ ਨਵਨੀਤ ਕੌਰ ਬੱਲ, ਜੋ ਇਸ ਸਮੇਂ ਕਪੂਰਥਲਾ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੇਵਾ ਨਿਭਾ ਰਹੇ ਹਨ, ਨੂੰ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਕਪੂਰਥਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁਦਾ ਬਰਕਰਾਰ ਰੱਖਦੇ ਹੋਏ, ਉਨ੍ਹਾਂ ਨੂੰ ਕਮਿਸ਼ਨਰ, ਨਗਰ ਨਿਗਮ, ਫਗਵਾੜਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਉਹ ਇਸ ਅਹੁਦੇ ‘ਤੇ ਅਕਸ਼ਿਤਾ ਗੁਪਤਾ ਦੀ ਥਾਂ ਲੈਣਗੇ।

ਇਸ ਤੋਂ ਇਲਾਵਾ, 2020 ਬੈਚ ਦੇ ਪੀਸੀਐਸ ਅਧਿਕਾਰੀ ਦੀਪਾਂਕਰ ਗਰਗ, ਜੋ ਇਸ ਸਮੇਂ ਜਨਰਲ ਪ੍ਰਸ਼ਾਸਨ ਅਤੇ ਤਾਲਮੇਲ ਵਿਭਾਗ ਵਿੱਚ ਡਿਪਟੀ ਸਕੱਤਰ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਟਿਡ ਦੇ ਵਧੀਕ ਪ੍ਰਬੰਧ ਨਿਰਦੇਸ਼ਕ ਵਜੋਂ ਸੇਵਾ ਨਿਭਾ ਰਹੇ ਹਨ, ਨੂੰ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਹੁਣ ਆਪਣੇ ਮੌਜੂਦਾ ਅਹੁਦਿਆਂ ਤੋਂ ਇਲਾਵਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਡਿਪਟੀ ਸਕੱਤਰ ਦਾ ਵਾਧੂ ਚਾਰਜ ਸੰਭਾਲਣਗੇ।