ਪੰਜਾਬ ਸਰਕਾਰ ਨੇ ਸੰਗਠਨ ਨੂੰ ਮਜ਼ਬੂਤ ਬਣਾਉਣ ਲਈ ਕਈ ਬੋਰਡਾਂ ਅਤੇ ਨਿਗਮਾਂ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਪੰਕਜ ਸ਼ਾਰਦਾ ਨੂੰ ਬ੍ਰਾਹਮਣ ਕਲਿਆਣ ਬੋਰਡ ਦਾ ਅਧਿਆਕਸ਼ ਅਤੇ ਸਵਰਨ ਸਲਾਰੀਆ ਨੂੰ ਰਾਜਪੂਤ ਕਲਿਆਣ ਬੋਰਡ ਦਾ ਚੇਅਰਪਰਸਨ ਬਣਾਇਆ ਗਿਆ ਹੈ।

ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' ਤੇ ਸਾਂਝੀ ਕੀਤੀ। ਉਨ੍ਹਾਂ ਨੇ ਲਿਖਿਆ ਹੈ- ''ਸੂਬੇ ਦੇ ਵੱਖ-ਵੱਖ ਵਰਗਾਂ ਦੇ ਬੋਰਡ/ਕਾਰਪੋਰੇਸ਼ਨ ਦੇ ਚੇਅਰਪਰਸਨ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਨਵੀਂ ਜ਼ਿੰਮੇਵਾਰੀ ਲਈ ਸਾਰਿਆਂ ਨੂੰ ਦਿਲੋਂ ਸ਼ੁਭਕਾਮਨਾਵਾਂ। ਉਮੀਦ ਕਰਦਾ ਹਾਂ ਕਿ ਸਾਰੇ ਸਾਥੀ ਆਪਣੀ ਜ਼ਿੰਮੇਵਾਰੀ ਨੂੰ ਸਮਾਜ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਲਈ ਪੂਰੀ ਤਨਦੇਹੀ ਨਾਲ ਨਿਭਾਉਣਗੇ।''

 

 

 

ਪੰਜਾਬ ਸਰਕਾਰ ਵੱਲੋਂ ਚੇਅਰਮੈਨ ਨਿਯੁਕਤ

ਪੰਜਾਬ ਸਰਕਾਰ ਨੇ ਇਸ ਦੌਰਾਨ ਕੁੱਲ 70 ਨਿਯੁਕਤੀਆਂ ਕੀਤੀਆਂ ਹਨ। ਬ੍ਰਾਹਮਣ ਵੈਲਫੇਅਰ ਬੋਰਡ ਦੇ ਚੇਅਰਪਰਸਨ ਵਜੋਂ ਪੰਕਜ ਸ਼ਾਰਦਾ ਨੂੰ ਨਿਯੁਕਤ ਕੀਤਾ ਗਿਆ ਹੈ, ਜਦਕਿ ਦਲਿਤ ਵਿਕਾਸ ਬੋਰਡ ਦੇ ਚੇਅਰਪਰਸਨ ਵਜੋਂ ਵਿਨੈ ਯਾਦਵ, ਰਾਜਪੂਤ ਕਲਿਆਣ ਬੋਰਡ ਦੇ ਚੇਅਰਪਰਸਨ ਸਵਰਨ ਸਲਾਰੀਆ, ਸੈਣੀ ਵੈਲਫੇਅਰ ਬੋਰਡ ਦੇ ਚੇਅਰਪਰਸਨ ਰਾਮ ਕੁਮਾਰ, ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਚੇਅਰਪਰਸਨ ਬਾਰੀ ਸਲਮਾਨੀ ਅਤੇ ਕਨੌਜੀਆ ਵੈਲਫੇਅਰ ਬੋਰਡ ਦੇ ਚੇਅਰਪਰਸਨ ਰਾਜੂ ਕਨੌਜੀਆ ਨੂੰ ਨਿਯੁਕਤ ਕੀਤਾ ਗਿਆ ਹੈ।

 

 

 

 

 

 

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।