ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ (ਮਨਰੇਗਾ ਸਕੀਮ) ਤਹਿਤ ਵੱਖ-ਵੱਖ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਇਹ ਭਰਤੀਆਂ ਵਰਕਸ ਮੈਨੇਜਰ, ਟੈਕਨੀਕਲ ਕੋਆਰਡੀਨੇਟਰ, ਟੈਕਨੀਕਲ ਅਸਿਸਟੈਂਟ, ਅਕਾਊਂਟੈਂਟ, ਕੰਪਿਊਟਰ ਅਸਿਸਟੈਂਟ, ਡਾਟਾ ਐਂਟਰੀ ਆਪਰੇਟਰ ਤੇ ਗ੍ਰਾਮ ਰੋਜ਼ਗਾਰ ਸੇਵਕ ਦੀਆਂ ਅਸਾਮੀਆਂ 'ਤੇ ਹੋਣੀਆਂ ਹਨ। ਫਾਜ਼ਿਲਕਾ ਜ਼ਿਲ੍ਹੇ ਦੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਕ੍ਰਿਸ਼ਨ ਲਾਲ ਨੇ ਇਸ ਬਾਰੇ ਜਾਣਕਾਰੀ ਦਿੱਤੀ।
ਜ਼ਿਲ੍ਹਾ ਰੁਜ਼ਗਾਰ ਅਫ਼ਸਰ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਮਨਰੇਗਾ ਸਕੀਮ ਅਧੀਨ ਸਰਕਾਰ ਜ਼ਿਲ੍ਹਾ ਤੇ ਬਲਾਕ ਪੱਧਰ 'ਤੇ ਵੱਖ-ਵੱਖ ਅਸਾਮੀਆਂ 'ਤੇ ਸਟਾਫ਼ ਦੀ ਭਰਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ (ਮਨਰੇਗਾ ਸਕੀਮ) ਦੇ ਅਧੀਨ ਵਰਕਸ ਮੈਨੇਜਰ, ਟੈਕਨੀਕਲ ਕੋਆਰਡੀਨੇਟਰ, ਟੈਕਨੀਕਲ ਅਸਿਸਟੈਂਟ, ਅਕਾਊਂਟੈਂਟ, ਕੰਪਿਊਟਰ ਅਸਿਸਟੈਂਟ, ਡਾਟਾ ਐਂਟਰੀ ਆਪਰੇਟਰ ਤੇ ਗ੍ਰਾਮ ਰੋਜ਼ਗਾਰ ਸੇਵਕ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਇਨ੍ਹਾਂ ਅਹੁਦਿਆਂ 'ਤੇ ਨੌਕਰੀ ਕਰਨ ਦੇ ਇੱਛੁਕ ਹਨ, ਉਹ 21 ਅਕਤੂਬਰ ਤਕ ਆਨਲਾਈਨ ਅਪਲਾਈ ਕਰ ਸਕਦੇ ਹਨ।
ਜ਼ਿਲ੍ਹਾ ਰੁਜ਼ਗਾਰ ਅਫ਼ਸਰ ਨੇ ਦੱਸਿਆ ਕਿ ਨੌਜਵਾਨਾਂ ਲਈ ਵਿਦਿਅਕ ਯੋਗਤਾ, ਸ਼ਰਤਾਂ ਤੇ ਅਰਜ਼ੀ ਕਿਵੇਂ ਦੇਣੀ ਹੈ, ਇਸ ਬਾਰੇ ਵੇਰਵਾ ਜ਼ਿਲ੍ਹਾ ਵੈਬਸਾਈਟ https://Fazilka.nic.in 'ਤੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਉਕਤ ਵੈਬਸਾਈਟ 'ਤੇ ਜਾ ਕੇ ਅਸਾਨੀ ਨਾਲ ਅਰਜ਼ੀ ਦੇ ਸਕਦਾ ਹੈ।
ਉਨ੍ਹਾਂ ਨੇ ਕਿਹਾ, "ਸਾਡੇ ਜ਼ਿਲ੍ਹੇ 'ਚ ਵੀ ਗਾਂਧੀ ਜੀ ਦੀ ਯੋਜਨਾ ਦੇ ਅਧੀਨ ਵੱਖ-ਵੱਖ ਅਸਾਮੀਆਂ ਉੱਤੇ ਖਾਲੀ ਅਸਾਮੀਆਂ ਕੱਢੀਆਂ ਗਈਆਂ ਹਨ, ਜਿਨ੍ਹਾਂ ਉੱਤੇ ਕੋਈ 21 ਅਕਤੂਬਰ ਤਕ ਆਨਲਾਈਨ ਅਪਲਾਈ ਕਰ ਸਕਦਾ ਹੈ।
ਇਹ ਵੀ ਪੜ੍ਹੋ: Punjab Government: ਪੰਜਾਬ ਸਰਕਾਰ ਵੱਲੋਂ ਪੇਂਡੂ ਤੇ ਸ਼ਹਿਰੀ ਲੋਕਾਂ ਨੂੰ ਵੱਡੀ ਰਾਹਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/