Punjab News: ਪੰਜਾਬ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ 8 ਨਵੇਂ ਡੀਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਹੈ ਜਿਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸਰਕਾਰ ਨੇ ਆਦੇਸ਼ ਜਾਰੀ ਕੀਤੇ ਹਨ। ਨਰੇਸ਼ ਕੁਮਾਰ ਨੂੰ ਵਿਸ਼ੇਸ਼ ਡੀਜੀਪੀ ਮਨੁੱਖੀ ਅਧਿਕਾਰਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਜਿੱਥੇ ਰਾਮ ਸਿੰਘ ਨੂੰ ਵਿਸ਼ੇਸ਼ ਡੀਜੀਪੀ ਟੈਕਨੀਕਲ ਸਪੋਰਟ ਸਰਵਿਸ ਪੰਜਾਬ ਨਿਯੁਕਤ ਕੀਤਾ ਗਿਆ ਹੈ, ਐਸਐਸ ਸ਼੍ਰੀ ਵਾਸਤਵ ਨੂੰ ਵਿਸ਼ੇਸ਼ ਡੀਜੀਪੀ ਸਿਕਿਊਰਿਟੀ ਪੰਜਾਬ ਨਿਯੁਕਤ ਕੀਤਾ ਗਿਆ ਹੈ, ਪ੍ਰਵੀਨ ਕੁਮਾਰ ਨੂੰ ਵਿਸ਼ੇਸ਼ ਡੀਜੀਪੀ ਕਮ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਤੋਂ ਇਲਾਵਾ ਵਿਸ਼ੇਸ਼ ਡੀਜੀਪੀ ਇੰਟੈਲੀਜੈਂਸ ਨਿਯੁਕਤ ਕੀਤਾ ਗਿਆ ਹੈ, ਅਤੇ ਅਨੀਤਾ ਪੁੰਜ ਨੂੰ ਵਿਸ਼ੇਸ਼ ਡੀਜੀਪੀ ਕਮ ਡਾਇਰੈਕਟਰ ਐਮਆਰਐਸ ਪੀਪੀਏ ਨਿਯੁਕਤ ਕੀਤਾ ਗਿਆ ਹੈ।