ਪੜਚੋਲ ਕਰੋ

Punjab News: ਇਲੈਕਟ੍ਰਿਕ ਵਾਹਨ ਨੀਤੀ ਦਾ ਖਰੜਾ ਤਿਆਰ, ਪਹਿਲੇ ਇੱਕ ਲੱਖ ਖ਼ਰੀਦਦਾਰਾਂ ਲਈ ਸਰਕਾਰ ਦਾ ਵੱਡਾ ਐਲਾਨ

ਇਲੈਕਟ੍ਰਿਕ ਵਾਹਨਾਂ ਦੇ ਪਹਿਲੇ ਇੱਕ ਲੱਖ ਖ਼ਰੀਦਦਾਰਾਂ ਨੂੰ 10,000 ਰੁਪਏ ਤੱਕ ਦੀ ਵਿੱਤੀ ਰਿਆਇਤ ਮਿਲੇਗੀ। ਇਲੈਕਟ੍ਰਿਕ ਆਟੋ-ਰਿਕਸ਼ਾ ਅਤੇ ਈ-ਰਿਕਸ਼ਾ ਦੇ ਪਹਿਲੇ 10,000 ਖ਼ਰੀਦਦਾਰਾਂ ਨੂੰ 30,000 ਰੁਪਏ ਤੱਕ ਦੀ ਵਿੱਤੀ ਰਿਆਇਤ ਮਿਲੇਗੀ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਲੋਕਾਂ ਲਈ ਮਿਸਾਲੀ ਨੀਤੀਆਂ ਅਤੇ ਸਕੀਮਾਂ ਲਿਆਉਣ ਸਣੇ ਖੱਜਲ-ਖੁਆਰੀ ਮੁਕਤ ਆਨਲਾਈਨ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਪੰਜਾਬ ਨੂੰ ਸਾਫ਼, ਹਰਿਆ-ਭਰਿਆ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਦੇ ਮਕਸਦ ਨਾਲ ਟਰਾਂਸਪੋਰਟ ਵਿਭਾਗ ਵੱਲੋਂ ਨਵੀਂ ਇਲੈਕਟ੍ਰਿਕ ਵਾਹਨ ਨੀਤੀ ਦਾ ਖਰੜਾ ਤਿਆਰ ਕੀਤਾ ਗਿਆ। ਪਿਛਲੇ ਵਰ੍ਹੇ ਨਾਲੋਂ 25 ਫ਼ੀਸਦੀ ਵੱਧ ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ ਦਾ ਵਿਚਾਰ ਵਾਲੇ ਇਸ ਨੀਤੀ ਖਰੜੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਵਾਨਗੀ ਦਿੱਤੀ ਗਈ।

ਖਰੜਾ ਨੀਤੀ ਤਹਿਤ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ ਅਤੇ ਬਠਿੰਡਾ ਜਿਹੇ ਸ਼ਹਿਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਕਿਉਂਕਿ ਸੂਬੇ ਦੇ 50 ਫ਼ੀਸਦੀ ਤੋਂ ਵੱਧ ਵਾਹਨ ਇਨ੍ਹਾਂ ਸ਼ਹਿਰਾਂ ਵਿੱਚ ਹਨ। ਖਰੜਾ ਨੀਤੀ ਅਨੁਸਾਰ ਸੂਬੇ ਭਰ ਵਿੱਚ ਨਿੱਜੀ ਅਤੇ ਜਨਤਕ ਇਲੈਕਟ੍ਰਿਕ ਵਾਹਨਾਂ ਲਈ ਇਲੈਕਟ੍ਰਿਕ ਚਾਰਜਿੰਗ ਪੁਆਇੰਟਾਂ ਦੇ ਰੂਪ ਵਿੱਚ ਬੁਨਿਆਦੀ ਢਾਂਚੇ ਦੀ ਸਥਾਪਨਾ ਕੀਤੀ ਜਾਵੇਗੀ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਖਰੜਾ ਨੀਤੀ ਵਿੱਚ ਸੂਬੇ 'ਚ ਇਲੈਕਟ੍ਰਿਕ ਵਾਹਨਾਂ ਦੀ ਚੋਣ ਕਰਨ ਵਾਲੇ ਲੋਕਾਂ ਲਈ ਨਕਦ ਰਿਆਇਤਾਂ ਦੀ ਵਿਵਸਥਾ ਕੀਤੀ ਗਈ ਹੈ। ਇਲੈਕਟ੍ਰਿਕ ਵਾਹਨਾਂ ਦੇ ਪਹਿਲੇ ਇੱਕ ਲੱਖ ਖ਼ਰੀਦਦਾਰਾਂ ਨੂੰ 10,000 ਰੁਪਏ ਤੱਕ ਦੀ ਵਿੱਤੀ ਰਿਆਇਤ ਮਿਲੇਗੀ। ਇਲੈਕਟ੍ਰਿਕ ਆਟੋ-ਰਿਕਸ਼ਾ ਅਤੇ ਈ-ਰਿਕਸ਼ਾ ਦੇ ਪਹਿਲੇ 10,000 ਖ਼ਰੀਦਦਾਰਾਂ ਨੂੰ 30,000 ਰੁਪਏ ਤੱਕ ਦੀ ਵਿੱਤੀ ਰਿਆਇਤ ਮਿਲੇਗੀ। ਪਹਿਲੇ 5000 ਈ-ਕਾਰਟ ਖ਼ਰੀਦਦਾਰਾਂ ਨੂੰ 30,000 ਰੁਪਏ ਤੱਕ ਦੀ ਰਿਆਇਤ ਮਿਲੇਗੀ। ਹਲਕੇ ਵਪਾਰਕ ਵਾਹਨਾਂ ਦੇ ਪਹਿਲੇ 5000 ਖ਼ਰੀਦਦਾਰਾਂ ਨੂੰ 30,000 ਤੋਂ 50,000 ਰੁਪਏ ਤੱਕ ਦੀ ਰਿਆਇਤ ਮਿਲੇਗੀ।

ਇਸ ਤੋਂ ਇਲਾਵਾ ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ 'ਤੇ ਲੱਗਣ ਵਾਲੀ ਰਜਿਸਟ੍ਰੇਸ਼ਨ ਫ਼ੀਸ ਅਤੇ ਰੋਡ ਟੈਕਸ ਵਿੱਚ ਛੋਟ ਦੀ ਵਿਵਸਥਾ ਵੀ ਕੀਤੀ ਗਈ ਹੈ। ਨੀਤੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਲੋਕਾਂ ਦੇ ਵਿਚਾਰ ਲਏ ਜਾਣਗੇ। ਇਸੇ ਤਰ੍ਹਾਂ ਪੰਜਾਬ ਵਾਸੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਈ-ਗਵਰਨੈਂਸ ਵੱਲ ਕਦਮ ਪੁੱਟਦਿਆਂ ਟਰਾਂਸਪੋਰਟ ਵਿਭਾਗ ਵੱਲੋਂ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਲੋਕ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ 'ਤੇ ਸਿਰਫ਼ ਇੱਕ ਕਲਿੱਕ 'ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਰਹੇ ਹਨ। ਇਸ ਪੋਰਟਲ http://www.sarathi.parivahan.gov.in ਦੀ ਸ਼ੁਰੂਆਤ ਨਾਲ ਲੋਕ ਹੁਣ ਘਰ ਬੈਠੇ ਹੀ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਦੇ ਇੱਕ ਕਲਿੱਕ 'ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਰਹੇ ਹਨ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਿਨੈਕਾਰ ਆਪਣਾ ਆਧਾਰ ਕਾਰਡ ਅਪਲੋਡ ਕਰਕੇ ਲਰਨਿੰਗ ਡਰਾਈਵਿੰਗ ਲਾਇਸੈਂਸ ਅਪਲਾਈ ਕਰ ਸਕਦਾ ਹੈ ਜਿਸ ਤੋਂ ਬਾਅਦ ਉਹ ਆਨਲਾਈਨ ਲਰਨਿੰਗ ਲਾਇਸੈਂਸ ਟੈਸਟ ਵਿਚ ਹਿੱਸਾ ਲੈ ਸਕਦਾ ਹੈ। ਆਨਲਾਈਨ ਟੈਸਟ ਪਾਸ ਕਰਨ ਤੋਂ ਬਾਅਦ ਬਿਨੈਕਾਰ ਲਾਇਸੈਂਸ ਨੂੰ ਡਾਊਨਲੋਡ ਕਰਕੇ ਇਸ ਦਾ ਪ੍ਰਿੰਟ ਲੈ ਸਕੇਗਾ। ਇਹ ਆਨਲਾਈਨ ਸੇਵਾ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰ ਰਹੀ ਹੈ, ਜਿਨ੍ਹਾਂ ਨੂੰ ਪਹਿਲਾਂ ਲਾਇਸੈਂਸ ਲੈਣ ਲਈ ਲੰਮੀਆਂ ਕਤਾਰਾਂ 'ਚ ਖੜ੍ਹਨਾ ਪੈਂਦਾ ਸੀ।

ਦੱਸ ਦੇਈਏ ਕਿ ਸਾਲ 2021-22 ਵਿੱਚ 5.21 ਲੱਖ ਬਿਨੈਕਾਰਾਂ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਗਏ ਸਨ। ਇਸ ਆਨਲਾਈਨ ਸਹੂਲਤ ਦੇ ਸ਼ੁਰੂ ਹੋਣ ਨਾਲ ਆਰ.ਟੀ.ਏ. ਦਫ਼ਤਰਾਂ ਵਿੱਚ ਜਾਣ ਤੋਂ ਬਗ਼ੈਰ 5 ਲੱਖ ਤੋਂ ਵੱਧ ਬਿਨੈਕਾਰ ਆਪਣੇ ਲਾਇਸੈਂਸ ਨਿਰਵਿਘਨ ਅਤੇ ਬਿਨਾਂ ਕਿਸੇ ਦਿੱਕਤ ਦੇ ਪ੍ਰਾਪਤ ਕਰ ਸਕਣਗੇ। ਇਸ ਤੋਂ ਇਲਾਵਾ ਜੇ ਲੋਕ ਚਾਹੁਣ ਤਾਂ ਸੁਵਿਧਾ ਕੇਂਦਰ ਵਿਖੇ ਵੀ ਆਪਣਾ ਲਾਇਸੈਂਸ ਅਪਲਾਈ ਕਰ ਸਕਦੇ ਹਨ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Embed widget