ਗੁਲਾਬੀ ਸੁੰਡੀ ਦੇ ਮੁਆਵਜ਼ੇ 'ਚ 10% ਵਾਧੂ ਫੰਡ ਸ਼ਾਮਲ ਕਰਨ ਨੂੰ ਪ੍ਰਵਾਨਗੀ
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੁੱਖ ਮੰਤਰੀ ਚੰਨੀ ਨੇ ਮੁਆਵਜ਼ੇ ਦੀ ਰਾਸ਼ੀ ਲਈ 10 ਫੀਸਦੀ ਦੀ ਪ੍ਰਵਾਨਗੀ ਦੇ ਦਿੱਤੀ ਹੈ। 76 ਤੋਂ 100 ਫੀਸਦੀ ਤੱਕ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ 12,000 ਰੁਪਏ ਪ੍ਰਤੀ ਏਕੜ
ਚੰਡੀਗੜ੍ਹ: ਮਾਲਵਾ ਪੱਟੀ ਦੇ ਕਪਾਹ ਉਤਪਾਦਕਾਂ ਲਈ ਹਾਲ ਹੀ ਵਿੱਚ ਗੁਲਾਈ ਸੁੰਡੀ ਹਮਲੇ ਦੇ ਮੱਦੇਨਜ਼ਰ ਮਦਦ ਦਾ ਹੱਥ ਵਧਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਰਮਾ ਉਤਪਾਦਕਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੇ ਮਾਪਦੰਡਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਨਰਮੇ ਦੀ ਚੁਗਾਈ ਵਿੱਚ ਲੱਗੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਮੁੱਖ ਮੰਤਰੀ ਚੰਨੀ ਨੇ ਖਰਾਬ ਹੋਈ ਫਸਲ ਦੇ ਮੁਆਵਜ਼ੇ ਦੀ ਗਿਣਤੀ ਵਿੱਚ ਸਬੰਧਤ ਜ਼ਿਲ੍ਹਿਆਂ ਵੱਲੋਂ ਮੰਗੇ ਕੁੱਲ ਫੰਡਾਂ ਵਿੱਚ 10 ਫੀਸਦੀ ਵਾਧੂ ਫੰਡ ਸ਼ਾਮਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੁੱਖ ਮੰਤਰੀ ਚੰਨੀ ਨੇ ਮੁਆਵਜ਼ੇ ਦੀ ਰਾਸ਼ੀ ਲਈ 10 ਫੀਸਦੀ ਦੀ ਪ੍ਰਵਾਨਗੀ ਦੇ ਦਿੱਤੀ ਹੈ। 76 ਤੋਂ 100 ਫੀਸਦੀ ਤੱਕ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ 12,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਭੁਗਤਾਨ ਕੀਤਾ ਜਾਵੇਗਾ।
ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਮਾਲ ਵਿਭਾਗ ਨੂੰ ਦੀਵਾਲੀ ਤੋਂ ਪਹਿਲਾਂ ਕਿਸਾਨਾਂ/ਖੇਤ ਮਜ਼ਦੂਰਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਮੁਆਵਜ਼ੇ ਦੀ ਰਕਮ ਟਰਾਂਸਫਰ ਕਰਾਉਣ ਦੇ ਨਿਰਦੇਸ਼ ਦਿੱਤੇ।
ਜ਼ਿਕਰਯੋਗ ਹੈ ਕਿ ਇਹ ਫੈਸਲੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ 28 ਅਕਤੂਬਰ ਨੂੰ ਗੁਲਾਬੀ ਸੁੰਡੀ ਮੁਆਵਜ਼ੇ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੌਰਾਨ ਪੈਦਾ ਹੋਈ ਸਹਿਮਤੀ ਦੇ ਆਧਾਰ 'ਤੇ ਲਏ ਗਏ ਹਨ। ਮੀਟਿੰਗ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਸਣੇ ਹੋਰ ਕਈ ਅਧਿਕਾਰੀ ਮੌਜੂਦ ਸੀ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :