ਚੰਡੀਗੜ੍ਹ: ਕੋਰਨਾ ਸੰਕਟ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲ 2020-21 ਲਈ ਅਪਰੈਲ ਤੋਂ ਸਤੰਬਰ 2020 ਤੱਕ ਦੀ ਸਾਲਾਨਾ ਲਾਇਸੈਂਸ ਫੀਸ ਤੇ ਅਪਰੈਲ ਤੋਂ ਜੂਨ ਤੇ ਜੁਲਾਈ ਤੋਂ ਸਤੰਬਰ 2020 ਦੀ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।


1 ਅਪਰੈਲ, 2020 ਤੋਂ ਲੈ ਕੇ 30 ਸਤੰਬਰ, 2020 ਤੱਕ ਦੇ ਸਮੇਂ ਲਈ ਹੋਟਲਾਂ ਤੇ ਰੈਸਟੋਰੈਂਟਾਂ ਵਿਚਲੇ 1065 ਬਾਰਜ਼ ਦੀ ਸਾਲਾਨਾ ਲਾਇਸੈਂਸ ਫੀਸ 50 ਫੀਸਦੀ ਮੁਆਫ ਕੀਤੇ ਜਾਣ ਨਾਲ ਖਜ਼ਾਨੇ 'ਤੇ 1355.50 ਲੱਖ ਰੁਪਏ ਦਾ ਵਿੱਤੀ ਬੋਝ ਪਵੇਗਾ ਜੋ 2020-21 ਲਈ ਅਨੁਮਾਨਤ ਮਾਲੀਏ ਦਾ ਅੱਧ ਹੈ। ਇਸੇ ਤਰ੍ਹਾਂ ਹੀ ਇਸ ਸਮੇਂ ਲਈ ਕੁਲ 2,324 ਲਾਇਸੈਂਸੀ ਮੈਰਿਜ ਪੈਲੇਸਾਂ ਦੇ ਸਬੰਧ ਵਿਚ ਇਹ ਵਿੱਤੀ ਬੋਝ 350 ਲੱਖ ਰੁਪਏ ਦਾ ਹੋਵੇਗਾ, ਜੋ ਸਾਲ 2020-21 ਦੇ ਅਨੁਮਾਨਤ ਮਾਲੀਏ ਦਾ ਅੱਧਾ ਹਿੱਸਾ ਹੋਵੇਗਾ।


ਦੂਜੇ ਪਾਸੇ ਬਾਰਜ਼ ਦੇ ਲਾਇਸੈਂਸਾਂ ਦੀ ਅਗਾਊਂ ਤਿਮਾਹੀ ਅਨੁਮਾਨਿਤ ਫੀਸ ਮੁਆਫ ਕਰਨ 'ਤੇ ਵਿੱਤੀ ਬੋਝ ਨਹੀਂ ਪਏਗਾ ਕਿਉਂਕਿ ਫੀਸ ਮੁਆਫੀ ਦਾ ਅਨੁਮਾਨ ਸਿਰਫ ਅਗਾਊਂ ਤੌਰ 'ਤੇ ਇਕੱਠੀ ਕੀਤੀ ਫੀਸ ਸਬੰਧੀ ਹੀ ਲਗਾਇਆ ਜਾ ਸਕਦਾ ਹੈ ਜੋ ਐਡਜਸਟ ਹੋਣ ਯੋਗ ਹੈ। ਦਰਅਸਲ ਹੋਟਲ ਐਂਡ ਰੈਸਟੋਰੈਂਟ ਐਸੋਸੀਏਸ਼ਨ ਆਫ ਪੰਜਾਬ, ਹੋਟਲ ਰੈਸਟੋਰੈਂਟ ਐਂਡ ਰਿਜ਼ਾਰਟ ਐਸੋਸੀਏਸ਼ਨ ਆਫ ਪੰਜਾਬ ਤੇ ਮੈਰਿਜ ਪੈਲੇਸ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਮੰਤਰੀਆਂ ਦੇ ਸਮੂਹ ਪਾਸੋਂ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਵਿੱਚ ਛੋਟ ਦੇਣ ਦੀ ਮੰਗ ਕੀਤੀ ਗਈ ਸੀ।


ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਉਲੀਕੀ ਅਗਲੀ ਰਣਨੀਤੀ, ਵੱਡੇ ਅੰਦੋਲਨ ਦੀਆਂ ਤਿਆਰੀਆਂ


ਕੋਵਿਡ-19 ਮਹਾਂਮਾਰੀ ਅਤੇ ਇਸ ਤੋਂ ਬਾਅਦ ਕਰਫਿਊ ਤੇ ਲੌਕਡਾਊਨ ਲਾਏ ਜਾਣ ਕਾਰਨ ਉਨ੍ਹਾਂ ਦੇ ਵਪਾਰ 'ਤੇ ਮਾੜਾ ਅਸਰ ਪਿਆ ਸੀ। ਹੁਣ ਕੈਪਟਨ ਨੇ ਮੰਤਰੀਆਂ ਦੇ ਸਮੂਹ ਨਾਲ ਸਹਿਮਤੀ ਪ੍ਰਗਟਾਉਂਦਿਆਂ ਇਸ ਦੀ ਮਨਜ਼ੂਰੀ ਦੇ ਦਿੱਤੀ ਹੈ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ