ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਨੇ ਸਰਕਾਰੀ ਨੌਕਰੀਆਂ 'ਚ ਮਹਿਲਾਵਾਂ ਨੂੰ 33 ਫੀਸਦ ਰਾਂਖਵਾਂਕਰਨ (Reservation) ਦੇਣ ਸਬੰਧੀ ਨੋਟੀਫਕੇਸ਼ਨ (Notification) ਜਾਰੀ ਕਰ ਦਿੱਤਾ ਹੈ। ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਲ ਮੰਤਰਾਲੇ ਨੇ ਬੁੱਧਵਾਰ ਸੂਬੇ ਦੇ ਸਾਰੇ ਸਰਕਾਰੀ ਵਿਭਾਗਾਂ ਤੇ ਸੰਸਥਾਵਾਂ ਦੇ ਮੁਖੀਆਂ ਨੂੰ ਚਿੱਠੀ ਲਿਖ ਕੇ ਇਸ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।


ਨੋਟੀਫਿਕੇਸ਼ਨ ਦੇ ਮੁਤਾਬਕ ਸੂਬੇ ਦੇ ਸਾਰੇ ਵਿਭਾਗਾਂ 'ਚ ਕਰਮਚਾਰੀਆਂ ਦੀ ਭਰਤੀ 'ਚ ਜਨਰਲ ਵਰਗ, ਐਸਸੀ, ਬੀਸੀ, ਸਾਬਕਾ ਸੈਨਿਕ, ਖੇਡ ਕੋਟੇ ਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗ 'ਚ ਮਹਿਲਾ ਉਮੀਦਵਾਰਾਂ ਨੂੰ 33 ਫੀਸਦ ਰਾਖਵਾਂਕਰਨ ਦਿੱਤਾ ਜਾਵੇਗਾ। ਸੂਬਾ ਸਰਕਾਰ ਨੇ ਇਸ ਪ੍ਰਬੰਧ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮ, 2020 ਦਾ ਨਾਂ ਦਿੱਤਾ ਹੈ।


ਰਾਖਵਾਂਕਰਨ ਸਬੰਧੀ ਨਿਯਮਾਂ 'ਚ ਕੀਤੀ ਸੋਧ


ਸੂਬਾ ਸਰਕਾਰ ਨੇ ਪਿਛਲੇ ਸਾਲ ਅਕਤੂਬਰ 'ਚ ਮੰਤਰੀ ਮੰਡਲ ਦੀ ਇਕ ਬੈਠਕ ਦੇ ਦੌਰਾਨ ਸਰਕਾਰੀ ਭਰਤੀਆਂ 'ਚ ਮਹਿਲਾਵਾਂ ਨੂੰ 33 ਫੀਸਦ ਰਾਖਵਾਂਕਰਨ ਦੇਣ ਦਾ ਫੈਸਲਾ ਕੀਤਾ ਸੀ ਪਰ ਇਸ ਸਬੰਧੀ ਰਾਖਵਾਂਕਰਨ ਨਿਯਮਾਂ 'ਚ ਸੋਧ ਕਰਕੇ ਨਵਾਂ ਨੋਟੀਫਿਕੇਸ਼ਨ ਬੁੱਧਵਾਰ ਜਾਰੀ ਕੀਤਾ ਗਿਆ। ਨੋਟੀਫਿਕੇਸ਼ਨ ਦੇ ਨਾਲ ਹੀ ਹੁਣ ਸੂਬਾ ਸਰਕਾਰ ਦੇ ਸਾਰੇ ਵਿਭਾਗਾਂ 'ਚ ਗਰੁੱਪ ਏ,ਬੀ,ਸੀ ਤੇ ਡੀ 'ਚ ਭਰਤੀ 'ਚ ਮਹਿਲਾ ਉਮੀਦਵਾਰਾਂ ਨੂੰ ਰਾਖਵਾਂਕਰਨ ਦਾ ਲਾਭ ਮਿਲ ਸਕੇਗਾ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ