Punjab News : ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ ਬਦਲਿਆ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਰਕਾਰੀ ਦਫ਼ਤਰ
Punjab Government offices Timings changed : ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਦਫ਼ਤਰਾਂ ਦੇ ਦਫ਼ਤਰੀ ਸਮੇਂ ਵਿੱਚ ਮੁੜ ਤਬਦੀਲੀ ਕਰਨ ਦਾ ਫ਼ੈਸਲਾ ਕੀਤਾ ਹੈ।ਨਵੇਂ ਹੁਕਮਾਂ ਅਨੁਸਾਰ 1 ਜੁਲਾਈ 2026 ਤੋਂ ਸਾਰੇ ਸਰਕਾਰੀ ਦਫ਼ਤਰ ਪਹਿਲਾਂ ਰੇ

Punjab Government offices Timings changed : ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਦਫ਼ਤਰਾਂ ਦੇ ਦਫ਼ਤਰੀ ਸਮੇਂ ਵਿੱਚ ਮੁੜ ਤਬਦੀਲੀ ਕਰਨ ਦਾ ਫ਼ੈਸਲਾ ਕੀਤਾ ਹੈ। ਨਵੇਂ ਹੁਕਮਾਂ ਅਨੁਸਾਰ 1 ਜੁਲਾਈ 2026 ਤੋਂ ਸਾਰੇ ਸਰਕਾਰੀ ਦਫ਼ਤਰ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲ੍ਹਣਗੇ।
ਦੱਸਣਯੋਗ ਹੈ ਕਿ ਭਿਆਨਕ ਗਰਮੀ ਅਤੇ ਲੂ ਦੇ ਕਹਿਰ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ 22 ਮਈ 2026 ਤੋਂ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦਾ ਸਮਾਂ ਅਸਥਾਈ ਤੌਰ 'ਤੇ ਬਦਲ ਦਿੱਤਾ ਸੀ। ਉਸ ਸਮੇਂ ਦਫ਼ਤਰ ਸਵੇਰੇ 7:00 ਵਜੇ ਤੋਂ ਦੁਪਹਿਰ 1:30 ਵਜੇ ਤੱਕ ਚੱਲ ਰਹੇ ਸਨ।

ਹੁਣ ਮੌਸਮ ਵਿੱਚ ਸੁਧਾਰ ਅਤੇ ਮੌਨਸੂਨ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਦਫ਼ਤਰਾਂ ਦਾ ਪੁਰਾਣਾ ਸਮਾਂ ਮੁੜ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਨਾਲ ਸਰਕਾਰੀ ਕੰਮਕਾਜ ਪਹਿਲਾਂ ਵਾਂਗ ਹੋਵੇਗਾ। ਹਾਲਾਂਕਿ, ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਨੂੰ ਲੈ ਕੇ ਅਜੇ ਤੱਕ ਕੋਈ ਨਵਾਂ ਹੁਕਮ ਜਾਂ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸਾਲ 2023 ਵਿੱਚ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ 2 ਮਈ ਤੋਂ 15 ਜੁਲਾਈ ਤੱਕ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕੀਤਾ ਸੀ। ਇਸ ਵਾਰ (2026) ਵੱਧ ਗਰਮੀ ਕਾਰਨ ਦਫ਼ਤਰਾਂ ਦਾ ਸਮਾਂ ਹੋਰ ਘਟਾ ਕੇ ਦੁਪਹਿਰ 1:30 ਵਜੇ ਤੱਕ ਕਰ ਦਿੱਤਾ ਗਿਆ ਸੀ। ਹੁਣ 1 ਜੁਲਾਈ ਤੋਂ ਮੁੜ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਵਾਲਾ ਨਿਯਮ ਲਾਗੂ ਹੋ ਜਾਵੇਗਾ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ


















