Punjab government offices will open at 7:30 AM: ਬੀਤੇ ਦਿਨ 17 ਜੁਲਾਈ ਤੋਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਦਾ ਸਮਾਂ ਬਦਲ ਦਿੱਤਾ ਗਿਆ ਹੈ। 17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਰਕਾਰੀ ਦਫ਼ਤਰਾਂ ਦਾ ਸਮਾਂ ਹੋਵੇਗਾ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 2 ਮਈ ਤੋਂ ਇਹ ਟਾਈਮ ਸਵੇਰੇ 7:30 ਤੋਂ ਦੁਪਹਿਰ 3 ਵਜੇ ਦਾ ਕੀਤਾ ਹੋਇਆ ਸੀ। 


ਸਮੇਂ ਦੀ ਬਦਲੀ ਨੂੰ ਲੈ ਕੇ ਸਰਕਾਰ ਵੱਲੋਂ ਕਰਵਾਏ ਸਰਵੇਖਣ ਵਿੱਚ ਇਹ ਫੀਡਬੈਕ ਸਾਹਮਣੇ ਆਇਆ ਹੈ ਕਿ ਬਿਜਲੀ ਦੀ ਬੱਚਤ ਤੋਂ ਇਲਾਵਾ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਆਪਣੇ ਪਰਿਵਾਰਾਂ ਨਾਲ ਵੱਧ ਸਮਾਂ ਬਿਤਾਉਣ ਦਾ ਮੌਕਾ ਮਿਲਿਆ ਹੈ। ਆਮ ਲੋਕਾਂ ਨੇ ਵੀ ਇਸ ਵਾਰ ਆਪਣਾ ਕੰਮ ਕਰਵਾਉਣਾ ਵਧੇਰੇ ਸੁਖਾਲਾ ਪਾਇਆ।


ਇਸ ਲਈ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਗਲੇ ਸਾਲ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ 1 ਅਪ੍ਰੈਲ ਤੋਂ ਲੈ ਕੇ 31 ਜੁਲਾਈ ਤੱਕ ਕੀਤਾ ਜਾਵੇਗਾ। ਇਸ ਵਾਰ 2 ਮਈ ਤੋਂ 15 ਜੁਲਾਈ ਤੱਕ ਹੀ ਸਰਕਾਰੀ ਦਫ਼ਤਰ ਜਲਦੀ ਖੋਲ੍ਹੇ ਗਏ ਸਨ। ਇਸ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹਿੰਦੀ ਅਖ਼ਬਰ ਨੂੰ ਦਿੱਤੇ ਇੰਟਰਵੀਊ ਵਿੱਚ ਦਿੱਤੀ ਹੈ। 



ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ ਅਗਲੇ ਸਾਲ ਗਰਮੀਆਂ ਵਿੱਚ ਢਾਈ ਨਹੀਂ ਸਗੋਂ ਚਾਰ ਮਹੀਨੇ ਸਵੇਰੇ 7:30 ਵਜੇ ਖੁੱਲ੍ਹਣਗੇ। ਇਸ ਵਾਰ ਸਰਕਾਰ ਨੇ ਇਹ ਫੈਸਲਾ 2 ਮਈ ਤੋਂ 15 ਜੁਲਾਈ ਤੱਕ ਦਫਤਰ ਜਲਦੀ ਖੋਲ੍ਹਣ ਦੇ ਸਕਾਰਾਤਮਕ ਨਤੀਜੇ ਮਿਲਣ ਤੋਂ ਬਾਅਦ ਲਿਆ ਹੈ। ਇਸ ਨੂੰ ਸਾਲ 2024 ਵਿੱਚ 1 ਅਪ੍ਰੈਲ ਤੋਂ 31 ਜੁਲਾਈ ਤੱਕ ਲਾਗੂ ਕੀਤਾ ਜਾਵੇਗਾ।



ਜਦੋਂ 2 ਮਈ ਨੂੰ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ ਸੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਸੀ ਕਿ  - ਕੱਲ 2 ਮਈ ਤੋਂ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ...ਮੈਂ ਖੁਦ ਵੀ ਸਵੇਰੇ 7:30 ਵਜੇ ਆਪਣੇ ਦਫਤਰ ਜਾਵਾਂਗਾ... ਸਾਡੀ ਸਰਕਾਰ ਵੱਲੋਂ ਇੱਕ ਨਵੇਕਲੀ ਪਹਿਲ ਕੀਤੀ ਗਈ ਹੈ...ਜਿਸ ਨਾਲ ਬਹੁਤ ਫਾਇਦੇ ਹੋਣਗੇ ਤੇ ਇਸ ਪਹਿਲ 'ਚ ਮੈਂ ਪੰਜਾਬ ਦੇ ਲੋਕਾਂ ਦੇ ਸਾਥ ਦੀ ਵੀ ਉਮੀਦ ਕਰਦਾ ਹਾਂ...



 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ।


Join Our Official Telegram Channel : - 
https://t.me/abpsanjhaofficial