Punjab News: ਪੰਜਾਬ ਦੀ ਮਾਨ ਸਰਕਾਰ ਵੱਲੋਂ ਇੱਕ ਹੋਰ ਅਹਿਮ ਫੈਸਲਾ ਲਿਆ ਗਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਸਰਕਾਰੀ ਕੁਆਰਟਰਾਂ 'ਚ ਪਾਲਤੂ ਕੁੱਤਿਆਂ ਨੂੰ ਰੱਖਣ 'ਤੇ ਸਖ਼ਤ ਰੁਖ ਅਪਣਾਇਆ ਹੈ ਤੇ ਸਰਕਾਰੀ ਕਰਮਚਾਰੀਆਂ ਵੱਲੋਂ ਬਿਨਾਂ ਮਨਜ਼ੂਰੀ ਰੱਖੇ ਪਾਲਤੂ ਕੁੱਤਿਆਂ ਨੂੰ ਤੁਰੰਤ ਬਾਹਰ ਕੱਢਣ ਲਈ ਕਿਹਾ ਹੈ। ਸਰਕਾਰ ਵੱਲੋਂ ਆਦੇਸ਼ ਜਾਰੀ ਕਰਕੇ ਇਨ੍ਹਾਂ ਕੁੱਤਿਆ ਨੂੰ ਸਰਕਾਰੀ ਕੁਆਰਟਰਾਂ ਤੋਂ ਦੂਰ ਰਿਹਾਇਸ਼ੀ ਇਲਾਕਿਆ 'ਚ ਲੈ ਜਾਣ ਲਈ ਕਿਹਾ ਹੈ।

ਪੰਜਾਬ ਦੇ ਏਡੀਜੀਪੀ ਵੱਲੋਂ ਪੁਲਿਸ ਕੁਆਟਰਾਂ ਲਈ ਆਦੇਸ਼ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਹੁਕਮਾਂ ਨੂੰ ਲਾਗੂ ਕਰਕੇ ਇੱਕ ਹਫ਼ਤੇ ਵਿੱਚ ਰਿਪੋਰਟ ਮੰਗੀ ਗਈ ਹੈ। ਪੁਲਿਸ ਲਾਈਨਜ਼ ਦੇ ਕੁਆਟਰ ਮੁਨਸ਼ੀ ਤੇ ਲਾਈਨ ਅਫ਼ਸਰ ਨੂੰ ਹੁਕਮ ਲਾਗੂ ਕਰਨ ਲਈ ਕਿਹਾ ਗਿਆ ਹੈ।


ਸ਼ਰਾਬ ਤੋਂ 30 ਫੀਸਦੀ ਵੱਧ ਕਮਾਈ ਕਰਨਾ ਚਾਹੁੰਦੀ ਭਗਵੰਤ ਮਾਨ ਸਰਕਾਰ, 1 ਜੁਲਾਈ ਤੋਂ ਲਾਗੂ ਹੋਵੇਗੀ ਨਵੀਂ ਆਬਕਾਰੀ ਨੀਤੀ

ਸਰਕਾਰ ਵੱਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਪੰਜਾਬ ਪੁਲਿਸ ਵੱਲੋਂ ਮੁਲਾਜ਼ਮਾਂ ਨੂੰ ਪੁਲਿਸ ਕਲੋਨੀ ਵਿੱਚ ਕਮਰੇ ਦਿੱਤੇ ਗਏ ਹਨ। ਇਨ੍ਹਾਂ ਵਿੱਚੋਂ ਕਈ ਮੁਲਾਜ਼ਮਾਂ ਨੇ ਪਾਲਤੂ ਕੁੱਤੇ ਰੱਖੇ ਹੋਏ ਹਨ। ਇਸ ਬਾਰੇ ਗੁਆਂਢੀਆਂ ਵੱਲੋਂ ਲਗਾਤਾਰ ਇਤਰਾਜ਼ ਜਤਾਇਆ ਜਾ ਰਿਹਾ ਹੈ। ਇਨ੍ਹਾਂ ਦੀਆਂ ਕਈ ਸ਼ਿਕਾਇਤਾਂ ਉੱਚ ਅਧਿਕਾਰੀਆਂ ਤੱਕ ਪਹੁੰਚ ਚੁੱਕੀਆਂ ਹਨ ਤੇ ਕਿਹਾ ਗਿਆ ਹੈ ਕਿ ਨਿਯਮਾਂ ਮੁਤਾਬਕ ਕੁੱਤੇ ਰੱਖਣ ਲਈ ਪੁਲਿਸ ਮੁਲਾਜ਼ਮਾਂ ਵੱਲੋਂ ਇਜਾਜ਼ਤ ਨਹੀਂ ਲਈ ਗਈ।

ਪੰਜਾਬ ਪੁਲਿਸ ਦੇ ਕਮਾਂਡੋ ਵਿੰਗ ਦੇ ਏਡੀਜੀਪੀ ਵੱਲੋਂ ਜਾਰੀ ਪੱਤਰ 'ਚ ਬਹਾਦਰਗੜ੍ਹ, ਪਟਿਆਲਾ, ਮੋਹਾਲੀ ਤੇ ਬਠਿੰਡਾ ਦੇ ਕਮਾਂਡੈਂਟ ਨੂੰ ਚੇਤਾਵਨੀ ਦਿੰਦੇ ਲਿਖਿਆ ਗਿਆ ਹੈ ਕਿ ਬਿਨਾਂ ਮਨਜ਼ੂਰੀ ਰੱਖੇ ਪਾਲਤੂ ਕੁੱਤਿਆਂ ਨੂੰ ਇੱਕ ਹਫ਼ਤੇ ਵਿੱਚ ਸਰਕਾਰੀ ਕੁਆਰਟਰਾਂ ਤੋਂ ਕੱਢ ਕੇ ਬਾਹਰ ਰਿਹਾਇਸ਼ੀ ਇਲਾਕਿਆਂ 'ਚ ਕੀਤਾ ਜਾਣਾ ਚਾਹੀਦਾ ਹੈ। ਇੰਨਾ ਹੀ ਨਹੀਂ ਆਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ ਕਰਮਚਾਰੀ ਖਿਲਾਫ ਵਿਭਾਗੀ ਕਾਰਵਾਈ ਦੀ ਗੱਲ ਆਖੀ ਗਈ ਹੈ।