Punjab News: ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਪੱਧਰ 'ਤੇ ਵੱਡਾ ਫੇਰਬਦਲ ਕੀਤਾ ਹੈ ਅਤੇ ਕਈ IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਸੀਨੀਅਰ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

 

ਇਨ੍ਹਾਂ ਹੁਕਮਾਂ ਅਨੁਸਾਰ, IAS ਜਸਪ੍ਰੀਤ ਤਲਵਾਰ ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਟੈਕਸੇਸ਼ਨ ਦੇ ਨਾਲ-ਨਾਲ ਵਧੀਕ ਮੁੱਖ ਸਕੱਤਰ ਯੋਜਨਾਬੰਦੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ, IAS ਕ੍ਰਿਸ਼ਨ ਕੁਮਾਰ ਨੂੰ ਜਲ ਸਰੋਤਾਂ ਦਾ ਪ੍ਰਮੁੱਖ ਸਕੱਤਰ ਅਤੇ ਵਿੱਤ ਸਕੱਤਰ ਨਿਯੁਕਤ ਕੀਤਾ ਗਿਆ ਹੈ। IAS ਵਰਿੰਦਰ ਕੁਮਾਰ ਮੀਣਾ ਨੂੰ ਪ੍ਰਮੁੱਖ ਸਕੱਤਰ ਸਮਾਜਿਕ ਨਿਆਂ ਨਿਯੁਕਤ ਕੀਤਾ ਗਿਆ ਹੈ।