Punjab News : ਆਂਗਣਵਾੜੀ ਵਰਕਰਾਂ (Anganwadi workers) ਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਬਕਾਇਆ ਤਨਖ਼ਾਹ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਰਕਰਾਂ (Anganwadi workers) ਤੇ ਹੈਲਪਰਾਂ ਨੂੰ ਦਰਪੇਸ਼ ਮੁਸ਼ਕਲਾਂ ਦੂਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਾਲ ਕੌਂਸਲ ਵੱਲੋਂ ਚਲਾਏ ਜਾ ਰਹੇ ਤਿੰਨ ਬਲਾਕਾਂ ਬਠਿੰਡਾ, ਤਰਸਿੱਕਾ (ਅੰਮ੍ਰਿਤਸਰ) ਅਤੇ ਸਿੱਧਵਾਂ ਬੇਟ (ਲੁਧਿਆਣਾ) ਵਿਚ ਕੰਮ ਕਰਦੇ ਕਰਮਚਾਰੀਆਂ ਅਤੇ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਸਾਲ ਅਕਤਬੂਰ ਮਹੀਨੇ ਤੋਂ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਸ ਲਈ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਹੈ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਸੂਬੇ ਵਿਚ ਆਂਗਣਵਾੜੀ ਵਰਕਰਾਂ ਦੇ ਮਸਲਿਆਂ ਉਤੇ ਵਿਚਾਰ-ਵਟਾਂਦਰਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸੂਬਾ ਸਰਕਾਰ ਇਨ੍ਹਾਂ ਦੀ ਭਲਾਈ ਲਈ ਵੱਡੇ ਫੈਸਲੇ ਲਵੇਗੀ ਤਾਂ ਕਿ ਇਨ੍ਹਾਂ ਨੂੰ ਆਪਣੀਆਂ ਸੇਵਾਵਾਂ ਨਿਭਾਉਣ ਵਿਚ ਕੋਈ ਸਮੱਸਿਆ ਨਾ ਆਵੇ। ਮੁੱਖ ਮੰਤਰੀ ਨੇ ਵਿਭਾਗ ਪਾਸੋਂ ਭਲਾਈ ਸਕੀਮਾਂ ਤੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਵੀ ਵਿਸਥਾਰ ਵਿਚ ਜਾਣਕਾਰੀ ਹਾਸਲ ਕੀਤੀ। ਮੀਟਿੰਗ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ