Punjab News : ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਨਹਿਰੀ ਪਾਣੀ ਦੀ ਵਰਤੋਂ ਸਬੰਧੀ ਜਾਗਰੂਕ ਕਰਨ ਵਾਸਤੇ ਸਕੂਲਾਂ ਵਿੱਚ ਜਾਗਰੂਕ ਅਭਿਆਨ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਅੱਜ ਅੱਜ ਇਥੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਜਲ ਸਰੋਤ, ਖੇਤੀਬਾੜੀ, ਸਕੂਲ ਸਿੱਖਿਆ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕੀਤੀ।
ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੂੰ ਵਿਦਿਆਰਥੀਆਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਲਈ ਜਾਗਰੂਕ ਅਭਿਆਨ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਸਵੇਰ ਦੀ ਪ੍ਰਾਥਨਾ ਸਭਾ ਵਿੱਚ ਵਿਸ਼ੇਸ਼ ਲੈਕਚਰ ਤੋਂ ਇਲਾਵਾ ਵਿਦਿਆਰਥੀਆਂ ਦੇ ਇਨ੍ਹਾਂ ਵਿਸ਼ਿਆਂ ਬਾਰੇ ਲੇਖ ਮੁਕਾਬਲੇ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾਣ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਿਨੋਂ-ਦਿਨ ਘਟ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ, ਫਸਲੀ ਵਿਭਿੰਨਤਾ ਤਹਿਤ ਰਵਾਇਤੀ ਫਸਲਾਂ ਦੇ ਚੱਕਰ ਵਿੱਚੋਂ ਬਾਹਰ ਨਿਕਲਣ ਅਤੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਚਨਬੱਧ ਹੈ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਖੇਤੀਬਾੜੀ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਤੇ ਏ.ਆਈ.ਜੀ. (ਪ੍ਰਸੋਨਲ) ਗੌਰਵ ਤੂਰਾ ਹਾਜ਼ਰ ਸਨ।
ਦੱਸ ਦੇਈਏ ਕਿ ਅੱਜ ਅੱਜ ਇਥੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਜਲ ਸਰੋਤ, ਖੇਤੀਬਾੜੀ, ਸਕੂਲ ਸਿੱਖਿਆ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕੀਤੀ।
ਇਹ ਵੀ ਪੜ੍ਹੋ : ਕੰਮ ਤੋਂ ਘਰ ਆ ਰਹੇ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।