ਪੰਜਾਬ ਸਰਕਾਰ ਦੀ ਸਕੂਲਾਂ ਨੂੰ ਹਿਦਾਇਤ, ਨਵੇਂ ਹੁਕਮ ਜਾਰੀ
Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਸਬੰਧੀ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਨਿੱਜੀ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਬਣਾਉਣ ਅਤੇ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਰਜਿਸਟ੍ਰੇਸ਼ਨ ਪੋਰਟਲ ਨੂੰ ਲਾਂਚ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਸਾਰੇ ਨਿੱਜੀ ਪਲੇਅ-ਵੇਅ ਸਕੂਲਾਂ ਅਤੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ) ਸੰਸਥਾਵਾਂ ਨੂੰ ਛੇ ਮਹੀਨਿਆਂ ਦੇ ਅੰਦਰ-ਅੰਦਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਨਿੱਜੀ ਪਲੇਅ-ਵੇਅ ਸਕੂਲਾਂ ਦੀ ਆਨ-ਲਾਈਨ ਪੋਰਟਲ ਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸ਼ੁਰੂਆਤੀ ਬਚਪਨ ਦੀ ਸਿੱਖਿਆ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਿੱਜੀ ਪਲੇਅ-ਵੇਅ ਸਕੂਲਾਂ ਨੂੰ ਨਿਯਮਤ ਕਰਨ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦੇ ਤਹਿਤ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਕ ਮਿਆਰੀ, ਖੇਡ-ਅਧਾਰਤ ਪਾਠਕ੍ਰਮ ਲਾਗੂ ਕੀਤਾ ਜਾਵੇਗਾ।
ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ) ਦੀ ਪਹੁੰਚ ਨੂੰ ਵਧਾਉਣ ਲਈ ਸੂਬੇ ਵਿਚ ਸਾਂਝਾ ਪਾਠਕ੍ਰਮ ਲਾਗੂ ਕਰਨ ਲਈ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦੋ ਪ੍ਰਮੁੱਖ ਸੰਸਥਾਵਾਂ ਪ੍ਰਥਮ ਅਤੇ ਰਾਕੇਟ ਲਰਨਿੰਗ ਨਾਲ ਸਮਝੋਤਿਆਂ ਦੇ ਮੈਮੋਰੰਡਮ (ਐੱਮਓਯੂ) 'ਤੇ ਹਸਤਾਖਰ ਕੀਤੇ ਗਏ ਹਨ।
ਕੈਬਨਿਟ ਮੰਤਰੀ ਡਾ .ਬਲਜੀਤ ਕੌਰ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਪੰਜਾਬ ਭਰ ਦੇ ਬੱਚਿਆਂ ਲਈ ਮਿਆਰੀ ਸਿੱਖਿਆ ਅਤੇ ਬਿਹਤਰ ਸਿੱਖਣ ਦੇ ਨਤੀਜਿਆਂ ਨੂੰ ਯਕੀਨੀ ਬਣਾਉਣਾ, ਪ੍ਰਾਈਵੇਟ ਅਤੇ ਜਨਤਕ ਸ਼ੁਰੂਆਤੀ ਸਿੱਖਿਆ ਸੰਸਥਾਵਾਂ ਨੂੰ ਇਕ ਏਕੀਕ੍ਰਿਤ ਢਾਂਚੇ ਅਧੀਨ ਲਿਆਉਣਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
