ਸਰਕਾਰ ਹੋਈ ਸਖ਼ਤ! ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਲਈ ਨਵੇਂ ਫੁਰਮਾਨ ਜਾਰੀ
Punjab News: ਪੰਜਾਬ ਸਰਕਾਰ ਦਿਨ-ਬ-ਦਿਨ ਹਰ ਖੇਤਰ ਵਿੱਚ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਭਗਵੰਤ ਮਾਨ ਸਰਕਾਰ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ।

Punjab News: ਪੰਜਾਬ ਸਰਕਾਰ ਦਿਨ-ਬ-ਦਿਨ ਹਰ ਖੇਤਰ ਵਿੱਚ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਭਗਵੰਤ ਮਾਨ ਸਰਕਾਰ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ।
ਸਰਕਾਰ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮ ਤੱਕ ਸਰਕਾਰੀ ਦਫਤਰਾਂ ਵਿੱਚ ਹਾਜ਼ਰੀ ਯਕੀਨੀ ਬਣਾਉਣਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਬਕਾਇਦਾ ਡਿਪਟੀ ਕਮਿਸ਼ਨਰਾਂ ਨੂੰ ਤਹਿਸੀਲ ਦਫ਼ਤਰਾਂ ਵਿਚ ਅਧਿਕਾਰੀਆਂ ਦੀ ਮੌਜੂਦਗੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਮਾਨ ਸਰਕਾਰ ਨੇ ਸਾਫ ਅਤੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਹੁਣ ਤਹਿਸੀਲ ਦਫ਼ਤਰਾਂ ਵਿਚ ਅਧਿਕਾਰੀਆਂ ਦਾ ਮਨਮਾਨੀ ਵਾਲਾ ਵਿਵਹਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਇਹ ਵੀ ਆਖਿਆ ਹੈ ਕਿ ਖਾਲੀ ਸਟੇਸ਼ਨਾਂ 'ਤੇ ਬਦਲ ਅਤੇ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਰਜਿਸਟ੍ਰੇਸ਼ਨ ਦਾ ਕੰਮ ਪ੍ਰਭਾਵਿਤ ਨਾ ਹੋਵੇ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਆਨਲਾਈਨ ਅਪੁਆਇੰਟਮੈਂਟ ਲੈਣ ਵਾਲੇ ਲੋਕ ਉਸੇ ਦਿਨ ਰਜਿਸਟਰਡ ਹੋਣ। ਇਸ ਤੋਂ ਇਲਾਵਾ ਮਾਨ ਸਰਕਾਰ ਨੇ ਅਫ਼ਸਰਾਂ ਦੀ ਫਰਲੋ ਖ਼ਤਮ ਕਰਨ ਦਾ ਫੈਸਲਾ ਲਿਆ ਹੈ। M ਸੇਵਾ AAP ਜ਼ਰੀਏ ਸੈਲਫੀ ਸਮੇਤ ਹਾਜ਼ਰੀ ਲਗਾਈ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















