ਪੜਚੋਲ ਕਰੋ
(Source: ECI/ABP News)
ਧਾਰਮਿਕ ਅਸਥਾਨਾਂ ‘ਤੇ ਲੰਗਰ ਤੇ ਪ੍ਰਸ਼ਾਦ ਵੰਡਣ ਦੀ ਆਗਿਆ, ਨੋਟੀਫਿਕੇਸ਼ਨ ਜਾਰੀ
ਪੰਜਾਬ ਸਰਕਾਰ ਨੇ ਸੂਬੇ ਵਿੱਚ ਮੰਦਰਾਂ ਤੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਤੇ ਭੇਟਾਂ ਵੰਡਣ ਦੀ ਇਜਾਜ਼ਤ ਦੇ ਦਿੱਤੀ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
![ਧਾਰਮਿਕ ਅਸਥਾਨਾਂ ‘ਤੇ ਲੰਗਰ ਤੇ ਪ੍ਰਸ਼ਾਦ ਵੰਡਣ ਦੀ ਆਗਿਆ, ਨੋਟੀਫਿਕੇਸ਼ਨ ਜਾਰੀ Punjab government Permission to distribute langar and prasad at religious places, notification issued ਧਾਰਮਿਕ ਅਸਥਾਨਾਂ ‘ਤੇ ਲੰਗਰ ਤੇ ਪ੍ਰਸ਼ਾਦ ਵੰਡਣ ਦੀ ਆਗਿਆ, ਨੋਟੀਫਿਕੇਸ਼ਨ ਜਾਰੀ](https://static.abplive.com/wp-content/uploads/sites/5/2020/06/09224304/Langar.jpg?impolicy=abp_cdn&imwidth=1200&height=675)
ਪੁਰਾਣੀ ਤਸਵੀਰ
ਚੰਡੀਗੜ੍ਹ: ਪੰਜਾਬ ਸਰਕਾਰ (Punjab government) ਨੇ ਸੂਬੇ ਵਿੱਚ ਮੰਦਰਾਂ ਤੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਤੇ ਪ੍ਰਸ਼ਾਦ ਵੰਡਣ (distribute langar) ਦੀ ਇਜਾਜ਼ਤ ਦੇ ਦਿੱਤੀ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ (notification issued) ਕੀਤਾ ਹੈ। ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦਾ ਪੰਜਾਬ ਵਿੱਚ ਵਿਰੋਧ ਹੋ ਰਿਹਾ ਸੀ ਤੇ ਸਰਕਾਰ ਤੋਂ ਇਸ ਨੂੰ ਇਜਾਜ਼ਤ ਦੇਣ ਦੀ ਮੰਗ ਕੀਤੀ ਜਾ ਰਹੀ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਦਿਨ ਪਹਿਲਾਂ ਕਿਹਾ ਸੀ ਕਿ ਉਹ ਇਸ ਬਾਰੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ।
ਦੱਸ ਦਈਏ ਕਿ ਕੇਂਦਰ ਸਰਕਾਰ ਨੇ ਧਾਰਮਿਕ ਸਥਾਨਾਂ ‘ਤੇ ਪ੍ਰਸ਼ਾਦ ਅਤੇ ਲੰਗਰ ਵੰਡਣ ‘ਤੇ ਪਾਬੰਦੀ ਲਾਈ ਹੈ। ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਨੇਤਾਵਾਂ ਨੇ ਇਸ ਨੂੰ ਉਠਾਇਆ ਤੇ ਇਹ ਪੰਜਾਬ ਵਿੱਚ ਰਾਜਨੀਤਕ ਮੁੱਦਾ ਬਣ ਗਿਆ।
ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਧੀਕ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰ ਨੂੰ ਕਿਹਾ ਸੀ ਕਿ ਉਨ੍ਹਾਂ ਕੋਲ ਕੇਂਦਰੀ ਨਿਰਦੇਸ਼ਾਂ ਅਨੁਸਾਰ ਲੰਗਰ ਤੇ ਪ੍ਰਸ਼ਾਦ ਵੰਡਣ ਦੀ ਪ੍ਰਮਿਸ਼ਨ ਦੇਣ ਦਾ ਵਿਕਲਪ ਹੋਵੇਗਾ। ਇਸ ਤੋਂ ਬਾਅਦ ਮੰਗਲਵਾਰ ਨੂੰ ਪੰਜਾਬ ਦੇ ਗ੍ਰਹਿ ਵਿਭਾਗ ਨੇ ਧਾਰਮਿਕ ਸਥਾਨ ‘ਤੇ ਲੰਗਰ ਤੇ ਪ੍ਰਸ਼ਾਦ ਵੰਡਣ ਦੀ ਇਜਾਜ਼ਤ ਦੇ ਦਿੱਤੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)